‘ਕਟੱਪਾ’ ਨੂੰ ਹੋਇਆ ਕੋਰੋਨਾ, ਹਸਪਤਾਲ ‘ਚ ਭਰਤੀ

Home » Blog » ‘ਕਟੱਪਾ’ ਨੂੰ ਹੋਇਆ ਕੋਰੋਨਾ, ਹਸਪਤਾਲ ‘ਚ ਭਰਤੀ
‘ਕਟੱਪਾ’ ਨੂੰ ਹੋਇਆ ਕੋਰੋਨਾ, ਹਸਪਤਾਲ ‘ਚ ਭਰਤੀ

ਇਨ੍ਹੀਂ ਦਿਨੀਂ ਦੇਸ਼ ‘ਚ ਕੋਰੋਨਾ ਦਾ ਕਹਿਰ ਵਧਦਾ ਜਾ ਰਿਹਾ ਹੈ।

ਆਮ ਲੋਕਾਂ ਦੇ ਨਾਲ-ਨਾਲ ਸਿਨੇਮਾ ਤੇ ਟੀਵੀ ਨਾਲ ਜੁੜੇ ਲੋਕ ਵੀ ਇਸ ਦਾ ਸ਼ਿਕਾਰ ਹੋਣ ਲੱਗੇ ਹਨ। ਬਾਲੀਵੁੱਡ ਦੇ ਨਾਲ-ਨਾਲ ਹੁਣ ਸਾਊਥ ਇੰਡਸਟਰੀ ਤੋਂ ਵੀ ਕੋਵਿਡ 19 ਦੇ ਮਾਮਲੇ ਸਾਹਮਣੇ ਆ ਰਹੇ ਹਨ। ਹਾਲ ਹੀ ‘ਚ ਫਿਲਮ ਬਾਹੂਬਲੀ ‘ਚ ਕਟੱਪਾ ਦੇ ਨਾਂ ਨਾਲ ਮਸ਼ਹੂਰ ਹੋਏ ਸਾਊਥ ਦੇ ਦਿੱਗਜ ਅਭਿਨੇਤਾ ਸਤਿਆਰਾਜ ਵੀ ਕੋਰੋਨਾ ਨਾਲ ਸੰਕਰਮਿਤ ਪਾਏ ਗਏ ਸਨ। ਇਸ ਤੋਂ ਬਾਅਦ ਉਹ ਹੋਮ ਆਈਸੋਲੇਸ਼ਨ ‘ਚ ਸੀ। ਖਬਰਾਂ ਮੁਤਾਬਕ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।ਫਿਲਹਾਲ ਸਤਿਆਰਾਜ ਦੀ ਸਿਹਤ ਨੂੰ ਲੈ ਕੇ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਅਭਿਨੇਤਾ ਸਤਿਆਰਾਜ ਨੂੰ ਚੇਨਈ ਦੇ ਇਕ ਨਿੱਜੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਕੁਝ ਦਿਨ ਪਹਿਲਾਂ ਹਲਕੇ ਲੱਛਣ ਮਹਿਸੂਸ ਹੋਣ ਕਾਰਨ ਉਸ ਦਾ ਕੋਵਿਡ ਟੈਸਟ ਕੀਤਾ ਗਿਆ ਸੀ। ਜਿਸ ਤੋਂ ਬਾਅਦ ਉਹ ਕੋਰੋਨਾ ਸੰਕਰਮਿਤ ਪਾਇਆ ਗਿਆ। ਰਿਪੋਰਟਾਂ ਮੁਤਾਬਕ ਉਨ੍ਹਾਂ ਦੀ ਹਾਲਤ ‘ਚ ਸੁਧਾਰ ਨਾ ਹੋਣ ਕਾਰਨ ਸ਼ੁੱਕਰਵਾਰ 7 ਜਨਵਰੀ ਦੀ ਸ਼ਾਮ ਨੂੰ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

Leave a Reply

Your email address will not be published.