Connect with us

ਸਿਹਤ

ਕਰੋਨਾ ਵਾਇਰਸ ਕਾਰਨ ਫਿਰ ਉਥਲ-ਪੁਥਲ

Published

on

ਚੰਡੀਗੜ੍ਹ: ਪੰਜਾਬ ਸਣੇ ਕੁਝ ਸੂਬਿਆਂ ਵਿਚ ਇਕ ਵਾਰ ਫਿਰ ਕਰੋਨਾ ਵਾਇਰਸ ਦੇ ਦੂਜੇ ਹੱਲੇ ਦੀ ਹਾਲ-ਦੁਹਾਈ ਪਾਈ ਜਾ ਰਹੀ ਹੈ।

ਕੇਂਦਰ ਅਤੇ ਸੂਬਾ ਸਰਕਾਰਾਂ ਵੱਲੋਂ ਲੋਕਾਂ ਨੂੰ ਘਰਾਂ ਦੇ ਅੰਦਰ ਡੱਕਣ ਲਈ ਟਿੱਲ ਲਾਇਆ ਜਾ ਰਿਹਾ ਹੈ। ਰਾਤ ਦੇ ਕਰਫਿਊ ਮੁੜ ਲੱਗ ਗਏ ਹਨ ਤੇ ਇਸ ਦਾ ਸਮਾਂ ਲਗਾਤਾਰ ਵਧਾਇਆ ਜਾ ਰਿਹਾ ਹੈ। ਆਉਣ ਵਾਲੇ ਸਮੇਂ ਵਿਚ ਪੂਰਨ ਤਾਲਾਬੰਦੀ ਦੇ ਸੰਕੇਤ ਵੀ ਦਿੱਤੇ ਜਾ ਰਹੇ ਹਨ। ਸਕੂਲ, ਕਾਲਜ ਬੰਦ ਕਰ ਦਿੱਤੇ ਹਨ। ਪੰਜਾਬ ਵਿਚ ਮਾਸਕ ਦੇ ਬਹਾਨੇ ਪੁਲਿਸ ਵੱਲੋਂ ਲੋਕਾਂ ਦੇ ਜਬਰੀ ਕੋਵਿਡ ਟੈਸਟ ਕਰਵਾਏ ਜਾ ਰਹੇ ਹਨ। ਹਾਲਾਤ ਇਹ ਹਨ ਕਿ ਇਕ ਪਾਸੇ ਜਿਥੇ ਸਰਕਾਰ ਨਿੱਤ ਨਵੀਆਂ ਪਾਬੰਦੀਆਂ ਦੇ ਹੁਕਮ ਲਾਗੂ ਕਰ ਰਹੀ ਹੈ, ਉਥੇ ਲੋਕ ਇਸ ਵਾਰ ਵਾਇਰਸ ਤੋਂ ਡਰਨ ਦੀ ਥਾਂ ਸਰਕਾਰ ਦੀ ਨੀਅਤ ਉਤੇ ਵੱਡੇ ਸਵਾਲ ਖੜ੍ਹੇ ਕਰ ਰਹੇ ਹਨ। ਸਕੂਲ ਕਾਲਜ ਬੰਦ ਕਰਨ ਖਿਲਾਫ ਬੱਚੇ ਤੇ ਉਨ੍ਹਾਂ ਦੇ ਮਾਪਿਆਂ ਦਾ ਰੋਹ ਭਖ ਗਿਆ ਹੈ ਤੇ ਦੋਸ਼ ਲੱਗ ਰਹੇ ਹਨ ਕਿ ਕਰੋਨਾ ਬਹਾਨੇ ਸਰਕਾਰ ਸਿੱਖਿਆ ਦੇ ਆਨਲਾਈਨ ਨਿੱਜੀਕਰਨ ਦੇ ਰਾਹ ਤੁਰ ਪਈ ਹੈ। ਪੰਜਾਬ, ਮਹਾਰਾਸ਼ਟਰ, ਕੇਰਲ, ਕਰਨਾਟਕ, ਗੁਜਰਾਤ ਅਤੇ ਤਾਮਿਲਨਾਡੂ ਨੂੰ ਕਰੋਨਾ ਦੀ ਮਾਰ ਹੇਠ ਦੱਸਿਆ ਜਾ ਰਿਹਾ ਹੈ ਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਨ੍ਹਾਂ ਸੂਬਿਆਂ ਵਿਚੋਂ 85.91 ਫੀਸਦ ਨਵੇਂ ਕੇਸ ਸਾਹਮਣੇ ਆ ਰਹੇ ਹਨ। ਇਸ ਸਮੇਂ ਸਭ ਤੋਂ ਵੱਡੇ ਸਵਾਲ ਕਰੋਨਾ ਦੀ ਮੁਲਕ ਚੋਣਾਂ ਵਾਲੇ ਪੰਜ ਸੂਬਿਆਂ ਤੋਂ ਦੂਰੀ ਉਤੇ ਉਠ ਰਹੇ ਹਨ। ਇਥੇ ਸਿਆਸੀ ਧਿਰਾਂ ਵੱਲੋਂ ਚੋਣ ਰੈਲੀਆਂ ਵਿਚ ਵੱਡੀਆਂ ਭੀੜਾਂ ਇਕੱਠੀਆਂ ਕੀਤੀਆਂ ਜਾ ਰਹੀਆਂ ਹਨ।

ਕੇਰਲ ਵੀ ਕਰੋਨਾ ਪ੍ਰਭਾਵਿਤ ਸੂਬਿਆਂ ਵਿਚੋਂ ਇਕ ਹੈ ਪਰ ਉਥੇ ਚੋਣਾਂ ਦੇ ਮੱਦੇਨਜ਼ਰ ਵੱਡੀਆਂ ਰੈਲੀਆਂ ਸਰਕਾਰ ਦੀ ਨੀਅਤ ਉਤੇ ਸਵਾਲ ਖੜ੍ਹੇ ਕਰ ਰਹੀਆਂ ਹਨ। ਇਸ ਸਮੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਪੂਰੇ ਮੁਲਕ ਵਿਚ ਕਿਸਾਨ ਅੰਦੋਲਨ ਚੱਲ ਰਿਹਾ ਹੈ। ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਪਿਛਲੇ ਚਾਰ ਮਹੀਨਿਆਂ ਤੋਂ ਦਿੱਲੀ ਦੀਆਂ ਹੱਦਾਂ ਉਤੇ ਡੇਰੇ ਲਾਈ ਬੈਠੇ ਹਨ। ਸਵਾਲ ਇਹ ਕੀਤਾ ਜਾ ਰਿਹਾ ਹੈ ਕਿ ਐਡੀ ਵੱਡੀ ਗਿਣਤੀ ਵਿਚ ਬੈਠੇ ਕਿਸਾਨਾਂ ਨੂੰ ਕਰੋਨਾ ਨੇ ਕੁਝ ਕਿਹਾ? ਉਲਟਾ ਨਿੱਤ ਦਿਨ ਸੈਂਕੜਿਆਂ ਦੀ ਗਿਣਤੀ ਵਿਚ ਕਿਸਾਨ ਟਰਾਲੀਆਂ ਭਰ-ਭਰ ਕੇ ਧਰਨੇ ਵਿਚ ਸ਼ਾਮਲ ਹੋਣ ਜਾ ਰਹੇ ਹਨ। ਸਵਾਲ ਇਹ ਹੈ ਕਿ ਜੇਕਰ ਸਰਕਾਰ ਕਰੋਨਾ ਤੋਂ ਇੰਨਾ ਹੀ ਖਤਰਾ ਮੰਨ ਰਹੀ ਹੈ ਤਾਂ ਕਿਸਾਨਾਂ ਦੇ ਮਸਲੇ ਦਾ ਹੱਲ ਕਰਕੇ ਉਨ੍ਹਾਂ ਨੂੰ ਘਰੋਂ ਘਰੀਂ ਤੋਰਨ ਤੋਂ ਕਿਉਂ ਭੱਜ ਰਹੀ ਹੈ। ਇਹੀ ਨਹੀਂ, ਪੰਜਾਬ ਵਿਚ ਕਿਸਾਨ ਅੰਦੋਲਨ ਆਸਰੇ ਸਿਆਸੀ ਧਿਰਾਂ ਵੱਲੋਂ ਵੱਡੀਆਂ ਰੈਲੀਆਂ ਕੀਤੀ ਜਾ ਰਹੀਆਂ ਹਨ। ਅਕਾਲੀ ਦਲ ਬਾਦਲ ਵੱਲੋਂ ਕੈਪਟਨ ਸਰਕਾਰ ਦੀ ਵਾਅਦਾਖਿਲਾਫੀ ਸੰਘਰਸ਼ ਛੇੜਿਆ ਹੋਇਆ। ਜਿਥੇ ਵੱਡੇ ਇਕੱਠ ਹੋ ਰਹੇ ਹਨ।

ਹਾਲਾਤ ਇਹ ਹਨ ਕਿ ਇਹ ਪਾਬੰਦੀਆਂ ਸਿਰਫ ਆਮ ਲੋਕਾਂ ਉਤੇ ਹੀ ਥੋਪੀਆਂ ਜਾ ਰਹੀਆਂ। ਪੰਜਾਬ ਵਿਚ ਕਰਫਿਊ ਦਾ ਸਮਾਂ 11 ਵਜੇ ਦੀ ਬਜਾਏ 9 ਤੋਂ 5 ਵਜੇ ਤੱਕ ਕੀਤੇ ਜਾਣ ਕਾਰਨ ਜਿਥੇ ਦੁਕਾਨਦਾਰਾਂ ਤੇ ਹੋਰਨਾਂ ਛੋਟੇ ਕਾਰੋਬਾਰੀਆਂ ਦਾ ਕੰਮ ਕਾਫੀ ਘੱਟ ਗਿਆ ਹੈ, ਉਥੇ ਹੋਟਲਾਂ, ਮੈਰਿਜ ਪੈਲੇਸਾਂ ਅਤੇ ਰੈਸਟੋਰੈਂਟ, ਜਿਨ੍ਹਾਂ ਦਾ ਜ਼ਿਆਦਾਤਰ ਕੰਮ ਹੀ ਦੇਰ ਰਾਤ ਤੱਕ ਚੱਲਦਾ ਹੈ, ਇਕ ਤਰ੍ਹਾਂ ਨਾਲ ਠੱਪ ਹੋਣ ਕਿਨਾਰੇ ਪਹੁੰਚ ਗਿਆ ਹੈ। ਸਰਕਾਰ ਵੱਲੋਂ ਵਿਆਹਾਂ ਚ ਮਹਿਮਾਨਾਂ ਦੀ ਗਿਣਤੀ 20 ਤੱਕ ਸੀਮਤ ਕਰ ਦੇਣ ਕਾਰਨ ਲੋਕਾਂ ਵਲੋਂ ਰਾਤ ਦੇ ਵਿਆਹਾਂ ਦੀਆਂ ਬੁਕਿੰਗਾਂ ਰੱਦ ਕਰ ਦਿੱਤੀਆਂ ਗਈਆਂ ਹਨ। ਹਾਲਾਤ ਇਹ ਹਨ ਕਿ ਲੋਕਾਂ ਨੂੰ ਕਰੋਨਾ ਤੋਂ ਵੱਧ ਡਰ ਆਉਣ ਵਾਲੇ ਦਿਨਾਂ ਵਿਚ ਭੁੱਖਮਰੀ ਤੋਂ ਲੱਗ ਰਿਹਾ ਹੈ। ਕੇਂਦਰ ਸਰਕਾਰ ਕਰੋਨਾ ਦੇ ਸਫਲ ਟਾਕਰੇ ਲਈ ਆਪਣੀ ਪਿੱਠ ਥਾਪੜ ਰਹੀ ਹੈ। ਭਾਰਤ ਵਿਚ ਬਣਾਈ ਕਰੋਨਾ ਵੈਕਸੀਨ ਦੇ ਸੋਹਲੇ ਗਾਏ ਜਾ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਗੁਆਂਢੀ ਮੁਲਕਾਂ ਨੂੰ ਫਰੀ ਵੈਕਸੀਨ ਵੰਡ ਕੇ ਆਪਣੀ ਵੱਡੀ ਪ੍ਰਾਪਤੀ ਦੱਸ ਰਹੇ ਹਨ, ਪਰ ਆਪਣੇ ਮੁਲਕ ਦੇ ਲੋਕਾਂ ਨੂੰ ਵੈਕਸੀਨ ਦੇਣ ਦੀ ਕੋਈ ਠੋਸ ਵਿਉਂਤਬੰਦੀ ਹੀ ਨਹੀਂ ਹੈ।

ਭਾਰਤ ਵਿਚ ਹੁਣ ਤੱਕ ਸਾਢੇ ਤਿੰਨ ਕਰੋੜ ਦੇ ਲਗਭਗ ਵਿਅਕਤੀਆਂ ਨੂੰ ਟੀਕੇ ਲਗਾਏ ਜਾ ਚੁੱਕੇ ਹਨ ਪਰ 130 ਕਰੋੜ ਦੀ ਆਬਾਦੀ ਵਾਲੇ ਵੱਡੇ ਮੁਲਕ ਵਿਚ ਇਹ ਅੰਕੜੇ ਕਾਫੀ ਘੱਟ ਦਿਖਾਈ ਦਿੰਦੇ ਹਨ। ਉਂਜ, ਸਵਾਲ ਵੈਕਸੀਨ ਉਤੇ ਵੀ ਖੜ੍ਹੇ ਹੋ ਰਹੇ ਹਨ। ਹੁਣ ਤੱਕ ਜੋ ਰਿਪੋਰਟਾਂ ਆਈਆ ਹਨ, ਮੁਤਾਬਕ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲੈਣ ਦੇ ਬਾਵਜੂਦ ਲੋਕ ਇਸ ਵਾਇਰਸ ਦੇ ਲਪੇਟੇ ਵਿਚ ਆ ਗਏ ਹਨ। ਸਰਕਾਰ ਤਰਕ ਦੇ ਰਹੀ ਹੈ ਕਿ ਵੈਕਸੀਨ ਲੈਣ ਦੇ ਬਾਵਜੂਦ ਮਾਸਕ, ਸਮਾਜਿਕ ਦੂਰੀਆਂ ਵਰਗੀਆਂ ਸਾਵਧਾਨੀਆਂ ਦੀ ਪਾਲਣਾ ਕਰਨੀ ਹੀ ਪਵੇਗੀ। ਯਾਦ ਰਹੇ ਕਿ ਸਾਲ ਪਹਿਲਾਂ (11 ਮਾਰਚ 2020) ਵਿਸ਼ਵ ਸਿਹਤ ਸੰਸਥਾ (ਡਬਲਿਊ.ਐਚ.ਓ.) ਨੇ ਕੋਵਿਡ-19 ਨੂੰ ਮਹਾਮਾਰੀ ਕਰਾਰ ਦਿੱਤਾ ਸੀ। ਇਸ ਪਿੱਛੋਂ ਪੂਰੀ ਦੁਨੀਆਂ ਦੇ ਮੁਲਕਾਂ ਨੇ ਲੋਕਾਂ ਉਤੇ ਸਖਤ ਪਾਬੰਦੀਆਂ ਲਾਗੂ ਕਰ ਦਿੱਤੀਆਂ। ਭਾਰਤ ਨੇ ਇਸ ਪਾਸੇ ਸਭ ਤੋਂ ਵੱਧ ਸਖਤੀ ਵਿਖਾਈ। ਸਿੱਟੇ ਇਹ ਨਿਕਲੇ ਕਿ ਲੋਕਾਂ ਨੂੰ ਕਰੋਨਾ ਮਹਾਮਾਰੀ ਦੀ ਥਾਂ ਸਰਕਾਰ ਦੀ ਸਖਤੀ ਨੇ ਵੱਧ ਝੰਬਿਆ। ਤਾਲਾਬੰਦੀ ਕਾਰਨ ਕਰੋੜਾਂ ਲੋਕਾਂ ਦੀ ਨੌਕਰੀਆਂ ਜਾਂਦੀਆਂ ਰਹੀਆਂ, ਲੋਕ ਭੁੱਖਮਰੀ ਦਾ ਸ਼ਿਕਾਰ ਹੋਏ ਅਤੇ ਕੰਮ-ਕਾਜ ਕਰਨ ਦੇ ਤਰੀਕੇ ਬਦਲੇ।

ਚਿਹਰਿਆਂਤੇ ਲੱਗੇ ਮਾਸਕ, ਹੱਥ ਨਾ ਮਿਲਾਉਣਾ, ਵਾਰ ਵਾਰ ਹੱਥ ਧੋਣਾ, ਸੈਨੇਟਾਈਜ਼ਰ ਵਰਤਣਾ, ਇਕ ਦੂਸਰੇ ਤੋਂ ਸਰੀਰਕ ਦੂਰੀ ਬਣਾ ਕੇ ਰੱਖਣਾ, ਭੀੜ-ਭੜੱਕੇ ਵਾਲੀਆਂ ਥਾਵਾਂ `ਤੇ ਘੱਟ ਜਾਣਾ, ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ਦਾ ਬੰਦ ਹੋਣਾ, ਸਫਰ ਤੇ ਸੈਰ-ਸਪਾਟਾ ਘਟਾਉਣਾ, ਸਮਾਜਿਕ ਸਮਾਗਮਾਂ ਅਤੇ ਮਜਲਿਸਾਂ ਦਾ ਘਟਣਾ, ਕਾਰੋਬਾਰੀ ਅਦਾਰਿਆਂ ਵਿਚ ਘਰ ਤੋਂ ਕੰਮ ਕਰਨਾ ਆਦਿ ਨੇ ਭਾਈਚਾਰਕ ਸਾਂਝ ਨੂੰ ਵੀ ਭਾਰੀ ਸੱਟ ਮਾਰੀ। ਤਾਲਾਬੰਦੀ ਕਾਰਨ ਪਰਵਾਸੀ ਮਜ਼ਦੂਰਾਂ ਦੀ ਹੋਣੀ ਨੇ ਪੂਰੀ ਦੁਨੀਆਂ ਨੂੰ ਝੰਜੋੜ ਕੇ ਰੱਖ ਦਿੱਤਾ। ਸੈਂਕੜੇ ਲੋਕ ਮੌਤ ਦਾ ਸ਼ਿਕਾਰ ਹੋਏ। ਸਰਕਾਰ ਲੋਕਾਂ ਦੀ ਬਾਂਹ ਫੜਨ ਦੀ ਥਾਂ ਆਪਣਾ ਉੱਲੂ ਸਿੱਧਾ ਕਰਨ ਵਿਚ ਜੁਟੀ ਰਹੀ। ਕਰੋਨਾ ਬਹਾਨੇ ਲੋਕਾਂ ਨੂੰ ਘਰੀਂ ਡੱਕ ਕੇ ਸਰਕਾਰ ਨੇ ਚੰਮ ਦੀਆਂ ਚਲਾਈਆਂ। ਕੇਂਦਰ ਸਰਕਾਰ ਨੇ ਦਹਾਕਿਆਂ ਦੇ ਸੰਘਰਸ਼ ਨਾਲ ਹਾਸਲ ਕੀਤੇ ਸਨਅਤੀ ਕਾਮਿਆਂ ਦੇ ਹੱਕ ਸੀਮਤ ਕਰ ਦਿੱਤੇ। ਖੇਤੀ ਖੇਤਰ ਵਿਚ ਕਾਰਪੋਰੇਟ ਅਦਾਰਿਆਂ ਦਾ ਦਖਲ ਵਧਾਉਣ ਲਈ ਖੇਤੀ ਕਾਨੂੰਨ ਬਣਾਏ ਗਏ। ਸਰਕਾਰ ਅਜਿਹੇ ਕਾਨੂੰਨ ਉਸ ਸਮੇਂ ਘੜ ਰਹੀ ਸੀ ਜਦੋਂ ਲੋਕ ਮਹਾਮਾਰੀ ਤੇ ਇਸ ਨੂੰ ਡੱਕਣ ਲਈ ਲੱਗੀਆਂ ਪਾਬੰਦੀਆਂ ਕਾਰਨ ਸਹਿਮੇ ਹੋਏ ਘਰਾਂ ਵਿਚ ਬੰਦ ਸਨ।

ਅਸਲ ਵਿਚ, ਮੌਜੂਦਾ ਹਾਲਾਤ ਦੱਸ ਰਹੇ ਹਨ ਕਿ ਸਰਕਾਰ ਇਸ ਵਾਇਰਸ ਨੂੰ ਸਿਆਸੀ ਢਾਲ ਵਜੋਂ ਵਰਤਣ ਵਿਚ ਜੁਟ ਗਈ ਹੈ। ਇਸ ਸਮੇਂ ਕਿਸਾਨ ਅੰਦੋਲਨ, ਮਹਿੰਗਾਈ, ਬੇਰੁਜ਼ਗਾਰੀ ਕਾਰਨ ਹਾਲਾਤ ਸਰਕਾਰ ਵਿਰੋਧੀ ਬਣ ਰਹੇ ਹਨ। ਲੋਕ ਖੁੱਲ੍ਹ ਕੇ ਸਰਕਾਰੀ ਨੀਤੀਆਂ ਉਤੇ ਸਵਾਲ ਚੁੱਕ ਰਹੇ ਹਨ। ਵੱਡੇ ਸੰਘਰਸ਼ ਲਈ ਲਾਮਬੰਦੀ ਹੋ ਰਹੀ ਹੈ। ਅਜਿਹਾ ਹੀ ਮਾਹੌਲ ਇਕ ਸਾਲ ਪਹਿਲਾਂ ਸੀ ਜਦੋਂ ਮੋਦੀ ਸਰਕਾਰ ਦੇ ਨਾਗਰਿਕਤਾ ਸੋਧ ਕਾਨੂੰਨ ਖਿਲਾਫ ਪੂਰੇ ਮੁਲਕ ਵਿਚ ਰੋਹ ਭਖਿਆ ਹੋਇਆ ਸੀ। ਜੰਮੂ ਕਸ਼ਮੀਰ ਵਿਚੋਂ ਧਾਰਾ 370 ਖਤਮ ਕਰਨ ਵਿਰੁੱਧ ਲਾਮਬੰਦੀ ਹੋ ਰਹੀ ਸੀ। ਉਸ ਸਮੇਂ ਕਰੋਨਾ ਸਰਕਾਰ ਲਈ ਢਾਲ ਬਣ ਕੇ ਆਇਆ। ਸਰਕਾਰ ਦੀਆਂ ਨੀਤੀਆਂ ਖਿਲਾਫ ਉਠ ਰਹੀ ਆਵਾਜ਼ ਇਕਦਮ ਬੰਦ ਕਰ ਦਿੱਤੀ ਗਈ। ਸਖਤ ਪਾਬੰਦੀਆਂ ਨੇ ਲੋਕਾਂ ਨੂੰ ਘਰਾਂ ਵਿਚ ਡੱਕ ਦਿੱਤਾ। ਹੁਣ ਇਕ ਸਾਲ ਪਿੱਛੋਂ ਜਦੋਂ ਪਾਬੰਦੀਆਂ ਹਟੀਆਂ, ਹਾਲਾਤ ਆਮ ਵਰਗੇ ਹੋਣ ਲੱਗੇ ਤੇ ਲੋਕਾਂ ਨੇ ਸਰਕਾਰ ਖਿਲਾਫ ਆਵਾਜ਼ ਚੁੱਕਣੀ ਸ਼ੁਰੂ ਕਰ ਦਿੱਤੀ ਤਾਂ ਇਕਦਮ ਮੁੜ ਕਰੋਨਾ ਸਰਗਰਮ ਹੋ ਗਿਆ, ਪਰ ਇਸ ਵਾਰ ਹਾਲਾਤ ਕੁਝ ਵੱਖਰੇ ਹਨ। ਇਸ ਵਾਰ ਲੋਕਾਂ ਦੇ ਮਨ ਵਿਚ ਵਾਇਰਸ ਦਾ ਭੋਰਾ ਭੈਅ ਨਹੀਂ। ਉਨ੍ਹਾਂ ਨੂੰ ਆਪਣੇ ਰੁਜ਼ਗਾਰ/ਰੋਟੀ ਦਾ ਫਿਕਰ ਹੈ।

Continue Reading
Advertisement
Click to comment

Leave a Reply

Your email address will not be published. Required fields are marked *

ਦੁਨੀਆ1 hour ago

ਏਅਰ ਇੰਡੀਆ ਦੀਆਂ ਅਮਰੀਕਾ ਲਈ ਉਡਾਣਾਂ ਮੁੜ ਸ਼ੁਰੂ

ਖੇਡਾਂ3 hours ago

ਸਾਨੀਆ ਮਿਰਜ਼ਾ ਲਵੇਗੀ ਸਨਿਆਸ, 2022 ਹੋਵੇਗਾ ਆਖ਼ਰੀ ਸੈਸ਼ਨ

ਦੁਨੀਆ4 hours ago

ਉੱਤਰੀ ਕੋਰੀਆ ਨੇ ਮੁੜ ਤੋਂ ਪਰਮਾਣੂ ਪ੍ਰੀਖਣ ਸ਼ੁਰੂ ਕਰਨ ਦੀ ਦਿੱਤੀ ਧਮਕੀ

ਦੁਨੀਆ4 hours ago

ਪ੍ਰੇਮੀ ਹੋਰਨਾਂ ਕੁੜੀਆਂ ਨਾਲ ਕਰਦਾ ਸੀ ਅਸ਼ਲੀਲ ਚੈਟ, ਪ੍ਰੇਮਿਕਾ ਨੇ ਸਿਖਾਇਆ ਅਜਿਹਾ ਸਬਕ ਹੋ ਗਿਆ ਪ੍ਰੇਸ਼ਾਨ

ਦੁਨੀਆ4 hours ago

ਡਰੋਨ ਰਾਹੀ ਭਾਰਤ-ਪਾਕਿ ਸਰਹੱਦ ‘ਤੇ ਸੁੱਟੀ ਹੈਰੋਇਨ ਦੀ ਖੇਪ, ਬੀਐੱਸਐੱਫ ਦਾ ਸਰਚ ਆਪਰੇਸ਼ਨ

ਪੰਜਾਬ4 hours ago

ਪ੍ਰਧਾਨ ਮੰਤਰੀ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਫੋਨ ‘ਤੇ ਕੀਤੀ ਗੱਲ, ਸਿਹਤ ਦਾ ਪੁੱਛਿਆ ਹਾਲ-ਚਾਲ

ਭਾਰਤ4 hours ago

ਰਾਜਧਾਨੀ ’ਚ ਕੋਰੋਨਾ ਵਿਸਫੋਟ, 12 ਹਜ਼ਾਰ ਤੋਂ ਵੱਧ ਮਾਮਲੇ ਆਏ ਸਾਹਮਣੇ, 43 ਮਰੀਜ਼ਾਂ ਦੀ ਮੌਤ

ਦੁਨੀਆ4 hours ago

ਜਾਣੋ, ਫੇਂਗਸ਼ੂਈ ਅਨੁਸਾਰ ਕੱਛੂਕੰਮੇ ਨੂੰ ਘਰ ‘ਚ ਰੱਖਣ ਦੇ ਕੀ ਨੇ ਲਾਭ

ਮਨੋਰੰਜਨ8 hours ago

ਗਾਇਕਾ ਅਫ਼ਸਾਨਾ ਦੇ ਮੰਗੇਤਰ ਨੂੰ ਗੈਂਗਸਟਰ ਨੇ ਦਿੱਤੀ ਧਮਕੀ

ਪੰਜਾਬ10 hours ago

ਮਨੀ ਲਾਂਡਰਿੰਗ ਕੇਸ: ਸੁਖਪਾਲ ਖਹਿਰਾ ਦੀ ਜ਼ਮਾਨਤ ਅਰਜ਼ੀ ‘ਤੇ ਫੈਸਲਾ ਸੁਰੱਖਿਅਤ

ਭਾਰਤ12 hours ago

ਲੰਡਨ ਦੇ ਘਰ ਤੋਂ ਬੇਦਖ਼ਲ ਹੋ ਸਕਦਾ ਹੈ ਕਰਜ਼ੇ ਦੇ ਭਾਰੀ ਬੋਝ ਹੇਠ ਦੱਬਿਆ ਵਿਜੇ ਮਾਲਿਆ

ਪੰਜਾਬ1 day ago

ਰਾਜਾ ਵੜਿੰਗ ਨੂੰ ਮੁੱਖ ਮੰਤਰੀ ਵਜੋਂ ਦੇਖਣਾ ਚਾਹੁੰਦੀ ਪਤਨੀ ਅੰਮ੍ਰਿਤਾ ਵੜਿੰਗ

ਪੰਜਾਬ1 day ago

ਵਿਦੇਸ਼ ਜਾਣ ਦੀ ਚਾਹ ‘ਚ ਪੰਜਾਬੀ ਨੌਜਵਾਨ ਨੇ ਤੋੜੀਆਂ ਸਾਰੀਆਂ ਹੱਦਾਂ

ਪੰਜਾਬ1 day ago

ਚੰਨੀ ਦੇ ਰਿਸ਼ਤੇਦਾਰ ਦੇ ਘਰ ਈਡੀ ਦੀ ਛਾਪੇਮਾਰੀ ਨਾਲ ਭਖੀ ਸਿਆਸਤ

ਪੰਜਾਬ1 day ago

ਪੰਜਾਬ ਪੁਲਿਸ : ਫ਼ਰਜ਼ੀ ਤਰੱਕੀ ਮਾਮਲੇ ‘ਚ ਮੋਹਾਲੀ ‘ਚ ਤਾਇਨਾਤ 2 ਅਫ਼ਸਰ ਗ੍ਰਿਫ਼ਤਾਰ

ਪੰਜਾਬ1 day ago

ਬਰਗਾੜੀ ਬੇਅਦਬੀ ਲਈ ਡੇਰਾ ਪ੍ਰੇਮੀ ਜ਼ਿੰਮੇਵਾਰ, ਜਾਂਚ ਕਮਿਸ਼ਨ ਦੇ ਮੁਖੀ ਨੇ ਕਿਤਾਬ ‘ਚ ਕੀਤੇ ਅਹਿਮ ਖੁਲਾਸੇ

ਸਿਹਤ1 day ago

ਹਾਂਗਕਾਂਗ ‘ਚ ਚੂਹੇ ਵੀ ਆ ਰਹੇ ਕੋਰੋਨਾ ਪਾਜ਼ੇਟਿਵ, 2000 ਤੋਂ ਜ਼ਿਆਦਾ ਚੂਹਿਆਂ ਨੂੰ ਮਾਰਨ ਦਾ ਹੁਕਮ

ਕੈਨੇਡਾ5 months ago

ਭਾਰਤ ਤੋਂ ਸਿੱਧੀਆਂ ਉਡਾਣਾਂ ਬੰਦ, 2 ਲੱਖ ਰੁਪਏ ਖ਼ਰਚ ਕੇ ਕੈਨੇਡਾ ਜਾ ਰਹੇ ਨੇ ਵਿਦਿਆਰਥੀ

ਮਨੋਰੰਜਨ10 months ago

Saina: Official Trailer | Parineeti Chopra | Bhushan Kumar | Releasing 26 March 2021

ਮਨੋਰੰਜਨ10 months ago

ਕਿਸਮਤ ਤੇਰੀ (ਪੂਰਾ ਵੀਡੀਓ ਗਾਣਾ): ਇੰਦਰ ਚਾਹਲ | ਸ਼ਿਵਾਂਗੀ ਜੋਸ਼ੀ | ਬੱਬੂ | ਨਵੀਨਤਮ ਪੰਜਾਬੀ ਗਾਣੇ 2021

ਮਨੋਰੰਜਨ10 months ago

ਤਾਪਸੀ ਪੰਨੂ, ਅਨੁਰਾਗ ਕਸ਼ਅਪ ਤੇ ਵਿਕਾਸ ਬਹਿਲ ‘ਤੇ ਆਮਦਨ ਕਰ ਵਿਭਾਗ ਵਲੋਂ ਛਾਪੇਮਾਰੀ

Featured10 months ago

ਕਰੋਨਾ ਦਾ ਕਹਿਰ ਮੁੜ ਵਧਿਆ, ਮੌਤਾਂ ਦੇ ਮਾਮਲੇ ‘ਚ ਪੰਜਾਬ ਪਹਿਲੇ ਨੰਬਰ ‘ਤੇ

ਕੈਨੇਡਾ10 months ago

ਕੈਨੇਡਾ ਇੰਮੀਗ੍ਰੇਸ਼ਨ ਨੇ ਦਿੱਤਾ ਤਕਨੀਕੀ ਮਾਹਿਰਾਂ ਨੂੰ ਵਰਕ ਪਰਮਿਟ ਤੋਂ ਬਿਨਾਂ ਪੱਕੇ ਹੋਣ ਦਾ ਮੌਕਾ

ਮਨੋਰੰਜਨ10 months ago

ਪਲੇਬੁਆਏ (ਪੂਰਾ ਗਾਣਾ) ਅਬਰਾਮ ਫੀਟ ਆਰ ਨੈਤ | ਅਫਸਾਨਾ ਖਾਨ | ਲਾਡੀ ਗਿੱਲ | ਨਵਾਂ ਪੰਜਾਬੀ ਗਾਣਾ 2021

ਮਨੋਰੰਜਨ10 months ago

Hello Charlie – Official Trailer | Aadar Jain, Jackie Shroff, Shlokka Pandit, Elnaaz Norouzi

ਸਿਹਤ10 months ago

ਕੈਨੇਡਾ ਲਈ ਮੁੜ ਆਫ਼ਤ ਬਣਿਆ ਕੋਰੋਨਾ, ਤੇਜ਼ੀ ਨਾਲ ਵਧਣ ਲੱਗੇ ਨਵੇਂ ਵੈਰੀਐਂਟ ਦੇ ਮਾਮਲੇ

ਮਨੋਰੰਜਨ9 months ago

ਡੀਡੀ 1 | ਵੀਤ ਬਲਜੀਤ | ਸ਼ਿਪਰਾ ਗੋਇਲ | ਆਫੀਸ਼ੀਅਲ ਵੀਡੀਓ | ਤਾਜਾ ਪੰਜਾਬੀ ਗਾਣਾ 2021 | ਸਟੇਟ ਸਟੂਡੀਓ

ਸਿਹਤ10 months ago

ਕਰੋਨਾ ਦਾ ਕਹਿਰ: ਨਿੱਘਰਦੀ ਸਿਆਸਤ

ਭਾਰਤ10 months ago

ਮਮਤਾ ਦਾ ਸੋਨੀਆ ਗਾਂਧੀ ਸਮੇਤ ਇਨ੍ਹਾਂ ਵਿਰੋਧੀ ਆਗੂਆਂ ਨੂੰ ਚਿੱਠੀ, ਇਹ ਹੈ ਮੁੱਦਾ

ਸਿਹਤ9 months ago

ਦੇਸ਼ ’ਚ ਵਧਿਆ ‘ਕੋਰੋਨਾ’ ਦਾ ਖ਼ੌਫ, 24 ਘੰਟਿਆਂ ’ਚ 2 ਲੱਖ ਨਵੇਂ ਕੇਸ

ਮਨੋਰੰਜਨ9 months ago

ਰੋਨਾ ਹੀ ਸੀ | ਰਣਜੀਤ ਬਾਵਾ | ਪੇਂਡੂ ਬਯਜ| ਡੀ ਹਾਰਪ | ਤਾਜਾ ਪੰਜਾਬੀ ਗਾਣੇ 2021 | ਨਵੇਂ ਗਾਣੇ 2021

ਮਨੋਰੰਜਨ10 months ago

ਸੁਰ ਤੇ ਅਦਾ ਦੀ ਸੰਗੀਤਕ ਚਿੱਤਰਕਲਾ ਸੀ ‘ਨੂਰੀ’

ਭਾਰਤ9 months ago

ਲੋਕਾਂ ‘ਚ ਫਿਰ ਤਾਲਾਬੰਦੀ ਦਾ ਖੌਫ਼

ਕੈਨੇਡਾ10 months ago

ਕੋਰੋਨਾ ਟੀਕਾ ਲੱਗਣ ਮਗਰੋਂ ਸਿੰਘ ਨੇ ‘ਭੰਗੜਾ’ ਪਾ ਕੇ ਜ਼ਾਹਰ ਕੀਤੀ ਖੁਸ਼ੀ

ਮਨੋਰੰਜਨ1 day ago

ਨਵੇਂ ਪੰਜਾਬੀ ਗੀਤ 2022 | ਕਰੀਬ (ਆਫੀਸ਼ੀਅਲ ਵੀਡੀਓ) ਸ਼ਿਵਜੋਤ ਫੀਟ ਸੁਦੇਸ਼ ਕੁਮਾਰੀ | ਨਵੀਨਤਮ ਪੰਜਾਬੀ ਗੀਤ 2022

ਮਨੋਰੰਜਨ4 days ago

ਤੇਰੀ ਜੱਟੀ | ਆਫੀਸ਼ੀਅਲ ਵੀਡੀਓ | ਐਮੀ ਵਿਰਕ ਫੀਟ ਤਾਨੀਆ | ਮਨੀ ਲੌਂਗੀਆ | SYNC | B2gether ਪ੍ਰੋਸ

ਮਨੋਰੰਜਨ5 days ago

ਬਲੈਕ ਈਫੈਕਟ(ਆਫੀਸ਼ੀਅਲ ਵੀਡੀਓ)- ਜੌਰਡਨ ਸੰਧੂ ਫੀਟ ਮੇਹਰਵਾਨੀ | ਤਾਜ਼ਾ ਪੰਜਾਬੀ ਗੀਤ 2021 | ਨਵਾਂ ਗੀਤ 2022

ਮਨੋਰੰਜਨ6 days ago

ਕੁਲਵਿੰਦਰ ਬਿੱਲਾ – ਉਚੇ ਉਚੇ ਪਾਂਚੇ (ਪੂਰੀ ਵੀਡੀਓ)- ਤਾਜ਼ਾ ਪੰਜਾਬੀ ਗੀਤ 2021 – ਨਵੇਂ ਪੰਜਾਬੀ ਗੀਤ 2021

ਮਨੋਰੰਜਨ1 week ago

ਡਾਇਮੰਡ ਕੋਕਾ (ਆਫੀਸ਼ੀਅ ਵੀਡੀਓ) ਗੁਰਨਾਮ ਭੁੱਲਰ | ਗੁਰ ਸਿੱਧੂ | ਜੱਸੀ ਲੋਹਕਾ | ਦਿਲਜੋਤ |ਨਵਾਂ ਪੰਜਾਬੀ ਗੀਤ

ਮਨੋਰੰਜਨ1 week ago

ਵੀਕਐਂਡ : ਨਿਰਵੈਰ ਪੰਨੂ (ਅਧਿਕਾਰਤ ਵੀਡੀਓ) ਦੀਪ ਰੌਇਸ | ਤਾਜ਼ਾ ਪੰਜਾਬੀ ਗੀਤ 2022 | ਜੂਕ ਡੌਕ

ਮਨੋਰੰਜਨ2 weeks ago

ਨਵੇਂ ਪੰਜਾਬੀ ਗੀਤ 2021 | ਕਥਾ ਵਾਲੀ ਕਿਤਾਬ | ਹੁਨਰ ਸਿੱਧੂ Ft. ਜੈ ਡੀ | ਨਵੀਨਤਮ ਪੰਜਾਬੀ ਗੀਤ 2022

ਮਨੋਰੰਜਨ2 weeks ago

ਸ਼ਹਿਰ ਦੀ ਹਵਾ (ਪੂਰੀ ਵੀਡੀਓ) ਸੱਜਣ ਅਦੀਬ ਫੀਟ ਗੁਰਲੇਜ਼ ਅਖਤਰ | ਨਵੇਂ ਪੰਜਾਬੀ ਗੀਤ | ਨਵੀਨਤਮ ਪੰਜਾਬੀ ਗੀਤ

ਮਨੋਰੰਜਨ2 weeks ago

ਯੇ ਕਾਲੀ ਕਾਲੀ ਅੱਖਾਂ | ਅਧਿਕਾਰਤ ਟ੍ਰੇਲਰ | ਤਾਹਿਰ ਰਾਜ ਭਸੀਨ, ਸ਼ਵੇਤਾ ਤ੍ਰਿਪਾਠੀ, ਆਂਚਲ ਸਿੰਘ

ਮਨੋਰੰਜਨ2 weeks ago

ਕੁਲ ਮਿਲਾ ਕੇ ਜੱਟ – ਗੁਰਨਾਮ ਭੁੱਲਰ ਫੀਟ ਗੁਰਲੇਜ਼ ਅਖਤਰ | ਦੇਸੀ ਕਰੂ | ਨਵੀਨਤਮ ਪੰਜਾਬੀ ਗੀਤ 2022 |ਪੰਜਾਬੀ

ਮਨੋਰੰਜਨ3 weeks ago

ਬਾਪੂ (ਪੂਰੀ ਵੀਡੀਓ) | ਪ੍ਰੀਤ ਹਰਪਾਲ | ਨਵੇਂ ਪੰਜਾਬੀ ਗੀਤ 2022 | ਨਵੀਨਤਮ ਪੰਜਾਬੀ ਗੀਤ 2022

ਮਨੋਰੰਜਨ3 weeks ago

ਸ਼ੂਟਰ : ਜੈ ਰੰਧਾਵਾ (ਟੀਜ਼ਰ) ਨਵੀਨਤਮ ਪੰਜਾਬੀ ਫਿਲਮ | ਫਿਲਮ ਰਿਲੀਜ਼ 14 ਜਨਵਰੀ 2022 | ਗੀਤ MP3

ਮਨੋਰੰਜਨ3 weeks ago

ਨੌ ਗਰੰਟੀ (ਪੂਰੀ ਵੀਡੀਓ) | ਰਣਜੀਤ ਬਾਵਾ | ਨਿੱਕ ਧੰਮੂ | ਲਵਲੀ ਨੂਰ | ਨਵੀਨਤਮ ਪੰਜਾਬੀ ਗੀਤ 2021

ਮਨੋਰੰਜਨ3 weeks ago

RRR ਆਫੀਸ਼ੀਅਲ ਟ੍ਰੇਲਰ (ਹਿੰਦੀ) ਐਕਸ਼ਨ ਡਰਾਮਾ | NTR, ਰਾਮਚਰਨ, ਅਜੈ ਡੀ, ਆਲੀਆਬੀ | ਐਸਐਸ ਰਾਜਾਮੌਲੀ

ਮਨੋਰੰਜਨ3 weeks ago

ਅਨਫੋਰਗੇਟੇਬਲ (ਆਫੀਸ਼ੀਅਲ ਵੀਡੀਓ) | ਦਿਲਜੀਤ ਦੋਸਾਂਝ | ਈਨਟੈਨਸ | ਚੰਨੀ ਨਤਨ

ਮਨੋਰੰਜਨ3 weeks ago

#ਪੁਸ਼ਪਾ – ਦ ਰਾਈਜ਼ (ਹਿੰਦੀ) ਦਾ ਅਧਿਕਾਰਤ ਟ੍ਰੇਲਰ | ਅੱਲੂ ਅਰਜੁਨ, ਰਸ਼ਮੀਕਾ, ਸੁਨੀਲ, ਫਹਾਦ | ਡੀਐਸਪੀ | ਸੁਕੁਮਾਰ

ਮਨੋਰੰਜਨ4 weeks ago

ਅਤਰੰਗੀ ਰੇ: ਚੱਕਾ ਚੱਕ ਪੂਰੀ ਵੀਡੀਓ | ਏ. ਆਰ ਰਹਿਮਾਨ | ਅਕਸ਼ੈ ਕੇ, ਸਾਰਾ ਏ ਕੇ, ਧਨੁਸ਼, ਸ਼੍ਰੇਆ ਜੀ, ਭੂਸ਼ਣ ਕੇ

Recent Posts

Trending