ਅੰਮ੍ਰਿਤਸਰ ਜੇਲ ’ਚ ਭਿੜੇ ਕੈਦੀ, ਪਿੱਛੋਂ ਡੀ. ਐੱਸ. ਪੀ. ਦੀ ਕੁੱਟਮਾਰ ਤੋਂ ਬਾਅਦ ਇਕ ਦੀ ਮੌਤ!

ਅਕਸਰ ਵਿਵਾਦਾਂ ਵਿਚ ਰਹਿਣ ਵਾਲੀ ਅੰਮ੍ਰਿਤਸਰ ਦੀ ਕੇਂਦਰੀ ਜੇਲ ਵਿਚ ਦੋ ਧਿਰਾਂ ਵਿਚਾਲੇ ਝੜਪ ਹੋ ਗਈ।

ਇਸ ਝੜਪ ਤੋਂ ਬਾਅਦ ਇਕ ਕੈਦੀ ਦੀ ਮੌਤ ਹੋ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਜੇਲ ਵਿਚ ਦੋ ਧਿਰਾਂ ਵਿਚਾਲੇ ਖੂਨੀ ਝੜਪ ਹੋਈ ਸੀ, ਜਿਸ ਤੋਂ ਬਾਅਦ ਡੀ. ਐੱਸ. ਪੀ. ਰਾਜਾ ਵਲੋਂ ਇਕ ਵਿਅਕਤੀ ਦੀ ਕੁੱਟ-ਮਾਰ ਕੀਤੀ ਗਈ, ਜਿਸ ਕਰਕੇ ਉਸਦੀ ਮੌਤ ਹੋ ਗਈ। ਮ੍ਰਿਤਕ ਦੇ ਵਾਰਸਾਂ ਵਲੋਂ ਡੀ. ਐੱਸ. ਪੀ. ਖ਼ਿਲਾਫ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਨਾਲ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨਸ਼ੇ ਦਾ ਆਦਿ ਸੀ।

 ਮ੍ਰਿਤਕ ਦਵਿੰਦਰ ਸਿੰਘ ਦੇ ਭਰਾ ਸਤਨਾਮ ਸਿੰਘ ਨੇ ਦੱਸਿਆ ਕਿ ਜੇਲ ਅੰਦਰ ਕੈਦੀਆਂ ਵਿਚਾਲੇ ਮਾਮੂਲੀ ਝਗੜਾ ਹੋਇਆ ਸੀ। ਇਸ ਤੋਂ ਬਾਅਦ ਜੇਲ ਪ੍ਰਸ਼ਾਸਨ ਵਲੋਂ ਦਵਿੰਦਰ ਸਿੰਘ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ, ਜਿਸ ਵਿਚ ਉਸ ਦੀ ਲੱਤ ਵੀ ਫ੍ਰੈਕਚਰ ਹੋ ਗਈ ਸੀ ਅਤੇ ਹੋਰ ਵੀ ਸੱਟਾਂ ਲੱਗਾਂ ਸਨ। ਜਿਸ ਦੇ ਕਾਰਣ ਉਸ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ, ਅੱਜ ਉਹ ਜ਼ਖਮਾਂ ਦੀ ਤਾਬ ਨਾ ਸਹਾਰਦਾ ਹੋਇਆ ਦਮ ਤੋੜ ਗਿਆ ਹੈ। ਪੀੜਤ ਪਰਿਵਾਰ ਨੇ ਜੇਲ ਪ੍ਰਸ਼ਾਸਨ ਅਤੇ ਡੀ. ਐੱਸ. ਪੀ. ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।

Leave a Reply

Your email address will not be published. Required fields are marked *