ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਕਤਲ ਕੇਸ ‘ਚ ਪੁਲਿਸ ਨੇ 2 ਸ਼ੂਟਰ ਸਮੇਤ 5 ਲੋਕ ਕੀਤੇ ਕਾਬੂ 

ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਕਤਲ ਕੇਸ ‘ਚ ਪੁਲਿਸ ਨੇ 2 ਸ਼ੂਟਰ ਸਮੇਤ 5 ਲੋਕ ਕੀਤੇ ਕਾਬੂ 

ਜਲੰਧਰ : ਪੁਲਿਸ ਨੂੰ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਕੇਸ ‘ਚ ਵੱਡੀ ਸਫ਼ਲਤਾ ਮਿਲੀ ਹੈ। ਪੁਲਿਸ ਨੇ ਇਸ ਮਾਮਲੇ ‘ਚ ਦੋ ਸ਼ੂਟਰਾਂ ਸਮੇਤ ਪੰਜ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ ਪੁਲਿਸ ਨੇ ਇਸ ਕਤਲ ‘ਚ ਵਰਤੇ ਗਏ ਸੱਤ ਹਥਿਆਰ ਅਤੇ ਤਿੰਨ ਕਾਰਾਂ ਵੀ ਬਰਾਮਦ ਕੀਤੀਆਂ ਹਨ। ਦੱਸ ਦਈਏ ਕਿ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ 14 ਮਾਰਚ ਨੂੰ  ਪਿੰਡ ਮੱਲੀਆਂ ਵਿਖੇ ਚੱਲ ਰਹੇ ਕਬੱਡੀ ਟੂਰਨਾਮੈਂਟ ਦੌਰਾਨ ਅਣਪਛਾਤੇ ਹਮਲਾਵਰਾਂ ਨੇ ਕਤਲ ਕਰ ਦਿੱਤਾ ਸੀ।ਜਲੰਧਰ ਦਿਹਾਤੀ ਪੁਲਿਸ ਦੇ ਐੱਸਐੱਸਪੀ ਸਵਪਨ ਸ਼ਰਮਾ ਨੇ ਦੱਸਿਆ ਕਿ ਸੰਦੀਪ ਨੰਗਲ ਅੰਬੀਆਂ ਦੇ ਕਤਲ ਮਾਮਲੇ ਨੂੰ ਸੁਲਝਾਉਣ ‘ਚ ਪੁਲਿਸ ਲੱਗੀ ਹੋਈ ਸੀ। ਉਨ੍ਹਾਂ ਨੇ ਦੱਸਿਆ ਕਿ ਸੰਦੀਪ ਨੰਗਲ ਅੰਬੀਆਂ ਕਤਲ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਆਰੋਪੀਆਂ ਵਿਚੋਂ ਜ਼ਿਆਦਾਤਰ ਪੰਜਾਬ ਤੋਂ ਬਾਹਰ ਦੇ ਰਹਿਣ ਵਾਲੇ ਹਨ ਜਿਨ੍ਹਾਂ ਦੀ ਪਛਾਣ ਹਰਵਿੰਦਰ ਸਿੰਘ ਉਰਫ ਫੌਜੀ ਵਾਸੀ ਬੁਲੰਦ ਸ਼ਹਿਰ, ਵਿਕਾਸ ਮਾਹਲੇ ਵਾਸੀ ਗੁਰੁਗ੍ਰਾਮ  ਹਰਿਆਣਾ, ਸਚਿਨ ਦੁੱਲਿਆ ਵਾਸੀ ਅਲਵਰ ਰਾਜਸਥਾਨ, ਮਨਜੋਤ ਕੌਰ ਵਾਸੀ ਸੰਗਰੂਰ ਅਤੇ ਯਾਦਵਿੰਦਰ ਸਿੰਘ ਵਾਸੀ ਪੀਲੀਭੀਤ ਯੂਪੀ ਸ਼ਾਮਲ ਹਨ।ਪੁਲਿਸ ਵੱਲੋਂ ਇਨ੍ਹਾਂ ਪਾਸੋਂ ਸੱਤ ਪਿਸਤੌਲ ਜਿਨ੍ਹਾਂ ਵਿਚੋਂ ਪੰਜ ਵਿਦੇਸ਼ੀ ਪਿਸਟਲ ਸ਼ਾਮਲ ਹਨ, ਤਿੰਨ ਗੱਡੀਆਂ ਜਿਨ੍ਹਾਂ ਵਿੱਚ ਮਹਿੰਦਰਾ ਐਕਸਯੂਵੀ, ਟੋਯੋਟਾ ਈਟੀਓਸ ਅਤੇ ਹੁੰਡਈ ਵਰਨਾ ਵੀ ਬਰਾਮਦ ਕੀਤੀਆਂ ਗਈਆਂ ਹਨ। ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ਆਰੋਪੀਆਂ ਵਿੱਚੋਂ ਮੁੱਖ ਆਰੋਪੀ ਹਰਵਿੰਦਰ ਸਿੰਘ ਉਰਫ ਫੌਜੀ ਹੈ ਜਿਸ ਨੇ ਇਸ ਕਤਲ ਕਾਂਡ ਵਿੱਚ ਬਾਕੀ ਆਰੋਪੀਆਂ ਨੂੰ ਆਉਣ ਜਾਣ ਲਈ ਗੱਡੀਆਂ, ਕਤਲ ‘ਚ ਇਸਤੇਮਾਲ ਹੋਣ ਵਾਲੇ ਹਥਿਆਰ, ਆਰੋਪੀਆਂ ਨੂੰ ਸੇਫ ਰਿਹਾਇਸ਼ ਅਤੇ ਹਥਿਆਰ ਚਲਾਉਣ ਦੀ ਟਰੇਨਿੰਗ ਦੇ ਨਾਲ ਵਿੱਤੀ ਮਦਦ ਮੁਹੱਈਆ ਕਰਵਾਈ ਸੀ। ਸੰਦੀਪ ਨੰਗਲ ਅੰਬੀਆ ਕਤਲ ਮਾਮਲੇ ਵਿੱਚ ਹਰਵਿੰਦਰ ਸਿੰਘ ਫੌਜੀ ਵੱਲੋਂ ਹੀ ਰੇਕੀ ਕਰਵਾਈ ਗਈ ਸੀ। ਇਹੀ ਨਹੀਂ ਹਰਿਆਣਾ ਦੇ ਗੁੜਗਾਉਂ ਤੋਂ ਫੜਿਆ ਗਿਆ ਆਰੋਪੀ ਵਿਕਾਸ ਮਾਹਲੇ ਨੂੰ ਇਸ ਕਤਲ ਮਾਮਲੇ ਵਿੱਚ ਮੁੱਖ ਸੂਤਰਾਂ ਨੂੰ ਗੋਲੀਬਾਰੀ ਕਰਨ ਵਾਲਿਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਸਿਖਲਾਈ ਦੇਣ ਦਾ ਕੰਮ ਸੌਂਪਿਆ ਗਿਆ ਸੀ। ਇਸੇ ਨੇ ਬਾਅਦ ਵਿਚ ਹਰਵਿੰਦਰ ਸਿੰਘ ਫੌਜੀ ਨਾਲ ਮਿਲ ਕੇ ਇਸ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ।

Leave a Reply

Your email address will not be published.