ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਮੌਤ, ਫਰਵਰੀ ‘ਚ ਹੋਣਾ ਸੀ ਵਿਆਹ

ਅਮਰੀਕਾ : ਤਰਨਤਾਰਨ ਦੇ ਪਿੰਡ ਮਾਨੋਚਾਹਲ ਦੇ ਨੌਜਵਾਨ ਦੀ ਅਮਰੀਕਾ ਵਿਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਤਿੰਦਰ ਸਿੰਘ ਗੋਲਾ ਪਹਿਲਵਾਨ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਜਤਿੰਦਰ ਸਿੰਘ 2015 ਵਿਚ ਅਮਰੀਕਾ ਗਿਆ ਸੀ ਤੇ ਉਸ ਨੂੰ ਪੀਆਰ ਵੀ ਮਿਲ ਗਈ ਸੀ। ਪੀਆਰ ਮਿਲਣ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਜਤਿੰਦਰ ਸਿੰਘ ਦੀ ਮੰਗਣੀ ਵੀ ਕਰ ਦਿੱਤੀ ਸੀ ਤੇ ਫਰਵਰੀ ਵਿਚ ਉਸ ਦਾ ਵਿਆਹ ਹੋਣਾ ਸੀ। ਜਤਿੰਦਰ ਨੇ ਜਨਵਰੀ ਵਿਚ ਆਪਣੇ ਪਿੰਡ ਪੁੱਜਣਾ ਸੀ ਪਰ ਕਿਸਮਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਅਚਾਨਕ ਹੀ ਹਾਰਟ ਅਟੈਕ ਨਾਲ ਉਸ ਦੀ ਮੌਤ ਹੋ ਗਈ। ਅਚਾਨਕ ਮੌਤ ਦੀ ਮਿਲੀ ਖਬਰ ਕਾਰਨ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ ਤੇ ਪੂਰੇ ਪਿੰਡ ਵਿਚ ਸੋਗ ਦਾ ਮਾਹੌਲ ਹੈ। ਪਰਿਵਾਰਕ ਮੈਂਬਰਾਂ ਵੱਲੋਂ ਜਤਿੰਦਰ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਜਾਉਣ ਦੀ ਮੰਗ ਕੀਤੀ ਜਾ ਰਹੀ ਹੈ। 

Leave a Reply

Your email address will not be published. Required fields are marked *