ਅਧਿਆਪਕਾਂ ਨੂੰ ਸਰਕਾਰੀ ਖਰਚੇ ਉਤੇ ਵਿਦੇਸ਼ਾਂ ‘ਚ ਟ੍ਰੇਨਿੰਗ ਲਈ ਭੇਜੇਗੀ ਮਾਨ ਸਰਕਾਰ

ਅਧਿਆਪਕਾਂ ਨੂੰ ਸਰਕਾਰੀ ਖਰਚੇ ਉਤੇ ਵਿਦੇਸ਼ਾਂ ‘ਚ ਟ੍ਰੇਨਿੰਗ ਲਈ ਭੇਜੇਗੀ ਮਾਨ ਸਰਕਾਰ

ਲੁਧਿਆਣਾ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੁਧਿਆਣਾ ਵਿਖੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਮੁਖੀਆਂ ਅਤੇ ਸਿੱਖਿਆ ਅਫ਼ਸਰਾਂ ਨਾਲ ਮੁਲਾਕਾਤ ਕੀਤੀ ਗਈ।

 ਇਸ ਦੌਰਾਨ ਆਪਣੇ ਸੰਬੋਧਨ ‘ਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਹਾ ਗਿਆ ਕਿ ਸਾਡੇ ਪ੍ਰਿੰਸੀਪਲ ਤੇ ਅਧਿਆਪਕ ਕੌਮ ਦੇ ਨਿਰਮਾਤਾ ਹਨ, ਉਨ੍ਹਾਂ ਨੂੰ ਸਮੱਸਿਆ ਵੀ ਪਤਾ ਹੈ ਤੇ ਹੱਲ ਵੀ ਪਤਾ ਹੈ। ਉਨ੍ਹਾਂ ਕਿਹਾ ਕਿ, ਪੰਜਾਬ ਦੇ ਅੰਦਰ ਛੇਤੀ ਹੀ ਸਿੱਖਿਆ ‘ਚ ਸੁਧਾਰ ਲਈ ਨਵੀਂ ਪਹਿਲ ਕੀਤੀ ਜਾਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਜੋ ਕੁੱਝ ਪਿਛਲੀਆਂ ਸਰਕਾਰਾਂ ਨੇ ਨਹੀਂ ਕੀਤਾ, ਉਹ ਅਸੀਂ ਕਰਨ ਜਾ ਰਹੇ ਹਾਂ। ਅਧਿਆਪਕਾਂ ਨੂੰ ਸਰਕਾਰੀ ਖ਼ਰਚੇ ਉਤੇ ਵਿਦੇਸ਼ਾਂ ‘ਚ ਭੇਜ ਕੇ ਉੱਥੋਂ ਦੇ ਸਿੱਖਿਆ ਸਿਸਟਮ ਨੂੰ ਸਮਝਣ ਅਤੇ ਸਿੱਖਿਆ ‘ਚ ਹੋਰ ਵਧੀਆ ਸੁਧਾਰਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾਵੇਗੀ।ਗਵੰਤ ਮਾਨ ਨੇ ਇਹ ਵੀ ਕਿਹਾ ਕਿ ਸਾਰੇ ਅਧਿਆਪਕ, ਪ੍ਰਿੰਸੀਪਲ ਖੁੱਲ੍ਹ ਕੇ ਆਪਣੇ ਆਈਡੀਏ ਤੇ ਸੁਝਾਅ ਦੇਣ, ਇਨ੍ਹਾਂ ਸਾਰਿਆਂ ਦੇ ਸਹਿਯੋਗ ਨਾਲ ਸਿੱਖਿਆ ਕ੍ਰਾਂਤੀ ਲਿਆਵਾਂਗੇ।

ਉਨ੍ਹਾਂ ਕਿਹਾ ਕਿ ਅਗਲੇ 2-3 ਮਹੀਨਿਆਂ ‘ਚ ਅਧਿਆਪਕਾਂ ਦੀ ਟ੍ਰੇਨਿੰਗ ਸ਼ੁਰੂ ਹੋਵੇਗੀ। ਦਿੱਲੀ ਸਰਕਾਰ ਵੀ ਅਧਿਆਪਕਾਂ ਦੀ ਵਿਦੇਸ਼ਾਂ ‘ਚ ਟ੍ਰੇਨਿੰਗ ਕਰਵਾਉਂਦੀ ਹੈ। ਅਜਿਹਾ ਪੰਜਾਬ ਵਿਚ ਵੀ ਕੀਤਾ ਜਾਵੇਗਾ।

Leave a Reply

Your email address will not be published.