ਅੰਮ੍ਰਿਤਸਰ — ਪੰਜਾਬ ਦੇ ਅੰਮ੍ਰਿਤਸਰ ਤੋਂ ਵੱਡੀ ਖਬਰ ਹੈ। ਪੰਜਾਬ ਦੇ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਚੱਲ ਰਹੀ ਜਾਂਚ ਦੌਰਾਨ ਅਦਾਕਾਰ ਕਰਤਾਰ ਚੀਮਾ ਨੂੰ ਅੰਮ੍ਰਿਤਸਰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਚੀਮਾ ਦੀ ਗ੍ਰਿਫਤਾਰੀ ਪਿੱਛੇ ਧਮਕੀਆਂ ਦੇਣ ਅਤੇ ਫਿਰੌਤੀ ਮੰਗਣ ਦਾ ਮਾਮਲਾ ਦੱਸਿਆ ਜਾ ਰਿਹਾ ਹੈ। ਫਿਲਹਾਲ ਪੁਲਿਸ ਚੀਮਾ ਤੋਂ ਪੁੱਛਗਿੱਛ ਕਰ ਰਹੀ ਹੈ।ਐਨਐਸਯੂਆਈ ਦੇ ਪ੍ਰਧਾਨ ਅਕਸ਼ੇ ਸ਼ਰਮਾ ਨੇ ਦੋਸ਼ ਲਾਇਆ ਹੈ ਕਿ ਪੰਜਾਬੀ ਫਿਲਮ ਅਦਾਕਾਰ ਕਰਤਾਰ ਚੀਮਾ ਨੂੰ ਵਿਦੇਸ਼ ਬੈਠੇ ਗੈਂਗਸਟਰ ਗੋਲਡੀ ਬਰਾੜ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਅਕਸ਼ੇ ਨੇ ਦੋਸ਼ ਲਾਇਆ ਕਿ ਕਰਤਾਰ ਚੀਮਾ ਨੇ ਉਸ ਤੋਂ 25,00,000 ਰੁਪਏ ਲਏ ਸਨ। ਪੈਸੇ ਵਾਪਸ ਨਾ ਕਰਨ ‘ਤੇ ਹੁਣ ਕਰਤਾਰ ਚੀਮਾ ਨੂੰ ਉਸਦੇ ਨਜ਼ਦੀਕੀ ਗੋਲਡੀ ਬਰਾੜ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਕੀਤੀ ਗਈ। ਦੁਪਹਿਰ ਨੂੰ ਅਕਸ਼ੈ ਸ਼ਰਮਾ ਅਤੇ ਉਸ ਦੇ ਸਾਥੀਆਂ ਨੇ ਲਾਰੈਂਸ ਰੋਡ ਨੇੜੇ ਅਦਾਕਾਰ ਨੂੰ ਕਾਬੂ ਕਰ ਲਿਆ ਅਤੇ ਉਸ ਨੂੰ ਪੁਲਿਸ ਹਵਾਲੇ ਕਰ ਦਿੱਤਾ। ਹੁਣ ਦੋਵੇਂ ਧਿਰਾਂ ਇੱਕ ਦੂਜੇ ‘ਤੇ ਦੋਸ਼ ਲਗਾ ਰਹੀਆਂ ਹਨ। ਏਸੀਪੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਦੋਵਾਂ ਧਿਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ।
ਕਾਂਗਰਸ ਨੇਤਾ ਤੋਂ ਫਿਰੌਤੀ ਮੰਗਣ ਦੇ ਦੋਸ਼ ਚ ਐਕਟਰ ਕਰਤਾਰ ਚੀਮਾ ਨੂੰ ਕੀਤਾ ਕਾਬੂ

Leave a Reply