ਅਮਰੀਕਾ : ਕਈ ਸੂਬਿਆਂ ਨੇ ਕੋਵਿਡ -19 ਦੇ ਵਾਧੇ ਨਾਲ ਨਜਿੱਠਣ ਲਈ ਕੇਂਦਰੀ ਸਹਾਇਤਾ ਦੀ ਕੀਤੀ ਬੇਨਤੀ

Home » Blog » ਅਮਰੀਕਾ : ਕਈ ਸੂਬਿਆਂ ਨੇ ਕੋਵਿਡ -19 ਦੇ ਵਾਧੇ ਨਾਲ ਨਜਿੱਠਣ ਲਈ ਕੇਂਦਰੀ ਸਹਾਇਤਾ ਦੀ ਕੀਤੀ ਬੇਨਤੀ
ਅਮਰੀਕਾ : ਕਈ ਸੂਬਿਆਂ ਨੇ ਕੋਵਿਡ -19 ਦੇ ਵਾਧੇ ਨਾਲ ਨਜਿੱਠਣ ਲਈ ਕੇਂਦਰੀ ਸਹਾਇਤਾ ਦੀ ਕੀਤੀ ਬੇਨਤੀ

ਫਰਿਜ਼ਨੋ (ਕੈਲੀਫੋਰਨੀਆ) / ਅਮਰੀਕਾ ਦੀਆਂ ਕਈ ਸਟੇਟਾਂ ‘ਚ ਕੋਰੋਨਾ ਵਾਇਰਸ ਦੇ ਡੈਲਟਾ ਵੈਰੀਐਂਟ ਦੇ ਮਾਮਲਿਆਂ ‘ਚ ਭਾਰੀ ਵਾਧਾ ਹੋ ਰਿਹਾ ਹੈ।

ਜਿਸ ਕਰਕੇ ਕਈ ਸੂਬੇ ਹਸਪਤਾਲਾਂ ‘ਚ ਕੋਰੋਨਾ ਮਰੀਜ਼ਾਂ ਦੇ ਵਧ ਰਹੇ ਦਾਖਲਿਆਂ ਕਾਰਨ ਭਵਿੱਖ ਦੀ ਚਿੰਤਾ ਦੇ ਮੱਦੇਨਜ਼ਰ ਕੇਂਦਰੀ ਸਰਕਾਰ ਤੋਂ ਸਹਾਇਤਾ ਦੀ ਮੰਗ ਕਰ ਰਹੇ ਹਨ। ਇਨ੍ਹਾਂ ‘ਚ ਮਿਸੀਸਿਪੀ, ਫਲੋਰਿਡਾ ਅਤੇ ਲੁਈਸਿਆਨਾ ਆਦਿ ਸੂਬੇ ਸਟਾਫ ਅਤੇ ਹਸਪਤਾਲਾਂ ਦੀ ਸਮਰੱਥਾ ਦੀਆਂ ਚਿੰਤਾਵਾਂ ਦੀ ਰਿਪੋਰਟ ਕਰਨ ਵਾਲਿਆਂ ‘ਚ ਸ਼ਾਮਲ ਹਨ। ਇਸ ਸਬੰਧੀ ਰਿਪੋਰਟਾਂ ਦੇ ਅਨੁਸਾਰ ਮਿਸੀਸਿਪੀ ਦੇ ਅਧਿਕਾਰੀਆਂ ਨੇ ਮਿਲਟਰੀ ਹਾਸਪਿਟਲ ਸ਼ਿਪ ‘ਯੂ.ਐੱਸ.ਐੱਨ.ਐੱਸ. ਕੰਫਰਟ’ ਦੀ ਵਰਤੋਂ ਕਰਨ ਦੀ ਬੇਨਤੀ ਕੀਤੀ ਹੈ ਤਾਂ ਜੋ ਕੋਵਿਡ -19 ਦੇ ਮਰੀਜ਼ਾਂ ਦੀ ਸਹਾਇਤਾ ਕੀਤੀ ਜਾ ਸਕੇ। ਮਿਸੀਸਿਪੀ ਦੇ ਸਿਹਤ ਵਿਭਾਗ ਦੇ ਇੱਕ ਅਧਿਕਾਰੀ ਨੇ ਬੁੱਧਵਾਰ ਨੂੰ ਪੁਸ਼ਟੀ ਕਰਦਿਆਂ ਦੱਸਿਆ ਕਿ ਸਟੇਟ ਪ੍ਰਸ਼ਾਸਨ ਨੇ ਬੇਨਤੀ ਕੀਤੀ ਹੈ ਕਿ ਕੇਂਦਰ ਸਰਕਾਰ ਯੂ.ਐੱਸ.ਐੱਨ.ਐੱਸ. ਕੰਫਰਟ ਵਰਗੇ ਫੌਜੀ ਹਸਪਤਾਲ ਦੇ ਜਹਾਜ਼ ਨੂੰ ਭੇਜੇ, ਜਿਸ ਨੇ ਪਿਛਲੇ ਸਾਲ ਨਿਊਯਾਰਕ ਸਿਟੀ ‘ਚ 180 ਤੋਂ ਵੱਧ ਕੋਵਿਡ -19 ਮਰੀਜ਼ਾਂ ਦਾ ਇਲਾਜ ਕੀਤਾ ਸੀ।

ਮਿਸੀਸਿਪੀ ਦੀ ਸਿਹਤ ਸੰਭਾਲ ਪ੍ਰਣਾਲੀ ਕੋਰੋਨਾ ਮਰੀਜ਼ਾਂ ਦੇ ਵਾਧੇ ਅਤੇ ਸਟਾਫ ਦੀ ਘਾਟ ਕਾਰਨ ਗੰਭੀਰ ਸਥਿਤੀ ਦਾ ਸਾਹਮਣਾ ਕਰ ਰਹੀ ਹੈ। ਮਿਸੀਸਿਪੀ ਯੂਨੀਵਰਸਿਟੀ ਦੇ ਮੈਡੀਕਲ ਸੈਂਟਰ ਅਨੁਸਾਰ ਇਸ ਵੇਲੇ ਹਸਪਤਾਲ ਦੇ ਕਈ ਕਰਮਚਾਰੀ ਕੁਆਰੰਟੀਨ ਹਨ ਅਤੇ ਮੈਡੀਕਲ ਸੈਂਟਰ ਇਸ ਦੇ ਇੱਕ ਬੇਸਮੈਂਟ ‘ਚ ਇੱਕ ਫੀਲਡ ਹਸਪਤਾਲ ਸਥਾਪਤ ਕਰੇਗਾ। ਗਵਰਨਰ ਟੇਟ ਰੀਵਜ਼ ਦੇ ਅਨੁਸਾਰ, ਰਾਜ ਭਰ ‘ਚ, ਲੇਬਰ, ਸਟਾਫ ਦੀ ਕਮੀ ਦੇ ਦੌਰਾਨ 920 ਹੋਰ ਸਿਹਤ ਸੰਭਾਲ ਕਰਮਚਾਰੀਆਂ ਦੀ ਜ਼ਰੂਰਤ ਹੈ। ਇਸ ਤੋਂ ਇਲਾਵਾ ਹੋਰਾਂ ਰਾਜਾਂ ਜਿਵੇਂ ਕਿ ਲੂਈਸਿਆਨਾ, ਫਲੋਰਿਡਾ ‘ਚ ਵੀ ਹਸਪਤਾਲ ਭਵਿੱਖੀ ਸੰਕਟ ਦੀ ਸੰਭਾਵਨਾ ਨਾਲ ਨਜਿੱਠਣ ਲਈ ਕੋਸ਼ਿਸ਼ ਕਰ ਰਹੇ ਹਨ, ਜਿਸ ‘ਚ ਵੈਂਟੀਲੇਟਰਾਂ, ਐਂਬੂਲੈਂਸ ਅਤੇ ਹੋਰ ਸਹੂਲਤਾਂ ਦਾ ਪ੍ਰਬੰਧ ਸ਼ਾਮਲ ਹੈ।

ਅਮਰੀਕਾ: ਛਧਛ ਨੇ ਗਰਭਵਤੀ ਔਰਤਾਂ ਨੂੰ ਕੀਤੀ ਕੋਰੋਨਾ ਵੈਕਸੀਨ ਲਗਵਾਉਣ ਦੀ ਅਪੀਲ ਅਮਰੀਕੀ ਏਜੰਸੀ ਸੈਂਟਰ ਫਾਰ ਡਿਸੀਜ਼ ਕੰਟਰੋਲ ਐਂਡ ਪ੍ਰੀਵੈਂਸਨ (ਸੀ.ਡੀ.ਸੀ.) ਦੁਆਰਾ ਗਰਭਵਤੀ ਔਰਤਾਂ ਨੂੰ ਵਾਇਰਸ ਤੋਂ ਸੁਰੱਖਿਆ ਪ੍ਰਾਪਤ ਕਰਨ ਲਈ ਕੋਰੋਨਾ ਟੀਕਾ ਲਗਵਾਉਣ ਦੀ ਅਪੀਲ ਕੀਤੀ ਗਈ ਹੈ। ਸੀ.ਡੀ.ਸੀ. ਨੇ ਬੁੱਧਵਾਰ ਨੂੰ ਇਸ ਸਬੰਧੀ ਨਵੇਂ ਸਬੂਤ ਜਾਰੀ ਕੀਤੇ ਜੋ ਗਰਭਵਤੀ ਔਰਤਾਂ ਨੂੰ ਕੋਵਿਡ -19 ਵੈਕਸੀਨ ਲੈਣ ਲਈ ਜ਼ੋਰ ਦਿੰਦੇ ਹਨ। ਏਜੰਸੀ ਦੁਆਰਾ ਜਾਰੀ ਨਵੇਂ ਸੁਰੱਖਿਆ ਅੰਕੜਿਆਂ ਤੋਂ ਪਤਾ ਚੱਲਿਆ ਹੈ ਕਿ ਫਾਈਜ਼ਰ ਜਾਂ ਮੋਡਰਨਾ ਟੀਕੇ ਦੀ ਘੱਟੋ ਘੱਟ ਇੱਕ ਖੁਰਾਕ ਪ੍ਰਾਪਤ ਕਰਨ ਨਾਲ ਗਰਭਪਾਤ ਦਾ ਜ਼ੋਖਮ ਘੱਟਦਾ ਹੈ।

ਜਦਕਿ ਸਿਹਤ ਮਾਹਿਰਾਂ ਅਨੁਸਾਰ ਗਰਭਵਤੀ ਔਰਤਾਂ ਜੋ ਵਾਇਰਸ ਨਾਲ ਇਨਫੈਕਟਿਡ ਹੋ ਜਾਂਦੀਆਂ ਹਨ ਉਨ੍ਹਾਂ ‘ਚ ਗੰਭੀਰ ਬੀਮਾਰੀ ਅਤੇ ਗਰਭ ਅਵਸਥਾ ਦੀਆਂ ਸਮੱਸਿਆਵਾਂ ਦਾ ਵਧੇਰੇ ਜ਼ੋਖਮ ਹੁੰਦਾ ਹੈ, ਜਿਸ ਵਿੱਚ ਗਰਭਪਾਤ ਵੀ ਸ਼ਾਮਲ ਹੈ। ਸੀ.ਡੀ.ਸੀ. ਦੇ ਅੰਕੜਿਆਂ ਦੇ ਅਨੁਸਾਰ, ਦੇਸ਼ ਵਿੱਚ ਗਰਭਵਤੀ ਮਾਵਾਂ ਦੀ ਟੀਕਾਕਰਨ ਦਰ ਪਛੜ ਗਈ, ਸਿਰਫ 23% ਨੂੰ ਘੱਟੋ ਘੱਟ ਇੱਕ ਖੁਰਾਕ ਮਿਲੀ ਹੈ। ਇਸ ਦੇ ਇਲਾਵਾ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ (ਐਫ.ਡੀ.ਏ.) ਤੋਂ ਅਗਲੇ ਕੁਝ ਹਫਤਿਆਂ ਵਿੱਚ ਸਿਹਤ ਸਮੱਸਿਆਵਾਂ ਵਾਲੇ ਲੋਕਾਂ ਨੂੰ ਜ਼ਿਆਦਾ ਸੁਰੱਖਿਆ ਦੇਣ ਲਈ ਫਾਈਜ਼ਰ ਦੇ ਟੀਕੇ ਨੂੰ ਪੂਰੀ ਤਰ੍ਹਾਂ ਮਨਜ਼ੂਰ ਕਰਨ ਬਾਰੇ ਫੈਸਲਾ ਲੈਣ ਦੀ ਉਮੀਦ ਕੀਤੀ ਜਾ ਰਹੀ ਹੈ, ਜਿਸ ਨੂੰ ਇਸ ਵੇਲੇ ਐਮਰਜੈਂਸੀ ਵਰਤੋਂ ਦਾ ਅਧਿਕਾਰ ਦਿੱਤਾ ਗਿਆ ਹੈ।

Leave a Reply

Your email address will not be published.