ਅਮਰੀਕਾ ‘ਚ ਗਾਂਧੀ ਦਾ ਬੁੱਤ ਤੋੜਨ ਦੀਆਂ ਵੱਧ ਰਹੀਆਂ ਘਟਨਾਵਾਂ

ਵਾਸ਼ਿੰਗਟਨ : ਹਾਲ ਹੀ ਦੇ ਦਿਨਾਂ ‘ਚ ਅਮਰੀਕਾ ‘ਚ ਅਪਰਾਧ ਦੀਆਂ ਵੱਧਦੀਆਂ ਘਟਨਾਵਾਂ ਨੂੰ ਲੈ ਕੇ ਲੋਕਾਂ ‘ਚ ਗੁੱਸੇ ਦਾ ਮਾਹੌਲ ਹੈ। ਅਮਰੀਕਾ ਦੇ ਕਈ ਸ਼ਹਿਰਾਂ ਵਿੱਚ ਗਾਂਧੀ ਦੇ ਬੁੱਤ ਨਾਲ ਭੰਨਤੋੜ ਦੀਆਂ ਘਟਨਾਵਾਂ ਵਿੱਚ ਵੀ ਕਾਫੀ ਵਾਧਾ ਹੋਇਆ ਹੈ। ਭਾਰਤੀਆਂ ਅਤੇ ਅਮਰੀਕੀਆਂ ਨੇ ਸ਼ਹਿਰ ਵਿੱਚ ਵੱਧ ਰਹੇ ਅਪਰਾਧ ਦੇ ਮਾਹੌਲ ਵਿਰੁੱਧ ਟਾਈਮ ਸਕੁਏਅਰ ਵਿਖੇ ਸ਼ਾਂਤਮਈ ਪ੍ਰਦਰਸ਼ਨ ਕੀਤਾ। ਇਸ ਰੋਸ ਪ੍ਰਦਰਸ਼ਨ ਦਾ ਪ੍ਰਬੰਧ ਪ੍ਰਭਾਵਸ਼ਾਲੀ ਫੈਡਰੇਸ਼ਨ ਆਫ ਇੰਡੀਅਨ ਅਮਰੀਕਨ ਦੇ ਨਾਲ-ਨਾਲ ਹੋਰ ਭਾਈਚਾਰਕ ਸੰਸਥਾਵਾਂ ਦੇ ਸਹਿਯੋਗ ਨਾਲ ਕੀਤਾ ਗਿਆ ਸੀ। ਪ੍ਰਦਰਸ਼ਨ ਵਿੱਚ ਸ਼ਾਮਲ ਲੋਕਾਂ ਨੇ ਬਾਇਡਨ ਪ੍ਰਸ਼ਾਸਨ ਅਤੇ ਹੋਰ ਸੂਬਾ ਸਰਕਾਰਾਂ ਨੂੰ ਅਜਿਹੇ ਮਾਮਲਿਆਂ ਵਿਰੁੱਧ ਕਾਰਵਾਈ ਕਰਨ ਦੀ ਅਪੀਲ ਕੀਤੀ। ਭਾਈਚਾਰੇ ਦੇ ਨੁਮਾਇੰਦਿਆਂ ਨੇ ਨਿਊਯਾਰਕ ਅਤੇ ਹੋਰ ਅਮਰੀਕੀ ਸ਼ਹਿਰਾਂ ਵਿੱਚ ਮਹਾਤਮਾ ਗਾਂਧੀ ਦੇ ਬੁੱਤਾਂ ‘ਤੇ ਹਾਲ ਹੀ ਵਿੱਚ ਹੋਏ ਅਤੇ ਕਈ ਹੋਰ ਹਮਲਿਆਂ ‘ਤੇ ਵੀ ਚਿੰਤਾ ਜ਼ਾਹਰ ਕੀਤੀ। ਪੀੜਤਾਂ ਅਤੇ ਉਨ੍ਹਾਂ ਸਾਰੇ ਨਾਇਕਾਂ ਨੂੰ ਸ਼ਰਧਾਂਜਲੀ ਦੇਣ ਲਈ ਮੌਨ ਅਤੇ ਪ੍ਰਾਰਥਨਾ ਸਭਾ ਕੀਤੀ ਗਈ। ਸਮਾਗਮ ਨੂੰ ਸੰਬੋਧਨ ਕਰਦਿਆਂ ਨਿਊਯਾਰਕ ਵਿੱਚ ਭਾਰਤ ਦੇ ਕੌਂਸਲ ਜਨਰਲ ਰਣਧੀਰ ਜੈਸਵਾਲ ਨੇ ਹਾਲ ਹੀ ਵਿੱਚ ਵਾਪਰੀਆਂ ਘਟਨਾਵਾਂ ਦੇ ਮੱਦੇਨਜ਼ਰ ਅਤੱਵਾਦ ਵਿਰੁੱਧ ਸੁਚੇਤ ਰਹਿਣ ਅਤੇ ਸ਼ਾਂਤੀਪੂਰਨ ਸਦਭਾਵਨਾ ਅਤੇ ਅਹਿੰਸਾ ਅਪਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਕਿਹਾ ਕਿ ਇਹ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਸਿੱਖਿਆ ਹੈ। ਜੈਸਵਾਲ ਨੇ ਇਸ ਦੌਰਾਨ 9/11 ਦੇ ਪੀੜਤਾਂ ਨੂੰ ਸ਼ਰਧਾਂਜਲੀ ਦਿੱਤੀ। ਫੈਡਰੇਸ਼ਨ ਦੇ ਪ੍ਰਧਾਨ ਕੇਨੀ ਦੇਸਾਈ ਨੇ ਆਪਣੀ ਟਿੱਪਣੀ ਵਿੱਚ ਕਿਹਾ ਕਿ ਇਸ ਮੁੱਦੇ ਨੂੰ ਸਬੰਧਤ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਉਣ ਲਈ ਸ਼ਾਂਤਮਈ ਮਾਰਚ ਤੋਂ ਬਿਹਤਰ ਹੋਰ ਕੁਝ ਨਹੀਂ ਹੈ। ਉਨ੍ਹਾਂ ਕਿਹਾ ਕਿ ਜਿਵੇਂ ਕਿ ਅਸੀਂ ਇਸ ਦਿਨ ਆਪਣੀਆਂ ਜਾਨਾਂ ਗੁਆਉਣ ਵਾਲਿਆਂ ਨੂੰ ਯਾਦ ਕਰਦੇ ਹਾਂ ਅਤੇ ਉਨ੍ਹਾਂ ਦਾ ਸਨਮਾਨ ਕਰਦੇ ਹਾਂ, ਸਾਨੂੰ ਅੱਤਵਾਦ ਅਤੇ ਨਫ਼ਰਤ-ਅਪਰਾਧ ਨੂੰ ਖ਼ਤਮ ਕਰਨ ਲਈ ਦ੍ਰਿੜ ਸੰਕਲਪ ਨਾਲ ਸ਼ਾਂਤੀ ਨਾਲ ਕੰਮ ਕਰਨਾ ਚਾਹੀਦਾ ਹੈ।

Leave a Reply

Your email address will not be published. Required fields are marked *