ਇਕ ਤਾਂ ਸੱਦਾ ਨਹੀਂ ਭੇਜਿਆ, ਦੂਜਾ ਨਾ ਆਉਣ ਦਾ ਕਰ ਰਹੇ ਹਨ ਰੋਸ : ਗਿਆਨੀ ਗੁਰਬਚਨ ਸਿੰਘ

ਇਕ ਤਾਂ ਸੱਦਾ ਨਹੀਂ ਭੇਜਿਆ, ਦੂਜਾ ਨਾ ਆਉਣ ਦਾ ਕਰ ਰਹੇ ਹਨ ਰੋਸ : ਗਿਆਨੀ ਗੁਰਬਚਨ ਸਿੰਘ

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਪੰਥਕ ਇਕੱਠ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਦੇ ਨਾ ਸ਼ਾਮਲ ਹੋਣ ‘ਤੇ ਬੁਲਾਰਿਆਂ ਨੇ ਰੋਸ ਜ਼ਾਹਿਰ ਕੀਤਾ।

ਇਸ ਸਬੰਧੀ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਇਕ ਤਾਂ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਸ ਇਕੱਤਰਤਾ ਵਿੱਚ ਸ਼ਾਮਲ ਹੋਣ ਲਈ ਕੋਈ ਵੀ ਸੱਦਾ ਪੱਤਰ ਨਹੀਂ ਭੇਜਿਆ ਗਿਆ, ਦੂਸਰਾ ਬੁਲਾਰਿਆਂ ‘ਤੇ ਤਾਂ ਕੋਈ ਗਿਲਾ ਸ਼ਿਕਵਾ ਨਹੀਂ, ਉਨ੍ਹਾਂ ਨੂੰ ਗਿਲਾ ਤਾਂ ਇਸ ਗੱਲ ਦਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੀ ਇਹੋ ਹੀ ਕਹਿ ਰਹੇ ਹਨ ਕਿ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਵੀ ਇਸ ਇਕੱਤਰਤਾ ਵਿੱਚ ਸ਼ਾਮਲ ਨਹੀਂ ਹੋਏ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਰਿਹਾਇਸ਼ ਵੀ ਇੰਨੀ ਦੂਰ ਨਹੀਂ ਕਿ ਉਨ੍ਹਾਂ ਨੂੰ ਸੱਦਾ ਪੱਤਰ ਨਾ ਭੇਜਿਆ ਜਾ ਸਕੇ।

ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਵੀ ਇਸ ਗੱਲ ਦਾ ਅਫ਼ਸੋਸ ਹੈ ਕਿ ਉਹ ਇਸ ਇਕੱਤਰਤਾ ਵਿੱਚ ਸ਼ਾਮਲ ਨਹੀਂ ਹੋ ਸਕੇ ਕਿਉਂਕਿ ਉਨ੍ਹਾਂ ਨੂੰ ਇਸ ਇਕੱਤਰਤਾ ਵਿੱਚ ਸ਼ਾਮਲ ਹੋਣ ਲਈ ਕੋਈ ਵੀ ਸੱਦਾ ਪੱਤਰ ਨਹੀਂ ਸੀ ਭੇਜਿਆ ਗਿਆ। ਸਾਬਕਾ ਜਥੇਦਾਰ ਨੇ ਕਿਹਾ ਕਿ ਜਦੋਂ ਅਸੀਂ ਇਹੋ ਜਿਹੀਆਂ ਇਕੱਤਰਤਾਵਾਂ ਸੱਦਦੇ ਹਾਂ ਤਾਂ ਹਰੇਕ ਪੰਥਕ ਅਗੂ ਨੂੰ ਇਸ ਵਿਚ ਸੱਦਾ ਭੇਜਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਹੁਤ ਚੰਗੀ ਗੱਲ ਹੈ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੰਥਕ ਇਕੱਠ ਕਰ ਕੇ ਸਮੂਹ ਜਥੇਬੰਦੀਆਂ ਦੀ ਰਾਇ ਲੈ ਕੇ ਫ਼ੈਸਲਾ ਕੀਤਾ ਗਿਆ ਹੈ।

Leave a Reply

Your email address will not be published.