ਐਮ.ਪੀ ਤਿਵਾੜੀ ਵੱਲੋਂ ਪਿੰਡ ਬਰਸਾਲਪੁਰ ਟੱਪਰੀਆਂ ਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਦਾ ਉਦਘਾਟਨ

Home » Blog » ਐਮ.ਪੀ ਤਿਵਾੜੀ ਵੱਲੋਂ ਪਿੰਡ ਬਰਸਾਲਪੁਰ ਟੱਪਰੀਆਂ ਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਦਾ ਉਦਘਾਟਨ
ਐਮ.ਪੀ ਤਿਵਾੜੀ ਵੱਲੋਂ ਪਿੰਡ ਬਰਸਾਲਪੁਰ ਟੱਪਰੀਆਂ ਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਦਾ ਉਦਘਾਟਨ

ਕਰੀਬ 25 ਲੱਖ ਰੁਪਏ ਦੀ ਲਾਗਤ ਨਾਲ ਹੋਵੇਗਾ ਸੋਲਿਡ ਵੇਸਟ ਮੈਨੇਜਮੈਂਟ ਪਲਾਂਟ ਤੇ ਸ਼ਮਸ਼ਾਨਘਾਟ ਜਾਂਦੇ ਮਾਰਗ ਦਾ ਨਿਰਮਾਣ 

ਮੁਹਾਲੀ, 19 ਦਸੰਬਰ: ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਲੋਕ ਸਭਾ ਹਲਕੇ ਚ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦੇ ਹੋਏ ਅੱਜ ਪਿੰਡ ਬਰਸਾਲਪੁਰ ਟੱਪਰੀਆਂ ਚ ਸੋਲਿਡ ਵੇਸਟ ਮੈਨੇਜਮੈਂਟ ਪਲਾਂਟ ਤੇ ਸ਼ਮਸ਼ਾਨ ਘਾਟ ਨੂੰ ਜਾਂਦੇ ਮਾਰਗ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਦਾ ਉਦਘਾਟਨ ਕੀਤਾ। ਜਿਥੇ ਉਨ੍ਹਾਂ ਨਾਲ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਵੀ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਐਮ.ਪੀ ਤਿਵਾੜੀ ਨੇ ਕਿਹਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਉਨ੍ਹਾਂ ਦਾ ਇਕੋਮਾਤਰ ਉਦੇਸ਼ ਹੈ। ਜਿਸ ਤਹਿਤ ਅੱਜ ਇੱਥੇ ਇਲਾਕੇ ਦੇ ਲੋਕਾਂ ਦੀ ਲੰਬੇ ਵਕਤ ਤੋਂ ਚੱਲ ਰਹੀ ਮੰਗ ਨੂੰ ਪੂਰਾ ਕਰਦਿਆਂ ਹੋਇਆਂ ਸੋਲਿਡ ਵੇਸਟ ਮੈਨੇਜਮੈਂਟ ਪਲਾਂਟ ਅਤੇ ਸ਼ਮਸ਼ਾਨ ਘਾਟ ਨੂੰ ਜਾਂਦੇ ਮਾਰਗ ਤੇ ਨਿਰਮਾਣ ਕਾਰਜ ਦੀ ਸ਼ੁਰੁਆਤ ਉਦਘਾਟਨ ਕੀਤਾ ਗਿਆ ਹੈ। ਸੋਲਿਡ ਵੇਸਟ ਮੈਨੇਜਮੈਂਟ ਪਲਾਂਟ ਨਾਲ ਇਲਾਕੇ ਚ ਕੂੜੇ ਦੇ ਪ੍ਰਬੰਧ ਵਿੱਚ ਮਦਦ ਮਿਲੇਗੀ।

ਉਨ੍ਹਾਂ ਨੇ ਕਿਹਾ ਕਿ ਵਿਕਾਸ ਕਾਰਜਾਂ ਵਾਸਤੇ ਫੰਡ ਦੀ ਕਿਸੇ ਵੀ ਤਰ੍ਹਾਂ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦਾ ਉਦੇਸ਼ ਪਿੰਡਾਂ ਚ ਵੀ ਸ਼ਹਿਰੀ ਪੱਧਰ ਤੇ ਸੁਵਿਧਾਵਾਂ ਪ੍ਰਦਾਨ ਕਰਨਾ ਹੈ। ਇਨ੍ਹਾਂ ਦੋਨਾਂ ਵਿਕਾਸ ਕਾਰਜਾਂ ਨੂੰ ਕਰੀਬ 25 ਲੱਖ ਰੁਪਏ ਦੀ ਲਾਗਤ ਨਾਲ ਪੂਰਾ ਕੀਤਾ ਜਾਵੇਗਾ।ਇਸ ਦੌਰਾਨ ਸਾਬਕਾ ਮੰਤਰੀ ਕੰਗ ਨੇ ਕਿਹਾ ਕਿ ਕਾਂਗਰਸ ਦੇ ਸ਼ਾਸਨ ਕਾਲ ਚ ਹਲਕੇ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਆਈ ਹੈ ਅਤੇ ਲਗਾਤਾਰ ਵਿਕਾਸ ਕਾਰਜਾਂ ਦੀ ਸ਼ੁਰੂਆਤ ਦੌਰ ਜਾਰੀ ਹੈ, ਕਿਉਂਕਿ ਪਾਰਟੀ ਵਿਕਾਸ ਦੀ ਸਿਆਸਤ ਕਰਦੀ ਹੈ। ਪਾਰਟੀ ਦਾ ਉਦੇਸ਼ ਪੰਜਾਬ ਨੂੰ ਤਰੱਕੀ ਦੇ ਮਾਰਗ ਤੇ ਲੈ ਕੇ ਜਾਣਾ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ, ਯਾਦਵਿੰਦਰ ਸਿੰਘ ਕੰਗ ਸੀਨੀਅਰ ਵਾਈਸ ਚੇਅਰਮੈਨ ਇੰਫੋਟੈੱਕ, ਜਸਪ੍ਰੀਤ ਸਿੰਘ ਸਰਪੰਚ, ਮੋਹਣ ਸਿੰਘ ਪੰਚ, ਤੇਜਿੰਦਰ ਸਿੰਘ ਪੰਚ, ਸਰੂਪ ਸਿੰਘ ਪੰਚ, ਜਗਤਾਰ ਸਿੰਘ, ਹਰਜੀਤ ਸਿੰਘ, ਮਲਕੀਤ ਸਿੰਘ, ਬਲਵਿੰਦਰ ਸਿੰਘ, ਕਰਮਜੀਤ ਮਾਨ ਸਿੰਘ, ਇੰਦਰਜੀਤ ਸਿੰਘ, ਨਿਰਮਲ ਸਿੰਘ, ਜਗਦੀਸ਼ ਅਤਰ ਵੀ ਮੌਜੂਦ ਰਹੇ।

Leave a Reply

Your email address will not be published.