ਕੋਲਕਾਤਾ, 3 ਅਪ੍ਰੈਲ (ਏਜੰਸੀ)-ਭਾਰਤੀ ਚੋਣ ਕਮਿਸ਼ਨ ਨੇ 19 ਅਪ੍ਰੈਲ ਤੋਂ 1 ਜੂਨ ਤੱਕ ਸੱਤ ਪੜਾਵਾਂ ‘ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਪੱਛਮੀ ਬੰਗਾਲ ਦੇ ਹਰੇਕ ਪੋਲਿੰਗ ਬੂਥ ‘ਤੇ ਵੈਬਕਾਸਟਿੰਗ ਕਰਵਾਉਣ ਦਾ ਫ਼ੈਸਲਾ ਕੀਤਾ ਹੈ। ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਨੇ ਕਿਹਾ ਕਿ ਵੈਬ-ਕਾਸਟਿੰਗ ਤੋਂ ਇਲਾਵਾ ਬੂਥਾਂ ‘ਤੇ ਚੋਣ ਗੜਬੜੀ ਨੂੰ ਰੋਕਣ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਦੀ ਸਹਾਇਤਾ ਵੀ ਲਈ ਜਾਵੇਗੀ।
ਇੱਥੇ ਇਹ ਦੱਸਣਾ ਜ਼ਰੂਰੀ ਹੈ ਕਿ ਚੋਣ ਪੈਨਲ ਨੇ ਸੱਤ ਪੜਾਵਾਂ ਦੀਆਂ ਚੋਣਾਂ ਲਈ ਪੱਛਮੀ ਬੰਗਾਲ ਵਿੱਚ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀਏਪੀਐਫ) ਦੇ ਕਰਮਚਾਰੀਆਂ ਦੀਆਂ 920 ਕੰਪਨੀਆਂ ਤਾਇਨਾਤ ਕਰਨ ਦੇ ਆਪਣੇ ਫੈਸਲੇ ਦਾ ਪਹਿਲਾਂ ਹੀ ਐਲਾਨ ਕਰ ਦਿੱਤਾ ਹੈ, ਜੋ ਸਾਰੇ ਭਾਰਤੀ ਰਾਜਾਂ ਵਿੱਚੋਂ ਸਭ ਤੋਂ ਵੱਧ ਹੈ।
ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਪਹਿਲਾਂ ਪੱਛਮੀ ਬੰਗਾਲ ਦੀ ਆਪਣੀ ਫੇਰੀ ਦੌਰਾਨ, ਮੁੱਖ ਚੋਣ ਕਮਿਸ਼ਨਰ (ਸੀਈਸੀ) ਰਾਜੀਵ ਕੁਮਾਰ ਨੇ ਰਾਜ ਵਿੱਚ ਲੋਕ ਸਭਾ ਚੋਣਾਂ ਲਈ ਵੱਧ ਤੋਂ ਵੱਧ ਵੈਬਕਾਸਟਿੰਗ ਕਵਰੇਜ ਨੂੰ ਯਕੀਨੀ ਬਣਾਉਣ ਦਾ ਸੰਕੇਤ ਦਿੱਤਾ।
ਪੱਛਮੀ ਬੰਗਾਲ ਵਿੱਚ 2021 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ, ਲਗਭਗ 51 ਪ੍ਰਤੀਸ਼ਤ ਪੋਲਿੰਗ ਸਟੇਸ਼ਨਾਂ ਨੂੰ ਕਵਰ ਕੀਤਾ ਗਿਆ ਸੀ।