ਕਰੋਨਾਵਾਇਰਸ: ਮੁਹਾਲੀ ਵਿੱਚ 292 ਨਵੇਂ ਮਾਮਲੇ ਸਾਹਮਣੇ ਆਏ, ਚਿੰਤਾ ਵਧੀ

Home » Blog » ਕਰੋਨਾਵਾਇਰਸ: ਮੁਹਾਲੀ ਵਿੱਚ 292 ਨਵੇਂ ਮਾਮਲੇ ਸਾਹਮਣੇ ਆਏ, ਚਿੰਤਾ ਵਧੀ
ਕਰੋਨਾਵਾਇਰਸ: ਮੁਹਾਲੀ ਵਿੱਚ 292 ਨਵੇਂ ਮਾਮਲੇ ਸਾਹਮਣੇ ਆਏ, ਚਿੰਤਾ ਵਧੀ

ਸਰਦੀ ਦਾ ਮੌਸਮ ਸ਼ੁਰੂ ਹੋਣ ਨਾਲ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਫਿਰ ਤੋਂ ਕਰੋਨਾ ਦੇ ਕੇਸ ਵਧਣੇ ਸ਼ੁਰੂ ਹੋ ਗਏ ਹਨ।

ਜਿਸ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਅਤੇ ਲੋਕਾਂ ਦੀ ਮੁੜ ਤੋਂ ਚਿੰਤਾਵਾਂ ਵਧ ਗਈਆਂ ਹਨ। ਮੁਹਾਲੀ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ ਕਰੋਨਾ ਮਹਾਮਾਰੀ ਦੇ 292 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ’ਚੋਂ ਇਕੱਲੇ ਮੁਹਾਲੀ ਵਿੱਚ 133 ਵਿਅਕਤੀਆਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ ਜਦੋਂਕਿ ਕੁਰਾਲੀ ਤੇ ਲਾਲੜੂ ਵਿੱਚ 5-5 ਮਰੀਜ਼, ਘੜੂੰਆਂ ਵਿੱਚ 11, ਡੇਰਾਬੱਸੀ ਵਿੱਚ 14, ਬੂਥਗੜ੍ਹ ਵਿੱਚ 18, ਖਰੜ ਵਿੱਚ 44, ਢਕੌਲੀ ਵਿੱਚ 62 ਲੋਕ ਕਰੋਨਾ ਤੋਂ ਪੀੜਤ ਪਾਏ ਗਏ ਹਨ। ਮੁਹਾਲੀ ਪ੍ਰਸ਼ਾਸਨ ਦੀ ਤਾਜ਼ਾ ਜਾਣਕਾਰੀ ਅਨੁਸਾਰ ਇਸ ਸਮੇਂ ਕਰੋਨਾ ਮਹਾਮਾਰੀ ਦੇ 603 ਨਵੇਂ ਐਕਟਿਵ ਕੇਸ ਹਨ।

Leave a Reply

Your email address will not be published.