ਅਸੀਂ ਪੀ.ਐਮ  ਮੋਦੀ ਤੋਂ ਨਹੀਂ ਡਰਦੇ, ਜੋ ਕਰਨਾ ਹੈ ਕਰ ਲੈਣ : ਰਾਹੁਲ 

ਅਸੀਂ ਪੀ.ਐਮ  ਮੋਦੀ ਤੋਂ ਨਹੀਂ ਡਰਦੇ, ਜੋ ਕਰਨਾ ਹੈ ਕਰ ਲੈਣ : ਰਾਹੁਲ 

ਨਵੀਂ ਦਿਲੀ : ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਵਾਇਨਾਡ ਤੋਂ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਦਿੱਲੀ ਸਥਿਤ ਨੈਸ਼ਨਲ ਹੈਰਾਲਡ ਦੀ ਬਿਲਡਿੰਗ ਵਿੱਚ ਸਥਿਤ ਯੰਗ ਇੰਡੀਆ ਲਿਮਟਿਡ ਦੇ ਦਫ਼ਤਰ ਨੂੰ ਸੀਲ ਕਰਨ ਅਤੇ ਕਾਂਗਰਸ ਦਫ਼ਤਰ ਦੇ ਬਾਹਰ ਸੁਰੱਖਿਆ ਵਧਾਉਣ ਨੂੰ ਲੈ ਕੇ ਬਿਆਨ ਦਿੱਤਾ ਹੈ । ਰਾਹੁਲ ਗਾਂਧੀ ਨੇ ਕਿਹਾ ਕਿ ਉਨ੍ਹਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਉਹ ਡਰਨ ਵਾਲੇ ਨਹੀਂ ਹਨ। ਰਾਹੁਲ ਗਾਂਧੀ ਨੇ ਕਿਹਾ ਕਿ ਸੱਚਾਈ ਨੂੰ ਰੋਕਿਆ ਨਹੀਂ ਜਾ ਸਕਦਾ।  ਰਾਹੁਲ ਨੇ ਪ੍ਰਧਾਨ ਮੰਤਰੀ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ‘ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਇੱਕ ਵਾਰ ਫਿਰ ਕਿਹਾ ਕਿ ਮੋਦੀ-ਸ਼ਾਹ ਲੋਕਤੰਤਰ ਦੇ ਖਿਲਾਫ ਕੰਮ ਕਰ ਰਹੇ ਹਨ। ਰਾਹੁਲ ਨੇ ਕਿਹਾ ਕਿ ਉਹ ਲੋਕਤੰਤਰ ਦੀ ਰੱਖਿਆ ਲਈ ਲੜਦੇ ਰਹਿਣਗੇ । ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਉਹ ਦੇਸ਼ ਦੀ ਰੱਖਿਆ ਅਤੇ ਸਮਾਜ ਵਿੱਚ ਸਦਭਾਵਨਾ ਕਾਇਮ ਰੱਖਣ ਦਾ ਕੰਮ ਕਰਦੇ ਰਹਿਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਚੁਣੌਤੀ ਦਿੰਦੇ ਹੋਏ ਕਿਹਾ ਕਿ ਸਰਕਾਰ ਨੇ ਜੋ ਵੀ ਕਰਨਾ ਹੈ, ਕਰ ਲਵੇ। ਤੁਹਾਨੂੰ ਦੱਸ ਦੇਈਏ ਕਿ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਨੈਸ਼ਨਲ ਹੈਰਾਲਡ ਮਨੀ ਲਾਂਡਰਿੰਗ ਮਾਮਲੇ ਵਿੱਚ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਅਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਤੋਂ ਪੁੱਛਗਿੱਛ ਕੀਤੀ ਹੈ । ਈਡੀ ਨੇ ਨੈਸ਼ਨਲ ਹੈਰਾਲਡ ਦਫ਼ਤਰ ਦੇ ਕਈ ਟਿਕਾਣਿਆਂ ‘ਤੇ ਛਾਪੇਮਾਰੀ ਕਰ ਕੇ ਇਮਾਰਤ ਦੇ ਇੱਕ ਹਿੱਸੇ ਨੂੰ ਸੀਲ ਕਰ ਦਿੱਤਾ ਹੈ। ਜਾਂਚ ਏਜੰਸੀ ਨੇ ਕਿਹਾ ਹੈ ਕਿ ਸੀਲ ਦਾ ਹਿੱਸਾ ਉਸ ਦੀ ਇਜਾਜ਼ਤ ਤੋਂ ਬਿਨ੍ਹਾਂ ਨਹੀਂ ਖੋਲ੍ਹਿਆ ਜਾਵੇਗਾ। ਈਡੀ ਦੀ ਇਸ ਕਾਰਵਾਈ ਦੇ ਮੱਦੇਨਜ਼ਰ ਕਾਂਗਰਸ ਦੇ ਸੰਭਾਵੀ ਪ੍ਰਦਰਸ਼ਨ ਦੇ ਮੱਦੇਨਜ਼ਰ ਪਾਰਟੀ ਹੈੱਡਕੁਆਰਟਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ।

Leave a Reply

Your email address will not be published.