ਓਮੀਕਰੋਨ ਦਾ ਕਹਿਰ, ਕੈਨੇਡਾ ਦੇ 6 ਸੂਬਿਆਂ ‘ਚ ਕੋਰੋਨਾ ਮਾਮਲਿਆਂ ‘ਚ ਰਿਕਾਰਡ ਵਾਧਾ

Home » Blog » ਓਮੀਕਰੋਨ ਦਾ ਕਹਿਰ, ਕੈਨੇਡਾ ਦੇ 6 ਸੂਬਿਆਂ ‘ਚ ਕੋਰੋਨਾ ਮਾਮਲਿਆਂ ‘ਚ ਰਿਕਾਰਡ ਵਾਧਾ
ਓਮੀਕਰੋਨ ਦਾ ਕਹਿਰ, ਕੈਨੇਡਾ ਦੇ 6 ਸੂਬਿਆਂ ‘ਚ ਕੋਰੋਨਾ ਮਾਮਲਿਆਂ ‘ਚ ਰਿਕਾਰਡ ਵਾਧਾ

ਟੋਰਾਂਟੋ / ਕੈਨੇਡਾ ਵਿਚ ਕੋਰੋਨਾ ਵਾਇਰਸ ਦੇ ਨਵੇਂ ਵੇਰੀਐਂਟ ਓਮੀਕਰੋਨ ਕਾਰਨ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ।

ਕੈਨੇਡਾ ਦੇ 6 ਸੂਬਿਆ ਵਿੱਚ ਬੁੱਧਵਾਰ ਨੂੰ ਇੱਕ ਦਿਨ ਵਿੱਚ ਕੋਰੋਨਾ ਵਾਇਰਸ ਸੰਕਰਮਣ ਦੇ ਮਾਮਲੇ ਨਵੇਂ ਸਿਖਰ ‘ਤੇ ਪਹੁੰਚ ਗਏ, ਜਿਸ ਨਾਲ ਵੱਖ-ਵੱਖ ਸੂਬਿਆਂ ਨੂੰ ਓਮੀਕਰੋਨ ਵੇਰੀਐਂਟ ਦੇ ਪ੍ਰਸਾਰ ਨੂੰ ਰੋਕਣ ਲਈ ਹੋਰ ਪਾਬੰਦੀਆਂ ਲਗਾਉਣ ਲਈ ਮਜਬੂਰ ਹੋਣਾ ਪਿਆ। ਇਨਫੈਕਸ਼ਨ ਦੇ ਮਾਮਲਿਆਂ ਵਿਚ ਸਭ ਤੋਂ ਵੱਧ ਮਾਮਲੇ ਓਨਟਾਰੀਓ, ਕਿਊਬਿਕ ਅਤੇ ਬ੍ਰਿਟਿਸ਼ ਕੋਲੰਬੀਆ ਵਿਚ ਸਾਹਮਣੇ ਆਏ, ਜੋ ਕਿ ਦੇਸ਼ ਦੇ ਸਭ ਤੋਂ ਵੱਧ ਆਬਾਦੀ ਵਾਲੇ ਸੂਬਿਆਂ ਵਿੱਚ ਸ਼ਾਮਲ ਹਨ। ਪਿਛਲੇ 24 ਘੰਟਿਆਂ ਵਿੱਚ ਕਿਊਬਿਕ ਵਿੱਚ 13 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਓਨਟਾਰੀਓ ਵਿੱਚ 10,436 ਅਤੇ ਬ੍ਰਿਟਿਸ਼ ਕੋਲੰਬੀਆ ਵਿੱਚ 2,944 ਲੋਕ ਸੰਕਰਮਿਤ ਪਾਏ ਗਏ ਹਨ। ਮੈਨੀਟੋਬਾ, ਅਲਬਰਟਾ, ਨਿਊਫਾਊਂਡਲੈਂਡ ਅਤੇ ਲੈਬਰਾਡੋਰ ਨੇ ਵੀ ਲਾਗ ਦੇ ਨਵੇਂ ਮਾਮਲਿਆਂ ਵਿੱਚ ਰਿਕਾਰਡ ਕਾਇਮ ਕੀਤੇ ਹਨ। ਮੈਨੀਟੋਬਾ ਵਿੱਚ ਸੰਕਰਮਣ ਦੇ 947 ਮਾਮਲੇ ਸਾਹਮਣੇ ਆਏ, ਜਿਸ ਨੇ ਆਪਣਾ ਇੱਕ ਦਿਨ ਪੁਰਾਣਾ ਰਿਕਾਰਡ ਤੋੜ ਦਿੱਤਾ ਜਦੋਂ 825 ਨਵੇਂ ਕੇਸ ਸਾਹਮਣੇ ਆਏ।

ਅਲਬਰਟਾ ਵਿੱਚ 2,775 ਨਵੇਂ ਮਾਮਲੇ ਸਾਹਮਣੇ ਆਏ ਹਨ ਜਦੋਂ ਕਿ ਨਿਊਫਾਊਂਡਲੈਂਡ ਅਤੇ ਲੈਬਰਾਡੋਰ ਵਿੱਚ 312 ਨਵੇਂ ਮਾਮਲੇ ਸਾਹਮਣੇ ਆਏ ਹਨ। ਬ੍ਰਿਟਿਸ਼ ਕੋਲੰਬੀਆ ਨੇ ਘੋਸ਼ਣਾ ਕੀਤੀ ਹੈ ਕਿ ਉਸਨੇ ਕ੍ਰਿਸਮਸ ਦੀਆਂ ਛੁੱਟੀਆਂ ਤੋਂ ਬਾਅਦ ਸਕੂਲਾਂ ਨੂੰ ਦੇਰੀ ਨਾਲ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ ਤਾਂ ਜੋ ਸਕੂਲ ਕਰਮਚਾਰੀਆਂ ਨੂੰ ਸਿਹਤ ਉਪਾਅ ਕਰਨ ਲਈ ਸਮਾਂ ਮਿਲ ਸਕੇ। ਸਕੂਲ ਸਟਾਫ਼ ਅਤੇ ਵਿਿਦਆਰਥੀ ਜਿਨ੍ਹਾਂ ਦੇ ਮਾਪੇ ਸਿਹਤ ਕਰਮਚਾਰੀ ਹਨ, ਨੂੰ 3 ਜਾਂ 4 ਜਨਵਰੀ ਤੋਂ ਸਕੂਲ ਆਉਣਾ ਪਵੇਗਾ, ਜਦਕਿ ਬਾਕੀ ਸਾਰੇ ਵਿਿਦਆਰਥੀ 10 ਜਨਵਰੀ ਤੋਂ ਸਕੂਲ ਆਉਣਗੇ। ਨਿਊਫਾਊਂਡਲੈਂਡ ਅਤੇ ਲੈਬਰਾਡੋਰ ਦੇ ਅਧਿਕਾਰੀਆਂ ਨੇ ਕਿਹਾ ਕਿ ਛੁੱਟੀ ਤੋਂ ਬਾਅਦ ਸਕੂਲਾਂ ਵਿੱਚ ਦੂਰੀ ਤੋਂ ਪੜ੍ਹਾਈ ਕਰਨ ਦਾ ਆਯੋਜਨ ਕੀਤਾ ਜਾਵੇਗਾ। ਕੋਰੋਨਾ ਵਾਇਰਸ ਦੇ ਵੱਧਦੇ ਸੰਕਰਮਣ ਕਾਰਨ ਯੂਰਪ ਦਾ ਬੁਰਾ ਹਾਲ ਹੈ। ਕੈਨੇਡਾ ਵਿੱਚ ਕੋਵਿਡ ਦੇ ਮਾਮਲਿਆਂ ਵਿੱਚ ਵੀ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਰਿਪੋਰਟਾਂ ਦੱਸਦੀਆਂ ਹਨ ਕਿ ਕੈਨੇਡਾ ਵਿੱਚ ਕੋਰੋਨਾ ਸੰਕਰਮਿਤ ਸਿਹਤ ਕਰਮਚਾਰੀਆਂ ਤੋਂ ਵੀ ਕੰਮ ਲਿਆ ਜਾ ਰਿਹਾ ਹੈ।

ਕੈਨੇਡਾ ਦੇ ਸਭ ਤੋਂ ਵੱਧ ਆਬਾਦੀ ਵਾਲੇ ਕਿਊਬਿਕ ਸੂਬੇ ਵਿੱਚ ਕੋਵਿਡ ਦੇ ਨਵੇਂ ਰੂਪ ਓਮੀਕਰੋਨ ਨਾਲ ਹਾਲਾਤ ਬਦਤਰ ਹਨ। 28 ਦਸੰਬਰ ਤੱਕ ਇਸ ਸੂਬੇ ਵਿੱਚ 12,833 ਨਵੇਂ ਕੋਰੋਨਾ ਵਾਇਰਸ ਮਾਮਲੇ ਸਾਹਮਣੇ ਆਏ। ਇਹ ਕੋਰੋਨਾ ਮਹਾਮਾਰੀ ਦੌਰਾਨ ਕੈਨੇਡਾ ਦੇ ਕਿਸੇ ਵੀ ਸੂਬੇ ਵਿੱਚ ਇੱਕ ਦਿਨ ਵਿੱਚ ਸਭ ਤੋਂ ਵੱਧ ਮਾਮਲੇ ਹਨ। ਸਿਹਤ ਅਧਿਕਾਰੀਆਂ ਨੇ ਇਹ ਚਿਤਾਵਨੀ ਵੀ ਦਿੱਤੀ ਹੈ ਕਿ ਲਾਗਾਂ ਦੀ ਅਸਲ ਗਿਣਤੀ ਵੱਧ ਹੋ ਸਕਦੀ ਹੈ ਕਿਉਂਕਿ ਸਕ੍ਰੀਨਿੰਗ ਕੇਂਦਰਾਂ ਵਿੱਚ ਭਾਰੀ ਭੀੜ ਹੈ। ਅਜਿਹੀ ਸਥਿਤੀ ਵਿੱਚ ਬਹੁਤ ਸਾਰੇ ਲੋਕ ਘਰ ਵਿੱਚ ਰੈਪਿਡ ਟੈਸਟਿੰਗ ਕਿੱਟਾਂ ਦੀ ਵਰਤੋਂ ਕਰ ਰਹੇ ਹਨ। ਇਸ ਲਈ ਇਹ ਸੰਭਵ ਹੈ ਕਿ ਕੁਝ ਕੇਸਾਂ ਦੀ ਰਿਪੋਰਟ ਨਹੀਂ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਮਹਾਮਾਰੀ ਨਾਲ ਸਬੰਧਤ ਹਸਪਤਾਲਾਂ ਵਿੱਚ ਦਾਖਲ ਹੋਣ ਵਾਲੇ ਮਰੀਜ਼ਾਂ ਵਿਚ ਵਾਧਾ ਜਾਰੀ ਹੈ।

ਕੋਰੋਨਾ ਵਾਇਰਸ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਇਸ ਰਾਜ ਵਿੱਚ ਕੋਵਿਡ ਨਾਲ ਸੰਕਰਮਿਤ ਸਿਹਤ ਕਰਮਚਾਰੀ ਵੀ ਕੰਮ ਵਿੱਚ ਲੱਗੇ ਹੋਏ ਹਨ। ਇਸ ਸਬੰਧੀ ਕਿਊਬਿਕ ਰਾਜ ਦੇ ਸਿਹਤ ਮੰਤਰੀ ਕ੍ਰਿਸ਼ਚੀਅਨ ਦੂਬੇ ਨੇ ਕਿਹਾ ਹੈ ਕਿ ਸਾਡੇ ਕੋਲ ਕੋਈ ਵਿਕਲਪ ਨਹੀਂ ਬਚਿਆ ਹੈ। ਓਮੀਕਰੋਨ ਦੇ ਵੱਧਦੇ ਮਾਮਲਿਆਂ ਕਾਰਨ ਕੋਵਿਡ ਪਾਜ਼ੇਟਿਵ ਹੋਣ ਦੇ ਬਾਵਜੂਦ ਕੁਝ ਜ਼ਰੂਰੀ ਕਰਮਚਾਰੀਆਂ ਨੂੰ ਕੰਮ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ।ਉਹਨਾਂ ਨੇ ਕਿਹਾ ਹੈ ਕਿ ਓਮੀਕਰੋਨ ਦੀ ਲਾਗ ਇੰਨੀ ਤੇਜ਼ ਹੈ ਕਿ ਵੱਡੀ ਗਿਣਤੀ ਵਿੱਚ ਸਿਹਤ ਕਰਮਚਾਰੀ ਬਿਮਾਰ ਪੈ ਗਏ ਹਨ। ਇਸ ਨਾਲ ਰਾਜ ਦੇ ਇਲਾਜ ਦੀ ਨੈੱਟਵਰਕ ਸਮਰੱਥਾ ਨੂੰ ਖਤਰਾ ਹੈ। ਅਜਿਹੀ ਸਥਿਤੀ ਵਿੱਚ ਅਸੀਂ ਫ਼ੈਸਲਾ ਕੀਤਾ ਹੈ ਕਿ ਇੱਕ ਖਾਸ ਸ਼ਰਤ ਦੇ ਤਹਿਤ ਕੋਵਿਡ ਪਾਜ਼ੇਟਿਵ ਕਰਮਚਾਰੀ ਜੋਖਮ ਪ੍ਰਬੰਧਨ ਮੁਤਾਬਕ ਕੰਮ ਕਰਨਾ ਜਾਰੀ ਰੱਖਣ ਦੇ ਯੋਗ ਹੋਣਗੇ।

Leave a Reply

Your email address will not be published.