ਉਲੰਪਿਕ ਖੇਡਾਂ: ਭਾਰਤੀ ਹਾਕੀ ਟੀਮ ਦੀ ਇਤਿਹਾਸਕ ਜਿੱਤ ਦੀ ਖੁਸ਼ੀ ’ਚ ਵੰਡੇ ਗਏ ਲੱਡੂ

Home » Blog » ਉਲੰਪਿਕ ਖੇਡਾਂ: ਭਾਰਤੀ ਹਾਕੀ ਟੀਮ ਦੀ ਇਤਿਹਾਸਕ ਜਿੱਤ ਦੀ ਖੁਸ਼ੀ ’ਚ ਵੰਡੇ ਗਏ ਲੱਡੂ
ਉਲੰਪਿਕ ਖੇਡਾਂ: ਭਾਰਤੀ ਹਾਕੀ ਟੀਮ ਦੀ ਇਤਿਹਾਸਕ ਜਿੱਤ ਦੀ ਖੁਸ਼ੀ ’ਚ ਵੰਡੇ ਗਏ ਲੱਡੂ

ਚੰਡੀਗੜ੍ਹ: ਦੇਸ਼ ਭਰ ਵਿਚ ਟੋਕੀਉ ਉਲੰਪਿਕ ਖੇਡਾਂ ’ਚ ਭਾਰਤੀ ਹਾਕੀ ਟੀਮ ਦੀ ਇਤਿਹਾਸਕ ਜਿੱਤ ਦੀ ਖੁਸ਼ੀ ਮਨਾਈ ਜਾ ਰਹੀ ਹੈ।

ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ (ਚੜੂਨੀ), ਨੌਜਵਾਨ ਕਿਸਾਨ ਏਕਤਾ ਚੰਡੀਗੜ੍ਹ ਅਤੇ ਪਿੰਡ ਵਾਸੀਆਂ ਵੱਲੋਂ ਭਾਰਤੀ ਹਾਕੀ ਟੀਮ ਦੀ ਜਿੱਤ ਦਾ ਜਸ਼ਨ ਮਨਾਇਆ ਗਿਆ। ਹਾਕੀ ਟੀਮ ਵੱਲੋਂ ਕਾਂਸੀ ਦਾ ਤਮਗਾ ਜਿੱਤਣ ਦੀ ਖੁਸ਼ੀ ਸਾਂਝਾ ਕਰਦੇ ਹੋਏ ਨੌਜਵਾਨਾਂ ਵੱਲੋਂ ਲੱਡੂ ਵੰਡੇ ਗਏ। ਇਸ ਮੌਕੇ ਪ੍ਰਧਾਨ ਕਿਰਪਾਲ ਸਿੰਘ, ਪਰਮਿੰਦਰ ਸਿੰਘ ਧਨਾਸ, ਦਮਨਪ੍ਰੀਤ ਸਿੰਘ, ਰਾਜ ਕੌਰ ਗਿੱਲ, ਸ਼ਰਵੇਸ ਯਾਦਵ ਸ਼ਾਮਲ ਸਨ। ਉਹਨਾਂ ਕਿਹਾ ਕਿ ਜੇਕਰ ਪੰਜਾਬੀ ਦੇਸ਼ ਲਈ ਤਮਗੇ ਜਿੱਤਣ ਤਾਂ ਭਾਰਤੀ ਪਰ ਜੇਕਰ ਕਿਤੇ ਹੱਕ ਮੰਗਣ ਦੀ ਗੱਲ ਕਰ ਬੈਠਣ ਤਾਂ ਸ਼ਰਾਰਤੀ ਅਨਸਰ, ਅੱਤਵਾਦੀ, ਖਾਲਿਸਤਾਨੀ, ਵੇਹਲੜ, ਫੁੱਕਰੇ ਆਦਿ। ਜ਼ਿਕਰਯੋਗ ਹੈ ਕਿ ਭਾਰਤੀ ਹਾਕੀ ਟੀਮ ਦੇ 19 ਖਿਡਾਰੀਆਂ ਵਿਚੋਂ ਕੁੱਲ 10 ਖਿਡਾਰੀ ਪੰਜਾਬੀ ਹਨ।

ਸਰਕਾਰਾਂ ਦੀਆਂ ਨੀਤੀਆਂ ਦੀ ਗੱਲ ਕਰਦਿਆਂ ਗਾਇਕ, ਗੀਤਕਾਰ, ਅਦਾਕਾਰ ਤੇ ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਕੌਮੀ ਕੋਰ ਕਮੇਟੀ ਮੈਂਬਰ ਸਰਬੰਸ ਪ੍ਰਤੀਕ ਸਿੰਘ ਉਰਫ ਪ੍ਰਤੀਕ ਮਾਨ ਨੇ ਅੱਗੇ ਕਿ ਕਿਸਾਨਾਂ ਨੂੰ ਦਿੱਲੀ ਬੈਠਿਆਂ ਕਈ ਮਹੀਨੇ ਹੋ ਚੁੱਕੇ ਹਨ ਪਰ ਸਰਕਾਰ ਟੱਸ ਤੋਂ ਮੱਸ ਨਹੀਂ ਹੋ ਰਹੀ।

ਉਲੰਪਿਕ ਵਿਚ ਇਤਿਹਾਸ ਰਚਣ ਵਾਲੀ ਹਾਕੀ ਟੀਮ ਦੇ ਮੈਂਬਰ ਰੁਪਿੰਦਰ ਸਿੰਘ ਦੇ ਘਰ ਪਹੁੰਚੇ ਨਵਜੋਤ ਸਿੱਧੂ ਟੋਕੀਉ ਉਲੰਪਿਕ ਵਿਚ 41 ਸਾਲਾਂ ਬਾਅਦ ਇਤਿਹਾਸ ਰਚਣ ਵਾਲੀ ਭਾਰਤੀ ਪੁਰਸ਼ ਹਾਕੀ ਟੀਮ ਨੂੰ ਦੇਸ਼ ਭਰ ਵਿਚ ਵਧਾਈਆਂ ਮਿਲ ਰਹੀਆਂ ਹਨ। ਇਸ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਾਰਤੀ ਉਲੰਪਿਕ ਹਾਕੀ ਟੀਮ ਦੇ ਖਿਡਾਰੀ ਰੁਪਿੰਦਰ ਸਿੰਘ ਦੇ ਘਰ ਪਹੁੰਚੇ। ਨਵਜੋਤ ਸਿੱਧੂ ਨੇ ਰੁਪਿੰਦਰ ਸਿੰਘ ਦੇ ਮਾਤਾ ਅਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਇਸ ਇਤਿਹਾਸਕ ਜਿੱਤ ਲਈ ਵਧਾਈਆਂ ਦਿੱਤੀਆਂ। ਦੱਸ ਦਈਏ ਕਿ ਟੋਕੀਉ ਉਲੰਪਿਕ ਵਿਚ ਭਾਰਤ ਨੇ 41 ਸਾਲਾਂ ਬਾਅਦ ਹਾਕੀ ਵਿਚ ਤਮਗਾ ਜਿੱਤ ਕੇ ਇਤਿਹਾਸ ਸਿਰਜਿਆ ਹੈ। ਭਾਰਤੀ ਹਾਕੀ ਟੀਮ ਨੇ 1980 ਵਿਚ ਮਾਸਕੋ ਵਿਚ ਗੋਲਡ ਮੈਡਲ ਜਿੱਤਿਆ ਸੀ ਪਰ ਇਸ ਤੋਂ ਬਾਅਦ ਭਾਰਤ ਨੂੰ ਕੋਈ ਮੈਡਲ ਨਹੀਂ ਮਿਲਿਆ। ਭਾਰਤੀ ਪੁਰਸ਼ ਹਾਕੀ ਟੀਮ ਨੇ ਅੱਜ ਸਵੇਰੇ ਜਰਮਨੀ ਨੂੰ ਕਾਂਸੀ ਤਮਗਾ ਮੁਕਾਬਲੇ ’ਚ 5-4 ਨਾਲ ਹਰਾ ਕੇ ਇਤਿਹਾਸ ਰਚਿਆ ਹੈ। ਇਸ ਟੀਮ ਦੇ ਜ਼ਿਆਦਾਤਰ ਖਿਡਾਰੀ ਪੰਜਾਬ ਤੋਂ ਹਨ।

Leave a Reply

Your email address will not be published.