ਉਲੰਪਿਕ ਤਗਮਾ ਜੇਤੂ ਹਾਕੀ ਟੀਮ ਦੇ ਖਿਡਾਰੀ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

Home » Blog » ਉਲੰਪਿਕ ਤਗਮਾ ਜੇਤੂ ਹਾਕੀ ਟੀਮ ਦੇ ਖਿਡਾਰੀ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ
ਉਲੰਪਿਕ ਤਗਮਾ ਜੇਤੂ ਹਾਕੀ ਟੀਮ ਦੇ ਖਿਡਾਰੀ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਅੰਮ੍ਤਿਸਰ / ਟੋਕੀਓ ਉਲੰਪਿਕ ‘ਚੋਂ ਕਾਂਸੀ ਦਾ ਤਗਮਾ ਜਿੱਤ ਕੇ ਇਤਿਹਾਸ ਸਿਰਜਣ ਵਾਲੀ ਭਾਰਤੀ ਹਾਕੀ ਟੀਮ ਦੇ ਪੰਜਾਬ ਨਾਲ ਸਬੰਧਿਤ ਖਿਡਾਰੀ ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਅਤੇ ਇਤਿਹਾਸਕ ਜਿੱਤ ਲਈ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਲਈ ਪੁੱਜੇ |

ਜਿਥੇ ਸ਼ੋ੍ਰਮਣੀ ਕਮੇਟੀ ਵਲੋਂ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ‘ਚ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕਰਦਿਆਂ ਟੀਮ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ | ਹਾਕੀ ਟੀਮ ਦੇ ਕੈਪਟਨ ਮਨਪ੍ਰੀਤ ਸਿੰਘ ਸਮੇਤ 11 ਮੈਂਬਰਾਂ, ਪ੍ਰਬੰਧਕਾਂ ਤੇ ਖਿਡਾਰੀਆਂ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਉਲੰਪਿਕ ‘ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀ ਭਾਰਤੀ ਮਹਿਲਾ ਹਾਕੀ ਟੀਮ ਦੀ ਖਿਡਾਰਣ ਤੇ ਅੰਮ੍ਤਿਸਰ ਦੇ ਸਰਹੱਦੀ ਪਿੰਡ ਮਿਆਦੀਆਂ ਕਲਾਂ ਦੀ ਜੰਮਪਲ ਗੁਰਜੀਤ ਕੌਰ ਵੀ ਸ਼ਾਮਿਲ ਸੀ | ਸਾਰਿਆਂ ਨੇ ਸੁੰਦਰ ਦਸਤਾਰਾਂ ਸਜਾਈਆਂ ਹੋਈਆਂ ਸਨ, ਖਿਡਾਰੀ ਵਰੁਣ ਕੁਮਾਰ ਨੇ ਵੀ ਉਨ੍ਹਾਂ ਵਾਂਗ ਹੀ ਦਸਤਾਰ ਸਜਾਈ ਹੋਈ ਸੀ | ਸੂਚਨਾ ਕੇਂਦਰ ਦੇ ਬਾਹਰ ਵਿਸ਼ੇਸ਼ ਪੰਡਾਲ ‘ਚ ਸ਼ੋ੍ਰਮਣੀ ਕਮੇਟੀ ਪ੍ਰਧਾਨ ਤੇ ਹੋਰਨਾਂ ਸ਼ਖਸੀਅਤਾਂ ਵਲੋਂ ਟੀਮ ਦੇ ਖਿਡਾਰੀਆਂ ਨੂੰ ਸਿਰੋਪਾਓ, ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ, ਸਨਮਾਨ ਪੱਤਰ ਅਤੇ ਪੰਜ-ਪੰਜ ਲੱਖ ਦੀ ਰਾਸ਼ੀ ਦੇ ਚੈਕ ਦੇ ਨਾਲ-ਨਾਲ ਸਮੁੱਚੀ ਹਾਕੀ ਟੀਮ ਨੂੰ ਇਕ ਕਰੋੜ ਦੀ ਰਾਸ਼ੀ ਦਾ ਚੈਕ ਭੇਟ ਕੀਤਾ ਗਿਆ |

ਇਸ ਮੌਕੇ ਭਾਰਤੀ ਹਾਕੀ ਦੇ ਜਨਰਲ ਸਕੱਤਰ ਰਜਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਸਮਿਆਂ ਦੌਰਾਨ ਉਲੰਪਿਕ ‘ਚੋਂ ਮੱਲ੍ਹਾਂ ਮਾਰਨ ਵਾਲੇ ਕਈ ਹੋਰਨਾਂ ਖਿਡਾਰੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ | ਕਪਤਾਨ ਮਨਪ੍ਰੀਤ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਜਦੋਂ ਅਸੀਂ ਉਲੰਪਿਕ ‘ਚ ਕਾਂਸੀ ਦਾ ਤਗ਼ਮਾ ਜਿੱਤੇ ਸੀ, ਤਾਂ ਸਾਰੀ ਟੀਮ ਨੇ ਹੀ ਇਹ ਫ਼ੈਸਲਾ ਕੀਤਾ ਸੀ ਕਿ ਸਭ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਾਂਗੇ | ਇਸ ਲਈ ਅੱਜ ਇਥੋਂ ਗੁਰੂ ਘਰ ਤੋਂ ਅਸ਼ੀਰਵਾਦ ਲੈ ਕੇ ਆਪਣੇ ਆਪ ਨੂੰ ਵਡਭਾਗਾ ਸਮਝ ਰਹੇ ਹਾਂ | ਉਨ੍ਹਾਂ ਕਿਹਾ ਕਿ ਉਨ੍ਹਾਂ ਤੇ ਟੀਮ ਨੇ ਅਗਲੀਆਂ ਉਲੰਪਿਕ ਖੇਡਾਂ ‘ਚ ਸੋਨ ਤਗਮਾ ਜਿੱਤਣ ਲਈ ਗੁਰੂ ਘਰ ਵਿਖੇ ਅਰਦਾਸ ਕੀਤੀ ਹੈ | ਟੀਮ ਨੇ ਸਵਾਗਤ ਦੇ ਸਨਮਾਨ ਦੇਣ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰੂ ਘਰ ਤੋਂ ਮਿਲਿਆ ਸਨਮਾਨ ਸਾਡੇ ਲਈ ਸਭ ਤੋਂ ਵੱਡਾ ਸਨਮਾਨ ਹੈ ਤੇ ਇਸ ਨਾਲ ਸਾਨੂੰ ਹੋਰ ਅੱਗੇ ਵੱਧਣ ਦਾ ਹੌਸਲਾ ਅਤੇ ਉਤਸ਼ਾਹ ਮਿਲਿਆ ਹੈ |

ਗੁਰੂ ਸਾਹਿਬ ਦੀ ਬਖ਼ਸ਼ਿਸ਼ ਹੈ-ਬੀਬੀ ਜਗੀਰ ਕੌਰ ਸੰਬੋਧਨ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਪੰਜਾਬ ਲਈ ਇਹ ਖੁਸ਼ੀ ਹੋਰ ਵੀ ਜ਼ਿਆਦਾ ਹੈ ਕਿਉਂਕਿ ਭਾਰਤੀ ਹਾਕੀ ਟੀਮ ‘ਚ ਬਹੁ-ਗਿਣਤੀ ਖਿਡਾਰੀ ਪੰਜਾਬ ‘ਚੋਂ ਹਨ ਤੇ ਇਹ ਸਭ ਲਈ ਮਾਣ ਵਾਲੀ ਗੱਲ ਹੈ | ਉਨ੍ਹਾਂ ਆਖਿਆ ਕਿ ਗੁਰੂ ਘਰ ਤੋਂ ਦਿੱਤਾ ਗਿਆ ਸਨਮਾਨ ਇਸ ਲਈ ਬਹੁਤ ਵੱਡਾ ਹੈ, ਕਿਉਂਕਿ ਇਹ ਕੇਵਲ ਰਾਸ਼ੀ ਹੀ ਨਹੀਂ ਸਗੋਂ ਗੁਰੂ ਸਾਹਿਬ ਦੀ ਬਖ਼ਸ਼ਿਸ਼ ਹੈ |

ਕਿਹੜੇ-ਕਿਹੜੇ ਹਾਕੀ ਖਿਡਾਰੀ ਸ਼ਾਮਿਲ ਅੱਜ ਦਰਸ਼ਨ ਕਰਨ ਆਈ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ‘ਚ ਕੈਪਟਨ ਮਨਪ੍ਰੀਤ ਸਿੰਘ ਤੋਂ ਇਲਾਵਾ ਦਿਲਪ੍ਰੀਤ ਸਿੰਘ, ਹਰਮਨਪ੍ਰੀਤ ਸਿੰਘ, ਰੁਪਿੰਦਰਪਾਲ ਸਿੰਘ, ਹਾਰਦਿਕ ਸਿੰਘ, ਗੁਰਜੰਟ ਸਿੰਘ, ਵਰੁਣ ਕੁਮਾਰ, ਮਨਦੀਪ ਸਿੰਘ, ਸ਼ਮਸ਼ੇਰ ਸਿੰਘ, ਸਿਮਰਨਜੀਤ ਸਿੰਘ ਅਤੇ ਕਿ੍ਸ਼ਨ ਪਾਠਕ ਤੋਂ ਇਲਾਵਾ ਮਹਿਲਾ ਹਾਕੀ ਟੀਮ ਦੀ ਮੈਂਬਰ ਗੁਰਜੀਤ ਕੌਰ ਮਿਆਦੀਆਂ ਅਤੇ ਜਨਰਲ ਸਕੱਤਰ ਰਜਿੰਦਰ ਸਿੰਘ ਹਾਜ਼ਰ ਸਨ | ਸਨਮਾਨ ਸਮਾਗਮ ਤੋਂ ਪਹਿਲਾਂ ਹਾਕੀ ਖਿਡਾਰੀਆਂ ਦਾ ਸ਼੍ਰੋਮਣੀ ਕਮੇਟੀ ਵਲੋਂ ਜੈਕਾਰਿਆਂ ਦੀ ਗੂੰਜ ਵਿਚ ਸ਼ਾਨਦਾਰ ਸਵਾਗਤ ਕੀਤਾ ਗਿਆ |

ਕੌਣ-ਕੌਣ ਹਾਜ਼ਰ ਸਨਮਾਨ ਸਮਾਗਮ ‘ਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਗਵੰਤ ਸਿੰਘ ਸਿਆਲਕਾ, ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਅੰਤਿ੍ੰਗ ਮੈਂਬਰ ਅਮਰੀਕ ਸਿੰਘ ਸ਼ਾਹਪੁਰ, ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਰਾਮ ਸਿੰਘ, ਮੰਗਵਿੰਦਰ ਸਿੰਘ ਖਾਪੜਖੇੜੀ, ਅਮਰਜੀਤ ਸਿੰਘ ਭਲਾਈਪੁਰ, ਅਮਰਜੀਤ ਸਿੰਘ ਬੰਡਾਲਾ, ਅਮਰੀਕ ਸਿੰਘ ਵਿਛੋਆ, ਬੀਬੀ ਗੁਰਿੰਦਰ ਕੌਰ, ਕੁਲਦੀਪ ਸਿੰਘ ਤੇੜਾ, ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਤਹਿਸੀਲਦਾਰ ਲਖਵਿੰਦਰ ਸਿੰਘ ਗਿੱਲ, ਡਾ: ਅਮਰੀਕ ਸਿੰਘ ਲਤੀਫਪੁਰ, ਅਕਾਲੀ ਆਗੂ ਯੁਵਰਾਜ ਭੁਪਿੰਦਰ ਸਿੰਘ, ਗੁਰਪ੍ਰਤਾਪ ਸਿੰਘ ਟਿੱਕਾ, ਰਣਬੀਰ ਸਿੰਘ ਰਾਣਾ ਲੋਪੋਕੇ, ਤੇਜਿੰਦਰ ਸਿੰਘ ਪੱਡਾ, ਕੁਲਵਿੰਦਰ ਸਿੰਘ ਰਮਦਾਸ, ਜਸਵਿੰਦਰ ਸਿੰਘ ਜੱਸੀ, ਗੁਰਿੰਦਰ ਸਿੰਘ ਮਥਰੇਵਾਲ, ਮਲਕੀਤ ਸਿੰਘ ਬਹਿੜਵਾਲ ਤੋਂ ਇਲਾਵਾ ਉਲੰਪੀਅਨ ਰਾਜਬੀਰ ਕੌਰ, ਉਲੰਪੀਅਨ ਗੁਰਮੇਜ ਸਿੰਘ, ਗੁਰਜੀਤ ਸਿੰਘ ਢਿੱਲੋਂ, ਬਲਵਿੰਦਰ ਸਿੰਘ ਸ਼ੰਮੀ ਸਮੇਤ ਹੋਰ ਸ਼ਖਸੀਅਤਾਂ ਸਨ |

Leave a Reply

Your email address will not be published.