‘ਐੱਸਵਾਈਐਲ ਤੇ ਰਾਜਸਥਾਨ ਨੂੰ ਹੋਰ ਪਾਣੀ ਨਹੀਂ ਦੇ ਸਕਦੇ’ 

‘ਐੱਸਵਾਈਐਲ ਤੇ ਰਾਜਸਥਾਨ ਨੂੰ ਹੋਰ ਪਾਣੀ ਨਹੀਂ ਦੇ ਸਕਦੇ’ 

ਜੈਪੁਰ : ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਜੈਪੁਰ ਵਿੱਚ ਉੱਤਰ ਖੇਤਰੀ ਕੌਂਸਲ ਦੀ 30ਵੀਂ ਬੈਠਕ ਦੀ ਪ੍ਰਧਾਨਗੀ ਕੀਤੀ ਗਈ, ਜਿਸ ਵਿੱਚ ਪੰਜਾਬ, ਹਰਿਆਣਾ ਤੇ ਯੂਪੀ ਸਣੇ ਭਾਰਤ ਦੇ ਅੱਠ ਸੂਬਿਆਂ ਦੇ ਨੁਮਾਇੰਦਿਆਂ ਵਜੋਂ ਮੁੱਖ ਮੰਤਰੀ ਤੇ ਉਪ ਰਾਜਪਾਲ ਸ਼ਾਮਲ ਹੋਏ। ਬੈਠਕ ਵਿੱਚ ਪੰਜਾਬ ਦੇ ਮੁੱਖ ਮੰਤਰੀ ਗਵੰਤ ਮਾਨ ਦੀ ਥਾਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸ਼ਾਮਲ ਹੋਏ।ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੈਠਕ ਵਿੱਚ ਬੀਬੀਐਮਬੀ ਮੈਂਬਰ ਸ਼ਕਤੀ ਦੀ ਨਿਯੁਕਤੀ ਵਿੱਚ ਸੋਧਾਂ ਦਾ ਤਿੱਖਾ ਵਿਰੋਧ ਕੀਤਾ ਗਿਆ, ਜੋ ਕਿ ਪੰਜਾਬ ਦਾ ਹੱਕ ਸੀ। ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਕਿਹਾ ਗਿਆ ਕਿ ਐੱਸਵਾਈਐਲ  ਅਤੇ ਰਾਜਸਥਾਨ ਨੂੰ ਹੋਰ ਪਾਣੀ ਦੇਣਾ ਸੰਭਵ ਨਹੀਂ ਕਿਉਂਕਿ ਪੰਜਾਬ ਖੁਦ ਪਾਣੀ ਦੀ ਭਾਰੀ ਕਮੀ ਦਾ ਸਾਹਮਣਾ ਕਰ ਰਿਹਾ ਹੈ। ਇਸ ਤੋਂ ਇਲਾਵਾ ਪਾਣੀ ਦੀ ਮੁੜ ਪਹੁੰਚ ਲਈ ਨਵੇਂ ਵਾਟਰ ਟ੍ਰਿਬਿਊਨਲ ਦੀ ਮੰਗ ਕੀਤੀ ਗਈ। ਦੱਸਣਯੋਗ ਹੈ ਕਿ ਕੌਂਸਲ ਦੀ ਮੀਟਿੰਗ ਵਿੱਚ ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ ਤੇ ਕਸ਼ਮੀਰ, ਪੰਜਾਬ, ਰਾਜਸਥਾਨ, ਦਿੱਲੀ ਤੇ ਕੇਂਦਰ ਸ਼ਾਸਿਤ ਸੂਬਾ ਚੰਡੀਗੜ੍ਹ ਸ਼ਾਮਲ ਹੋਏ। ਮਿਲੀ ਜਾਣਕਾਰੀ ਮੁਤਾਬਕ ਬੈਠਕ ਵਿੱਚ ਅੰਦਰੂਨੀ ਸੁਰੱਖਿਆ, ਸੜਕ, ਟਾਂਸਪੋਰਟ, ਉਦਯੋਗ, ਪਾਣੀ, ਬਿਜਲੀ ਤੇ ਆਮ ਹਿੱਤਾਂ ਦੇ ਹੋਰ ਮੁੱਦਿਆਂ ‘ਤੇ ਚਰਚਾ ਹੋਈ।

Leave a Reply

Your email address will not be published.