‘ਆਪ’ ਦੇ ਸੱਤਾ ਵਿਚ ਆਉਣ ਪਿੱਛੋਂ ਅਮਨ ਕਾਨੂੰਨ ਵਿਵਸਥਾ ਦੀ ਹਾਲਤ ਵਿਗੜੀ: ਅਕਾਲੀ ਦਲ

ਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਅਮਨ ਕਾਨੁੰਨ ਵਿਵਸਥਾ ਢਹਿ ਢੇਰੀ ਹੋਣ ਨਾਲ ਪੰਜਾਬੀਆਂ ਦੇ ਮਨਾਂ ਵਿਚ ਅਸੁਰੱਖਿਆ ਦੀ ਭਾਵਨਾ ਬਣ ਗਈ ਹੈ ਤੇ ਪਾਰਟੀ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੁੂੰ ਬੇਨਤੀ ਕੀਤੀ ਕਿ ਉਹ ਪ੍ਰਾਪੇਗੰਡਾ ਵਾਲੇ ਕੰਮਾਂ ਵਿਚ ਰੁੱਝੇ ਰਹਿਣ ਨਾਲੋਂ ਤੁਰੰਤ ਦਰੁੱਸਤੀ ਭਰੇ ਕਦਮ ਚੁੱਕਣ। 

ਜਾਰੀ ਕੀਤੇ ਇਕ ਬਿਆਨ ਵਿਚ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਵਿਚ ਆਮ ਆਦਮੀ ਪਾਰਟੀ ਦੇ ਸੱਤਾ ਵਿਚ ਆਉਣ ਤੋਂ ਤੁਰਤ ਬਾਅਦ ਅਮਨ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਹੋ ਗਿਆ ਤੇ ਹੁਣ ਇਹ ਖਤਰਨਾਕ ਹੋ ਗਈ ਹੈ। ਉਹਨਾਂ ਕਿਹਾ ਕਿ ਅਸੀਂ ਵੇਖਿਆ ਹੈ ਕਿ ਸਿਰਫ ਕਬੱਡੀ ਖਿਡਾਰੀਆਂ ਦੇ ਕਤਲ ਨਹੀਂ ਹੋਏ ਬਲਕਿ ਗੈਂਗਸਟਰਾਂ ਦੀ ਆਪਸੀ ਗੋਲੀਬਾਰੀ ਹੋਈ ਤੇ ਜੈਤੋਂ ਟਰੱਕ ਯੂਨੀਅਨ ’ਤੇ ਕਬਜ਼ਾ ਕਰਨ ਲਈ ਵੀ ਖੂਨੀ ਟਕਰਾਅ ਹੋਏ ਤੇ ਫਿਰਕੂ ਝੜਪਾਂ ਵੀ ਹੋਈਆਂ ਹਨ।ਡਾ. ਚੀਮਾ ਨੇ ਕਿਹਾ ਕਿ ਅਜਿਹਾ ਮਹਿਸੂਸ ਹੋ ਰਿਹਾ ਹੈ ਕਿ ਸਰਕਾਰ ਨੇ ਪੁਲਿਸ ਫੋਰਸ ਨੁੰ ਇਸ਼ਾਰਾ ਕਰ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਦੇ ਵਰਕਰਾਂ ਨੁੰ ਖੁੱਲ੍ਹੀ ਛੁੱਟੀ ਦਿੱਤੀ ਜਾਵੇ। ਇਸੇ ਲਈ ਅਸੀਂ ਵੇਖਿਆ ਕਿ ਜੈਤੋਂ ਵਿਚ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਕਾਨੁੰਨ ਆਪਣੇ ਹੱਥਾਂ ਵਿਚ ਲੈ ਲਿਆ। ਉਹਨਾਂ ਕਿਹਾ ਕਿ ਪੁਲਿਸ ਮੂਕ ਦਰਸ਼ਕ ਬਣ ਗਈ ਹੈ।

ਉਹਨਾ ਕਿਹਾ ਕਿ ਹਾਲਾਤ ਇੰਨੇ ਵਿਗੜ ਗਏ ਹਨ ਕਿ ਰਾਮਪੁਰਾ ਫੂਲ ਦੇ ਸਾਬਕਾ ਐਮ ਸੀ ਤੇ ਆਮ ਆਦਮੀ ਪਾਰਟੀ ਦੇ ਆਗੂ ਸੁਰਿੰਦਰ ਫੂਲ ਨੇ ਰਾਮਪੁਰਾ ਪੁਲਿਸ ਥਾਣੇ ਵਿਚ ਐਸਐਚਓ ਦੀ ਵਰਤੀ ਹੀ ਪਾੜ ਦਿੱਤੀ ਤੇ ਅਫਸਰ ਦੇ ਮੂੰਹ ’ਤੇ ਮੁੱਕੇ ਮਾਰੇ।ਇਸ ਵਰਤਾਰੇ ਨੁੰ ਸਭਿਅਕ ਸਮਾਜ ਲਈ ਖ਼ਤਰਨਾਕ ਕਰਾਰ ਦਿੰਦਿਆਂ ਡਾ. ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਪੁਲਿਸ ਫੋਰਸ ਨਾਲ ਸਮੀਖਿਆ ਮੀਟਿੰਗਾਂ ਵਾਸਤੇ ਲੋੜੀਂਦਾ ਸਮਾਂ ਕੱਢਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਪੁਲਿਸ ਨੁੰ ਇਹ ਹਦਾਇਤਾਂ ਹੋਣੀਆਂ ਚਾਹੀਦੀਆਂ ਹਨ ਕਿ ਅਮਨ ਕਾਨੂੰਨ ਵਿਵਸਥਾ ਬਣੀ ਰਹੀ ਰਹੇ ਤੇ ਉਹ ਆਮ ਆਦਮੀ ਪਾਰਟੀ ਦੀਆਂ ਧਮਕੀਆਂ ਤੋਂ ਨਾ ਡਰੇ। ਉਹਨਾਂ ਕਿਹਾ ਕਿ ਮੰਦੇ ਭਾਗਾਂ ਨੁੰ ਅਜਿਹਾ ਹੋਣ ਦੀ ਥਾਂ ਗੈਂਗਸਟਰ ਵਿਰੋਧੀ ਟਾਸ ਫੋਰਸ ਬਣਾਉਣ ਵਰਗੇ ਵੱਡੇ ਐਲਾਨ ਕੀਤੇ  ਜਾ ਰਹੇ ਹਨ ਜਦੋਂ ਸਮੇੇਂ ਦੀ ਜ਼ਰੂਰਤ ਹੈ ਕਿ ਸਾਰੇ ਪੁਲਿਸ ਥਾਣਿਆਂ ਨੁੰ ਹਦਾਇਤਾਂ ਹੋਣ ਕਿ ਉਹ ਪੂਰ ਪ੍ਰੋਫੈਸ਼ਨਲ ਢੰਗ ਨਾਲ ਅਮਨ ਕਾਨੂੰਨ ਵਿਵਸਥਾ ਦੀ ਡਿਊਟੀ ਕਰਨ।

ਡਾ. ਚੀਮਾ ਨੇ ਕਿਹਾ ਕਿ ਅਮਨ ਕਾਨੂੰਨ ਵਿਵਸਥਾ ਲਾਗੂ ਕਰਨ ਵਿਚ ਢਿੱਲ ਦਾ ਲਾਭ ਅਪਰਾਧੀ ਲੈ ਰਹੇ ਹਨ ਜਿਸ ਕਾਰਨ ਅਪਰਾਧ ਵੱਧ ਗਿਆ ਹੈ। ਉਹਨਾਂ ਕਿਹਾ ਕਿ ਸੂਬੇ ਵਿਚ ਲੁੱਟ ਖੋਸ ਤੇ ਡਾਕੇ ਤੇ ਏਟੀਐਮ ਮਸ਼ੀਨਾਂ ਲੁੱਟਣ ਵਰਗੀਆਂ ਘਟਨਾਵਾਂ ਵੱਧ ਗਈਆਂ ਹਨ। ਉਹਨਾਂ ਕਿਹਾ ਕਿ ਠੋਸ ਕਦਮ ਚੁੱਕ ਕੇ ਗਸ਼ਤ ਵਧਾਈ ਜਾਣੀ ਚਾਹੀਦੀ ਹੈ, ਰਾਤ ਨੁੰ ਗਸ਼ਤ ਹੋਣੀ ਚਾਹੀਦੀ ਹੈ।

Leave a Reply

Your email address will not be published. Required fields are marked *