ਕਾਂਗਰਸੀ ਵਰਕਰ ਦਾ ਬੇਰਹਿਮੀ ਨਾਲ ਕਤਲ, ਅਕਾਲੀ ਆਗੂ ‘ਤੇ 302 ਦਾ ਪਰਚਾ ਹੋਇਆ ਦਰਜ

ਲੁਧਿਆਣਾ: ਟਿੱਬਾ ਥਾਣਾ ਅਧੀਨ ਪੈਂਦੇ ਸਵਤੰਤਰ ਨਗਰ ‘ਚ ਕਾਂਗਰਸੀ ਆਗੂ ਦਾ ਬੇਰਹਿਮੀ ਨਾਲ ਕਤਲ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ।

ਦੱਸਿਆ ਜਾ ਰਿਹਾ ਹੈ ਕਿ ਆਪਸੀ ਰੰਜਿਸ਼ ਦੇ ਚਲਦਿਆਂ 2 ਧਿਰਾਂ ਦੇ ਵਿਚਕਾਰ ਝਗੜਾ ਹੋਇਆ ਅਤੇ ਗੱਲ ਇੰਨੀ ਵੱਧ ਗਈ ਕਿ ਇੱਕ ਧਿਰ ਵੱਲੋਂ ਦੂਜੀ ‘ਤੇ ਹਮਲਾ ਕੀਤਾ ਗਿਆ ਅਤੇ ਹਮਲੇ ‘ਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ ਜੋ ਕਿ ਕਾਂਗਰਸੀ ਵਰਕਰ ਸੀ ਅਤੇ ਵਾਰਡ ਨੰਬਰ 12 ਦਾ ਕਾਂਗਰਸੀ ਪ੍ਰਧਾਨ ਸੀ ਜਿਸ ਦੀ ਪਛਾਣ ਮੰਗਤ ਰਾਮ ਉਰਫ ਮੰਗਾ ਵਜੋਂ ਹੋਈ ਸੀ ਜਿਸ ਦੀ ਉਮਰ 58 ਸਾਲ ਦੇ ਕਰੀਬ ਸੀ। 
ਪੁਲੀਸ ਵੱਲੋਂ ਇਸ ਮਾਮਲੇ ਵਿਚ ਅਕਾਲੀ ਵਰਕਰ ਨੂੰ ਨਾਮਜ਼ਦ ਕਰਕੇ ਉਸ ਤੇ 302 ਦਾ ਪਰਚਾ ਦਰਜ ਕੀਤਾ ਹੈ । ਜਾਣਕਾਰੀ ਤੋਂ ਪਤਾ ਲੱਗਿਆ ਹੈ ਕਿ ਆਪਸੀ ਰੰਜਿਸ਼ ਦੇ ਚੱਲਦਿਆਂ ਹੀ ਇਸ ਪੂਰੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ ।  

ਮ੍ਰਿਤਕ ਦੇ ਪਰਿਵਾਰ ਦਾ ਹਾਲ ਜਾਨਣ ਲਈ ਕਾਂਗਰਸ ਦੇ ਸਾਬਕਾ ਵਿਧਾਇਕ ਰਹੇ ਸੰਜੇ ਤਲਵਾਰ ਵੀ ਉਨ੍ਹਾਂ ਦੇ ਘਰ ਪਹੁੰਚੇ ਅਤੇ ਕਿਹਾ ਕਿ ਇਸ ਪੂਰੇ ਮਾਮਲੇ ਵਿੱਚ ਪੀੜਤ ਪਰਿਵਾਰ ਨੂੰ ਇਨਸਾਫ ਮਿਲਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਚੋਣਾਂ ਖ਼ਤਮ ਹੋ ਚੁੱਕੀਆਂ ਨੇ ਅਤੇ ਨਤੀਜੇ ਆ ਚੁੱਕੇ ਨੇ ਪਰ ਇਸ ਦੇ ਬਾਵਜੂਦ ਅਜਿਹੀ ਸਿਆਸੀ ਰੰਜਿਸ਼ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਜਿੰਨਾ ਚਿਰ ਉਹ ਇਲਾਕੇ ਦੇ ਵਿਧਾਇਕ ਰਹੇ ਉਨ੍ਹਾਂ ਨੇ ਅਜਿਹੀ ਸਿਆਸਤ ਨਹੀਂ ਹੋਣ ਦਿੱਤੀ ਅਤੇ ਹੁਣ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। 

ਉੱਧਰ ਦੂਜੇ ਪਾਸੇ ਮੌਕੇ ਤੇ ਮੌਜੂਦ ਐਸਐਚਓ ਨੇ ਕਿਹਾ ਕਿ ਮਾਮਲਾ ਆਪਸੀ ਰੰਜਿਸ਼ ਦਾ ਹੈ ਅਤੇ ਦੋ ਧਿਰਾਂ ਵਿੱਚ ਲੜਾਈ ਹੋਈ ਹੈ ਅਤੇ ਇਕ ਧਿਰ ਵੱਲੋਂ ਦੂਜੀ ਧਿਰ ਦਾ ਕਤਲ ਕਰ ਦਿੱਤਾ ਗਿਆ ਹੈ ਉਨ੍ਹਾਂ ਕਿਹਾ ਕਿ ਪੂਰਾ ਮਾਮਲਾ ਮੰਦਿਰ ਦੀ ਪ੍ਰਧਾਨਗੀ ਨੂੰ ਲੈ ਕੇ ਹੋਇਆ ਹੈ ਇਕ ਧਿਰ ਕਾਂਗਰਸ ਦੋ ਜਦੋਂ ਕਿ ਦੂਜੀ ਧਿਰ ਅਕਾਲੀ ਦਲ ਨਾਲ ਸਬੰਧਿਤ ਹੈ । ਪੁਲੀਸ ਨੇ ਕਿਹਾ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜੋ ਵੀ ਕਾਨੂੰਨ ਮੁਤਾਬਕ ਕਾਰਵਾਈ ਹੋਵੇਗੀ ਉਹ ਅਮਲ ਚ ਲਿਆਂਦੀ ਜਾਵੇਗੀ। 

Leave a Reply

Your email address will not be published. Required fields are marked *