ਆਪ ਵਿਧਾਇਕ ਉਗੋਕੇ ਦੇ ਪਿਤਾ ਨੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ

ਬਰਨਾਲਾ : ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਨੇ ਸਲਫਾਸ ਨਿਗਲ ਲਿਆ ਹੈ। ਉਨ੍ਹਾਂ ਨੂੰ ਨਾਜ਼ੁਕ ਹਾਲਤ ਵਿਚ ਡੀਐਮਸੀ ਲਿਆਂਦਾ ਗਿਆ। ਅਜੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਦੱਸ ਦੇਈਏ ਕਿ ਲਾਭ ਸਿੰਘ ਉਗੋਕੇ ਚੰਡੀਗਡ਼੍ਹ ਵਿਚ ਆਪ ਵੱਲੋਂ ਪ੍ਰਦਰਸ਼ਨ ਵਿਚ ਸ਼ਾਮਲ ਹੋਣ ਲਈ ਪਹੁੰਚੇ ਹੋਏ ਸਨ ਤੇ ਪਿਛੋਂ ਉਸ ਦੇ ਪਿਤਾ ਘਰ ਵਿਚ ਸਨ। ਉਨ੍ਹਾਂ ਵੀ ਫੋਨ ਜ਼ਰੀਏ ਹੀ ਪਤਾ ਲੱਗਾ ਕਿ ਉਨ੍ਹਾਂ ਦੇ ਪਿਤਾ ਨੇ ਇਹ ਖੌਫ਼ਨਾਕ ਕਦਮ ਚੁੱਕਿਆ ਹੈ। ਖਬਰ ਲਿਖੇ ਜਾਣ ਤਕ ਉਗੋਕੇ ਵੀ ਲੁਧਿਆਣਾ ਪੁੱਜ ਗਏ ਸਨ ਤੇ ਉਨ੍ਹਾਂ ਦੇ ਪਿਤਾ ਜ਼ੇਰੇ ਇਲਾਜ ਹਨ। ਜ਼ਿਕਰਯੋਗ ਹੈ ਕਿ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਆਪਣੇ ਪਿੰਡ ਉਗੋਕੇ ਵਿੱਚ ਰਹਿੰਦੇ ਹਨ ਅਤੇ ਵਿਧਾਇਕ ਲਾਭ ਸਿੰਘ ਉਗੋਕੇ ਦਾ ਭਰਾ ਸੁਖਚੈਨ ਸਿੰਘ ਵੀ ਉਨ੍ਹਾਂ ਦੇ ਨਾਲ ਰਹਿੰਦਾ ਹੈ। ਉਗੋਕੇ ਦੇ ਭਰਾ ਸੁਖਚੈਨ ਸਿੰਘ ਨਾਲ ਜ਼ਿਆਦਾ ਸ਼ਰਾਬ ਪੀਣ ਨੂੰ ਲੈ ਕੇ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ। ਇਸ ਤੋਂ ਬਾਅਦ ਉਸ ਦੇ ਪਿਤਾ ਦਰਸ਼ਨ ਸਿੰਘ ਨੇ ਘਰ ਵਿੱਚ ਰੱਖਿਆ ਜ਼ਹਿਰੀਲਾ ਪਦਾਰਥ ਨਿਗਲ ਲਿਆ। ਇੱਥੋਂ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਤਪਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਅਤੇ ਉੱਥੋਂ ਉਸ ਨੂੰ ਡੀਐਮਸੀ ਲੁਧਿਆਣਾ ਰੈਫਰ ਕਰ ਦਿੱਤਾ ਗਿਆ।ਡੀਐਮਸੀ ਵਿੱਚ ਦਾਖ਼ਲ ਲਾਭ ਸਿੰਘ ਉਗੋਕੇ ਦੇ ਪਿਤਾ ਦੀ ਹਾਲਤ ਸਥਿਰ ਦੱਸੀ ਜਾਂਦੀ ਹੈ। ਮੀਡੀਆ ਚ ਚਲ ਰਹੀਆਂ ਖਬਰਾਂ ਦਾ ਪਰਿਵਾਰ ਨੇ ਖੰਡਨ ਕੀਤਾ ਹੈ।  ਦਰਸ਼ਨ ਸਿੰਘ ਦੀ ਪਤਨੀ ਬਲਦੇਵ ਕੌਰ ਨੇ ਦੱਸਿਆ ਕਿ ਉਸ ਦੇ ਪਤੀ ਨੂੰ ਸ਼ੂਗਰ ਦੀ ਸਮੱਸਿਆ ਹੈ। ਅੱਜ ਸਵੇਰੇ ਜਦੋਂ ਉਨ੍ਹਾਂ ਦਵਾਈ ਲੈਣੀ ਸੀ ਤਾਂ ਗਲਤੀ ਨਾਲ ਕੋਈ ਹੋਰ ਦਵਾਈ ਖਾ ਲਈ, ਜਿਸ ਕਾਰਨ ਉਨ੍ਹਾਂ ਦੀ ਸਿਹਤ ਵਿਗੜ ਗਈ। ਇਸ ਕਾਰਨ ਉਸ ਨੂੰ ਲੁਧਿਆਣਾ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਹਾਲਤ ਹੁਣ ਆਮ ਵਾਂਗ ਹੈ। ਘਰ ਵਿੱਚ ਕੋਈ ਝਗੜਾ ਨਹੀਂ ਹੈ। ਜ਼ਿਕਰਯੋਗ ਹੈ ਕਿ  ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ  ਭਦੌੜ ਸੀਟ ਤੋਂ ਹਰਾਇਆ ਸੀ।

Leave a Reply

Your email address will not be published.