ਆਪ ਵਿਧਾਇਕ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲਾ ਗ੍ਰਿਫਤਾਰ

ਲਹਿਰਾਗਾਗਾ : ਲਹਿਰਾਗਾਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਮੁਲਜ਼ਮ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਪੁਲਿਸ ਅਨੁਸਾਰ ਮੁਲਜ਼ਮ ਦੀ ਪਛਾਣ ਸੰਗਰੂਰ ਦੀ ਰਾਮਨਗਰ ਬਸਤੀ ਵਿਚ ਰਹਿਣ ਵਾਲੇ ਰਤੇਸ਼ ਕੁਮਾਰ ਵਜੋਂ ਹੋਈ ਹੈ।

ਮੁਲਜ਼ਮ ਇੱਕ ਹੈਲਥਕੇਅਰ ਕੰਪਨੀ ਵਿੱਚ ਕੰਮ ਕਰਦਾ ਹੈ ਅਤੇ ਸੰਗਰੂਰ ਵਿੱਚ ਇਕੱਲਾ ਰਹਿੰਦਾ ਹੈ, ਜਿਸ ਦਾ 8 ਸਾਲ ਪਹਿਲਾਂ ਪਤਨੀ ਨਾਲੋਂ ਤਲਾਕ ਹੋ ਗਿਆ ਸੀ। ਪੁਲਿਸ ਮੁਤਾਬਕ ਮੁਲਜ਼ਮਾਂ ਨੇ ਵਿਧਾਇਕ ਦੇ ਨਾਲ-ਨਾਲ ਕਈ ਹੋਰ ਲੋਕਾਂ ਨੂੰ ਵੀ ਫੋਨ ਕੀਤੇ ਸਨ। ਮੁਲਜ਼ਮ ਦਾ ਕੋਈ ਅਪਰਾਧਿਕ ਰਿਕਾਰਡ ਨਹੀਂ ਹੈ। ਦੱਸ ਦਈਏ ਕਿ ਆਪ ਦੇ ਹਲਕਾ ਲਹਿਰਾਗਾਗਾ ਦੇ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਨੂੰ ਐਤਵਾਰ ਰਾਤ 9.10 ਵਜੇ ਕਿਸੇ ਅਨਜਾਣ ਵਿਆਕਤੀ ਨੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਗੋਇਲ ਨੂੰ ਰਾਤ ਨੂੰ ਫੋਨ ਕਾਲ ਆਈ ਅਤੇ ਜਦੋਂ ਫੋਨ ਚੁੱਕਿਆ ਤਾਂ ਅਣਪਛਾਤੇ ਕਾਲਰ ਨੇ ਗਾਲ੍ਹਾਂ ਕੱਢਣ ਤੋਂ ਬਾਅਦ ਕਿਹਾ ਕਿ ਉਹ ਵਿਧਾਇਕ ਗੋਇਲ ਨੂੰ ਗੋਲੀ ਮਾਰ ਕੇ ਮਾਰ ਦੇਵੇਗਾ। ਉਨ੍ਹਾਂ ਵੱਲੋਂ ਇਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਗਈ।

ਪੁਲਿਸ ਵੱਲੋਂ ਫੋਨ ਦੀ ਲੋਕੇਸ਼ਨ ਅਤੇ ਵਿਅਕਤੀ ਬਾਰੇ ਜਾਣਕਾਰੀ ਹਾਸਲ ਕਰਨ ਲਈ ਤੁਰਤ ਕਾਰਵਾਈ ਸ਼ੁਰੂ ਕਰ ਦਿੱਤੀ। ਹੁਣ ਗੋਇਲ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਮੁਲਜ਼ਮ ਨੂੰ ਪੁਲਿਸ ਕਾਬੂ ਕਰ ਲਿਆ ਹੈ। ਪੁਲਿਸ ਅਨੁਸਾਰ ਮੁਲਜ਼ਮ ਦੀ ਪਛਾਣ ਸੰਗਰੂਰ ਦੀ ਰਾਮਨਗਰ ਬਸਤੀ ਵਿਚ ਰਹਿਣ ਵਾਲੇ ਰਤੇਸ਼ ਕੁਮਾਰ ਵਜੋਂ ਹੋਈ ਹੈ। ਪੁਲਿਸ ਮੁਤਾਬਕ ਮੁਲਜ਼ਮਾਂ ਨੇ ਵਿਧਾਇਕ ਦੇ ਨਾਲ-ਨਾਲ ਕਈ ਹੋਰ ਲੋਕਾਂ ਨੂੰ ਵੀ ਫੋਨ ਕੀਤੇ ਸਨ। ਮੁਲਜ਼ਮ ਦਾ ਕੋਈ ਅਪਰਾਧਿਕ ਰਿਕਾਰਡ ਨਹੀਂ ਹੈ।

Leave a Reply

Your email address will not be published. Required fields are marked *