ਅਮਰੀਕਾ ‘ਚ ਫੇਰ ਹੋਈ ਗੋਲੀਬਾਰੀ, 4 ਲੋਕਾਂ ਦੀ ਹੋਈ ਮੌਤ

ਓਹੀਓ : ਅਮਰੀਕਾ ‘ਚ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਹੁਣ ਅਮਰੀਕਾ ਦੇ ਓਹੀਓ ‘ਚ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ‘ਚ 4 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਲੋਕ ਜ਼ਖਮੀ ਵੀ ਹੋਏ ਹਨ। ਪੁਲਿਸ ਮੁਤਾਬਕ ਮਾਮਲਾ ਓਹੀਓ ਦੇ ਬਟਲਰ ਟਾਊਨਸ਼ਿਪ ਦਾ ਹੈ। ਹਮਲਾਵਰ ਕਾਰ ਵਿੱਚ ਆਇਆ ਸੀ ਅਤੇ ਵਾਰਦਾਤ ਨੂੰ ਅੰਜਾਮ ਦੇ ਕੇ ਇੱਥੋਂ ਫ਼ਰਾਰ ਹੋ ਗਿਆ। ਜਾਂਚ ਏਜੰਸੀਆਂ ਮੁਲਜ਼ਮ ਦੀ ਭਾਲ ਵਿੱਚ ਜੁਟੀਆਂ ਹੋਈਆਂ ਹਨ। ਬਟਲਰ ਟਾਊਨਸ਼ਿਪ ਦੇ ਪੁਲਿਸ ਮੁਖੀ ਜੌਨ ਪੋਰਟਰ ਨੇ ਕਿਹਾ ਕਿ ਹਮਲਾਵਰ ਦੀ ਪਛਾਣ ਸਟੀਫਨ ਏ. ਮਾਰਲੋਵ ਵਜੋਂ ਹੋਈ ਹੈ। ਮਾਰਲੋਵ ਲੋ ਕੋਲ ਅਜੇ ਵੀ ਹਥਿਆਰ ਹਨ। ਇਹੀ ਕਾਰਨ ਹੈ ਕਿ ਇਸ ਨਾਲ ਲੋਕਾਂ ਦੀ ਜਾਨ ਨੂੰ ਖ਼ਤਰਾ ਬਣਿਆ ਹੋਇਆ ਹੈ। ਪੁਲਿਸ ਨੇ ਮੁਲਜ਼ਮ ਦੀ ਪਛਾਣ ਜਾਰੀ ਕੀਤੀ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਪੁਲਿਸ ਨੇ ਮੁਲਜ਼ਮ ਦੀ ਪਛਾਣ ਦਾ ਖੁਲਾਸਾ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਦੋਸ਼ੀ ਦਾ ਕੱਦ ਕਰੀਬ 5 ਫੁੱਟ 11 ਇੰਚ ਹੈ। ਉਸਦਾ ਭਾਰ ਲਗਭਗ 160 ਕਿਲੋ ਹੈ, ਉਸਦੇ ਭੂਰੇ ਵਾਲ ਹਨ। ਮਾਰਲੋ ਨੇ ਘਟਨਾ ਦੌਰਾਨ ਸ਼ਾਰਟਸ ਅਤੇ ਪੀਲੇ ਰੰਗ ਦੀ ਟੀ-ਸ਼ਰਟ ਪਾਈ ਹੋਈ ਸੀ। ਅਧਿਕਾਰੀਆਂ ਨੇ ਲੋਕਾਂ ਨੂੰ ਗੋਲੀ ਚਲਾਉਣ ਵਾਲੇ ਤੋਂ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ।

Leave a Reply

Your email address will not be published.