ਕਰੋਨਾ ਦਾ ਕਹਿਰ ਮੁੜ ਵਧਿਆ, ਮੌਤਾਂ ਦੇ ਮਾਮਲੇ ‘ਚ ਪੰਜਾਬ ਪਹਿਲੇ ਨੰਬਰ ‘ਤੇ

Home » Blog » ਕਰੋਨਾ ਦਾ ਕਹਿਰ ਮੁੜ ਵਧਿਆ, ਮੌਤਾਂ ਦੇ ਮਾਮਲੇ ‘ਚ ਪੰਜਾਬ ਪਹਿਲੇ ਨੰਬਰ ‘ਤੇ
ਕਰੋਨਾ ਦਾ ਕਹਿਰ ਮੁੜ ਵਧਿਆ, ਮੌਤਾਂ ਦੇ ਮਾਮਲੇ ‘ਚ ਪੰਜਾਬ ਪਹਿਲੇ ਨੰਬਰ ‘ਤੇ

ਨਵੀਂ ਦਿੱਲੀ: ਭਾਰਤ ਵਿਚ ਕਰੋਨਾ ਟੀਕਾਕਰਨ ਦੇ ਦੂਜੇ ਗੇੜ ‘ਚ ਜਿਥੇ ਹਰ ਦਿਨ ਟੀਕਾ ਲਗਵਾਉਣ ਵਾਲਿਆਂ ਦੀ ਗਿਣਤੀ ‘ਚ ਵਾਧਾ ਹੋ ਰਿਹਾ ਹੈ, ਉਥੇ ਕਰੋਨਾ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਵੀ ਵਧਦੀ ਜਾ ਰਹੀ ਹੈ।

ਕੇਂਦਰ ਸਰਕਾਰ ਨੇ ਪੰਜਾਬ ਅਤੇ ਮਹਾਰਾਸ਼ਟਰ ‘ਚ ਕਰੋਨਾ ਲਾਗ ਦੇ ਕੇਸ ਮੁੜ ਵਧਣ ਦੇ ਮੱਦੇਨਜਰ ਦੋਵਾਂ ਸੂਬਿਆਂ ‘ਚ ਉਚ ਪੱਧਰੀ ਬਹੁ ਅਨੁਸ਼ਾਸਨੀ ਜਨਤਕ ਸਿਹਤ ਟੀਮਾਂ ਭੇਜੀਆਂ ਹਨ। ਦੇਸ਼ ਦੇ 15 ਰਾਜਾਂ ‘ਚ ਕਰੋਨਾ ਮਰੀਜ਼ਾਂ ਦੀ ਗਿਣਤੀ ਫਿਰ ਵਧ ਰਹੀ ਹੈ। ਇਨ੍ਹਾਂ 15 ਰਾਜਾਂ ‘ਚ ਕਰੋਨਾ ਦੀ ਪਾਜ਼ੀਟਿਵੀ ਦਰ (ਭਾਵ ਕਰੋਨਾ ਮਰੀਜ਼ਾਂ ਦੇ ਮਿਲਣ ਦੀ ਦਰ) 5 ਫੀਸਦੀ ਤੋਂ ਜ਼ਿਆਦਾ ਹੈ। ਵਿਸ਼ਵ ਸਿਹਤ ਸੰਸਥਾ ਦੇ ਮਾਨਕਾਂ ਮੁਤਾਬਕ 5 ਫੀਸਦੀ ਤੋਂ ਵੱਧ ਦਰ ਦਾ ਮਤਲਬ ਸਥਿਤੀ ਕਾਬੂ ‘ਚ ਨਾ ਹੋਣਾ ਹੈ। ਮਹਾਰਾਸ਼ਟਰ ਕਰੋਨਾ ਦੀ ਰਫਤਾਰ 13.2 ਫੀਸਦੀ ਨਾਲ ਪਹਿਲੇ ਨੰਬਰ ਉਤੇ ਹੈ ਜਦਕਿ ਗੋਆ ‘ਚ ਇਹ ਦਰ 11.1 ਫੀਸਦੀ, ਨਾਗਾਲੈਂਡ ‘ਚ 9.3 ਫੀਸਦੀ ਅਤੇ ਕੇਰਲ ‘ਚ 9.2 ਫੀਸਦੀ ਹੈ। ਦੂਜੇ ਪਾਸੇ ਕਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਦੇ ਮਾਮਲੇ ‘ਚ ਪੰਜਾਬ ਪਹਿਲੇ ਨੰਬਰ ਉਤੇ ਹੈ। ਪੰਜਾਬ ‘ਚ ਹਰ 100 ਕਰੋਨਾ ਮਰੀਜ਼ਾਂ ‘ਤੇ ਤਕਰੀਬਨ 3 ਲੋਕ ਜਾਨ ਗਵਾ ਰਹੇ ਹਨ। ਪੰਜਾਬ ‘ਚ 3.2 ਅਤੇ ਮਹਾਰਾਸ਼ਟਰ ‘ਚ ਇਹ ਦਰ 2.4 ਫੀਸਦੀ ਹੈ। ਭਾਰਤ ਫਿਰ ਤੋਂ ਦੁਨੀਆ ਦਾ 5ਵਾਂ ਦੇਸ਼ ਬਣ ਗਿਆ ਹੈ, ਜਿਥੇ ਹਰ ਦਿਨ ਸਭ ਤੋਂ ਵੱਧ ਮਰੀਜ਼ ਮਿਲ ਰਹੇ ਹਨ। ਹਾਲਾਂਕਿ ਰਾਹਤ ਦੀ ਖਬਰ ਇਹ ਹੈ ਕਿ ਦੇਸ਼ ਦੇ 5 ਰਾਜ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਅਜਿਹੇ ਵੀ ਹਨ, ਜਿਥੇ 99 ਫੀਸਦੀ ਤੋਂ ਵੱਧ ਮਰੀਜ਼ ਠੀਕ ਹੋ ਚੁੱਕੇ ਹਨ।

ਕੇਂਦਰ ਸਰਕਾਰ ਨੇ ਪੰਜਾਬ ਅਤੇ ਮਹਾਰਾਸ਼ਟਰ ‘ਚ ਕਰੋਨਾ ਲਾਗ ਦੇ ਕੇਸ ਮੁੜ ਵਧਣ ਦੇ ਮੱਦੇਨਜਰ ਦੋਵਾਂ ਸੂਬਿਆਂ ‘ਚ ਉਚ ਪੱਧਰੀ ਬਹੁ ਅਨੁਸ਼ਾਸਨੀ ਜਨਤਕ ਸਿਹਤ ਟੀਮਾਂ ਭੇਜੀਆਂ ਹਨ। ਇਸੇ ਦੌਰਾਨ ਕੇਂਦਰ ਨੇ ਕੇਸਾਂ ‘ਚ ਵਾਧੇ ਵਾਲੇ ਸੂਬਿਆਂ ਅਤੇ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ ਨੂੰ ‘ਟੈਸਟ-ਟਰੈਕ-ਟਰੀਟ‘ ਰਣਨੀਤੀ ਜਾਰੀ ਰੱਖਦਿਆਂ ਮੁੱਢਲੀ ਪਹਿਲ ਵਾਲੇ ਵਰਗਾਂ ਦੇ ਲੋਕਾਂ ਦਾ ਕਰੋਨਾ ਟੀਕਾਕਰਨ ਤੇਜ ਕਰਨ ਲਈ ਆਖਿਆ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਦੱਸਿਆ ਕਿ ਕਰੋਨਾ ਸਬੰਧੀ ਨਿਗਰਾਨੀ, ਕੰਟਰੋਲ ਤੇ ਰੋਕਥਾਮ ਦੇ ਹੋਰ ਉਪਾਅ ਕਰਨ ਵਾਸਤੇ ਇਹ ਟੀਮਾਂ ਸੂਬਾਈ ਸਿਹਤ ਵਿਭਾਗਾਂ ਦੀ ਮਦਦ ਲਈ ਤੈਨਾਤ ਕੀਤੀਆਂ ਜਾਣਗੀਆਂ। ਮੰਤਰਾਲੇ ਨੇ ਦੱਸਿਆ ਕਿ ਇਹ ਟੀਮਾਂ ਸੂਬਿਆਂ ਵਿਚ ਸਭ ਤੋਂ ਵੱਧ ਕਰੋਨਾ ਕੇਸਾਂ ਵਾਲੇ (ਹੌਟਸਪੌਟ) ਖੇਤਰਾਂ ਦਾ ਦੌਰਾ ਕਰਕੇ ਕੇਸ ਵਧਣ ਦੇ ਕਾਰਨਾਂ ਦਾ ਪਤਾ ਲਾਉਣਗੀਆਂ। ਟੀਮਾਂ ਪੜਤਾਲ ਅਤੇ ਕਰੋਨਾ ਦੀ ਰੋਕਥਾਮ ਲਈ ਸਬੰਧਤ ਸੂਬਾ ਸਿਹਤ ਅਧਿਕਾਰੀਆਂ ਵੱਲੋਂ ਚੁੱਕੇ ਗਏ ਕਦਮਾਂ ਦੀ ਜਾਣਕਾਰੀ ਮੁੱਖ ਸਕੱਤਰ ਤੇ ਸਕੱਤਰ (ਸਿਹਤ) ਨੂੰ ਵੀ ਦੇਣਗੀਆਂ।

ਸੁਪਰੀਮ ਕੋਰਟ ਨੇ ਸਾਰੇ ਪ੍ਰਾਈਵੇਟ ਹਸਪਤਾਲਾਂ ਨੂੰ ਬਜ਼ੁਰਗਾਂ ਦੇ ਇਲਾਜ ਨੂੰ ਤਰਜੀਹ ਦੇਣ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਇਸ ਤੋਂ ਪਹਿਲਾਂ 4 ਅਗਸਤ, 2020 ਨੂੰ ਸਰਕਾਰੀ ਹਸਪਤਾਲਾਂ ਨੂੰ ਇਹ ਆਦੇਸ਼ ਦਿੱਤਾ ਸੀ। ਆਪਣੇ ਪਿਛਲੇ ਸਾਲ ਦੇ ਆਦੇਸ਼ ‘ਚ ਅਦਾਲਤ ਨੇ ਸਰਕਾਰੀ ਅਤੇ ਪ੍ਰਾਈਵੇਟ ਦੋਵਾਂ ਹਸਪਤਾਲਾਂ ਨੂੰ ਇਸ ‘ਚ ਸ਼ਾਮਲ ਕਰ ਲਿਆ। ਸੁਪਰੀਮ ਕੋਰਟ ਨੇ ਸਾਬਕਾ ਕਾਨੂੰਨ ਮੰਤਰੀ ਡਾ: ਅਸ਼ਵਨੀ ਕੁਮਾਰ ਦੀ ਪਟੀਸ਼ਨ ‘ਤੇ ਇਹ ਫ਼ੈਸਲਾ ਦਿੱਤਾ। ਡਾ. ਅਸ਼ਵਨੀ ਕੁਮਾਰ ਨੇ ਕਿਹਾ ਕਿ ਸੁਪਰੀਮ ਕੋਰਟ ਦੀਆਂ ਹਦਾਇਤਾਂ ਨੂੰ ਕਾਗ਼ਜ਼ਾਂ ਦੇ ਦਾਇਰੇ ਤੋਂ ਬਾਹਰ ਲਿਆਉਣ ਅਤੇ ਹੋਰ ਪ੍ਰਭਾਵੀ ਬਣਾਉਣ ਲਈ ਇਹ ਵੇਖਣਾ ਜ਼ਰੂਰੀ ਹੈ ਕਿ ਆਦੇਸ਼ ਦੀ ਤਾਮੀਲ ਕਿਵੇਂ ਹੋ ਰਹੀ ਹੈ। ਇਥੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫੇਜ਼-6 ਸਥਿਤ ਸਰਕਾਰੀ ਹਸਪਤਾਲ ਵਿਚ ਕਰੋਨਾ ਤੋਂ ਬਚਾਅ ਸਬੰਧੀ ਵੈਕਸੀਨ ਦੀ ਪਹਿਲੀ ਖੁਰਾਕ ਲਈ ਗਈ। ਉਨ੍ਹਾਂ ਕਿਹਾ ਕਿ ਟੀਕਾ ਲਵਾਉਣ ਮਗਰੋਂ ਉਹ ਚੜ੍ਹਦੀ ਕਲਾ ਵਿਚ ਹਨ ਤੇ ਬਿਲਕੁਲ ਠੀਕ ਮਹਿਸੂਸ ਕਰ ਰਹੇ ਹਨ। ਇਸ ਤੋਂ ਪਹਿਲਾਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਸਣੇ ਹੋਰ ਕਈ ਕੈਬਨਿਟ ਮੰਤਰੀ ਤੇ ਉੱਚ ਅਧਿਕਾਰੀ ਵੀ ਵੈਕਸੀਨ ਦੀ ਖੁਰਾਕ ਲੈ ਚੁੱਕੇ ਹਨ। ਮੁੱਖ ਮੰਤਰੀ ਨੇ ਭਾਜਪਾ ਦੇ ਬੁਲਾਰੇ ਸੰਬਿਤ ਪਾਤਰਾ ਦੇ ਉਸ ਦਾਅਵੇ ਦੀ ਆਲੋਚਨਾ ਕੀਤੀ, ਜਿਸ ਵਿਚ ਉਸ ਨੇ ਕਿਹਾ ਕਿ ਪੰਜਾਬ ਸਮੇਤ ਵਿਰੋਧੀ ਪਾਰਟੀਆਂ ਵਾਲੇ ਹੋਰ ਸੂਬਿਆਂ ਵੱਲੋਂ ਕਰੋਨਾ ਵੈਕਸੀਨ ਸਬੰਧੀ ਖਦਸ਼ੇ ਜ਼ਾਹਰ ਕੀਤੇ ਗਏ ਅਤੇ ਟੀਕਾਕਰਨ ਨੂੰ ਪ੍ਰਵਾਨ ਕਰਨ ਤੋਂ ਇਨਕਾਰ ਕੀਤਾ ਜਾ ਰਿਹਾ ਹੈ।

‘ਬਜ਼ੁਰਗਾਂ ਦਾ ਤਰਜੀਹੀ ਆਧਾਰ ‘ਤੇ ਇਲਾਜ ਹੋਵੇ’ – ਕੈਪਟਨ ਨੇ ਕੋਵਿਡ ਵੈਕਸੀਨ ਦੀ ਪਹਿਲੀ ਖੁਰਾਕ ਲਈ ਪੰਜਾਬ ‘ਚ ਵੀਰਵਾਰ ਨੂੰ ਕੋਰੋਨਾ ਦੇ 1309 ਨਵੇਂ ਮਾਮਲੇ ਆਏ ਸਾਹਮਣੇ, 18 ਦੀ ਮੌਤ ਪੰਜਾਬ ‘ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ‘ਚ ਪਹਿਲਾਂ ਤੋਂ ਕਾਫੀ ਕਮੀ ਦੇਖੀ ਜਾ ਰਹੀ ਸੀ ਪਰ ਹੁਣ ਇੱਕ ਵਾਰ ਫਿਰ ਕੇਸ ਵੱਧਦੇ ਹੋਏ ਦਿਖਾਈ ਦੇ ਰਹੇ ਹਨ। ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ ‘ਚ ਇਹ ਮਹਾਮਾਰੀ ਤੇਜ਼ ਹੁੰਦੀ ਦਿਖਾਈ ਦੇ ਰਹੀ ਹੈ। ਦਿਨ ਵੀਰਵਾਰ ਨੂੰ ਪੰਜਾਬ ‘ਚ ਕੋਰੋਨਾ ਦੇ 1309 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਅੱਜ 18 ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਹੁਣ ਤੱਕ ਰਾਜ ‘ਚ 193345 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ ਜਦੋਂਕਿ ਇਨ੍ਹਾਂ ‘ਚੋਂ 5996 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਅੱਜ ਰਾਜ ‘ਚ ਕੁੱਲ 30388 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ ਹਨ।

ਜਿਨ੍ਹਾਂ ‘ਚੋਂ 1309 ਲੋਕ ਪਾਜ਼ੇਟਿਵ ਪਾਏ ਗਏ ਹਨ। ਰਾਜ ‘ਚ ਹੁੱਣ ਤੱਕ 5294288 ਲੋਕਾਂ ਦੀ ਕੋਰੋਨਾ ਸੈਂਪਲੰਿਗ ਕੀਤੀ ਜਾ ਚੁੱਕੀ ਹੈ। ਪੰਜਾਬ ‘ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ‘ਚ ਜਿੱਥੇ ਪਹਿਲਾਂ ਕਮੀ ਦੇਖੀ ਜਾ ਰਹੀ ਸੀ, ਉੱਥੇ ਹੀ ਹੁੱਣ ਮਾਮਲੇ ਵੱਧਦੇ ਦਿਖਾਈ ਦੇ ਰਹੇ ਹਨ। ਜਿਸਦੇ ਚੱਲਦੇ ਅੱਜ ਲੁਧਿਆਣਾ ‘ਚ 152, ਜਲੰਧਰ 191, ਪਟਿਆਲਾ 110, ਐਸ. ਏ. ਐਸ. ਨਗਰ 149, ਅੰਮ੍ਰਿਤਸਰ 97, ਗੁਰਦਾਸਪੁਰ 63, ਬਠਿੰਡਾ 23, ਹੁਸ਼ਿਆਰਪੁਰ 29, ਫਿਰੋਜ਼ਪੁਰ 6, ਪਠਾਨਕੋਟ 5, ਸੰਗਰੂਰ 26, ਕਪੂਰਥਲਾ 180, ਫਰੀਦਕੋਟ 21, ਸ੍ਰੀ ਮੁਕਤਸਰ ਸਾਹਿਬ 14, ਫਾਜ਼ਿਲਕਾ 4, ਮੋਗਾ 17, ਰੋਪੜ 4, ਫਤਿਹਗੜ੍ਹ ਸਾਹਿਬ 52, ਬਰਨਾਲਾ 4, ਤਰਨਤਾਰਨ 14, ਐਸ. ਬੀ. ਐਸ. ਨਗਰ 141 ਅਤੇ ਮਾਨਸਾ ਤੋਂ 7 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਉੱਥੇ ਹੀ ਸੂਬੇ ‘ਚ ਅੱਜ 18 ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਜਿਸ ‘ਚ ਅੰਮ੍ਰਿਤਸਰ 2, ਹੁਸ਼ਿਆਰਪੁਰ 8, ਜਲੰਧਰ 5, ਲੁਧਿਆਣਾ 2 ਅਤੇ ਪਟਿਆਲਾ ‘ਚ 1 ਦੀ ਕੋਰੋਨਾ ਕਾਰਨ ਮੌਤ ਹੋਈ ਹੈ।

Leave a Reply

Your email address will not be published.