ਕਾਬੁਲ ‘ਚ ਗੁਰਦੁਆਰਾ ਸਾਹਿਬ ‘ਤੇ ਅੱਤਵਾਦੀ ਹਮਲਾ, ਕਈ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ

ਕਾਬੁਲ ‘ਚ ਗੁਰਦੁਆਰਾ ਸਾਹਿਬ ‘ਤੇ ਅੱਤਵਾਦੀ ਹਮਲਾ, ਕਈ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ

ਕਾਬੁਲ: ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਗੁਰਦੁਆਰਾ ਕਰਤੇ ਪਰਵਾਨ ‘ਤੇ ਭਿਆਨਕ ਹਮਲਾ ਹੋਇਆ ਹੈ।

ਸਿੱਖ ਗੁਰਦੁਆਰੇ ਦੇ ਆਲੇ-ਦੁਆਲੇ ਗੋਲੀਬਾਰੀ ਦੀ ਆਵਾਜ਼ ਸੁਣਾਈ ਦਿੱਤੀ। ਕਈ ਧਮਾਕਿਆਂ ਦੀ ਆਵਾਜ਼ ਵੀ ਸੁਣੀ ਗਈ। ਧਮਾਕੇ ਕਰਕੇ ਅਸਮਾਨ ‘ਚ ਧੂੰਆਂ ਦੇਖਿਆ ਜਾ ਰਿਹਾ ਹੈ ਦਾਅਵਾ ਕੀਤਾ ਜਾ ਰਿਹਾ ਹੈ ਕਿ ਅੱਤਵਾਦੀ ਸੰਗਠਨ ਆਈ.ਐੱਸ.ਆਈ.ਐੱਸ ਦੇ ਹਮਲਾਵਰ ਗੁਰਦੁਆਰਾ ਸਾਹਿਬ ਵਿੱਚ ਵੜ ਗਏ ਅਤੇ ਉਨ੍ਹਾਂ ਨੇ ਉਥੇ ਰਹਿਣ ਵਾਲੇ ਸਾਰੇ ਲੋਕਾਂ ਨੂੰ ਮਾਰ ਦਿੱਤਾ। ਇਸ ਹਮਲੇ ਵਿੱਚ ਕਈ ਲੋਕਾਂ ਦੇ ਮਰਨ ਦਾ ਖਦਸ਼ਾ ਹੈ। ਕਾਬੁਲ ਵਿੱਚ ਡਰੇ ਹੋਏ ਸਿੱਖਾਂ ਦਾ ਦਾਅਵਾ ਹੈ ਕਿ  ਆਈ.ਐੱਸ.ਆਈ.ਐੱਸ  ਦੇ ਹਮਲਾਵਰ ਗੁਰਦੁਆਰਾ ਸਾਹਿਬ ਵਿੱਚ ਦਾਖਲ ਹੋਏ। ਅਫਗਾਨ ਮੀਡੀਆ ਰਿਪੋਰਟਾਂ ਮੁਤਾਬਕ ਇਸ ਹਮਲੇ ਦੌਰਾਨ ਕਾਫੀ ਗੋਲੀਬਾਰੀ ਅਤੇ ਧਮਾਕੇ ਹੋਏ ਹਨ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਧਮਾਕਾ ਕਿਵੇਂ ਹੋਇਆ। ਤਾਲਿਬਾਨ ਸੁਰੱਖਿਆ ਬਲਾਂ ਨੇ ਹਮਲੇ ‘ਤੇ ਕੋਈ ਟਿੱਪਣੀ ਨਹੀਂ ਕੀਤੀ।ਮੀਡੀਆ ਰਿਪੋਰਟਾਂ ਮੁਤਾਬਕ ਗੁਰਦੁਆਰਾ ਕਰਤਾ ਪਰਵਾਨ ਦੇ ਪ੍ਰਧਾਨ ਗੁਰਨਾਮ ਸਿੰਘ ਨੇ ਦੱਸਿਆ ਕਿ ਹਮਲਾਵਰਾਂ ਨੇ ਕਥਿਤ ਤੌਰ ‘ਤੇ ਗੁਰਦੁਆਰੇ ਦੇ ਅੰਦਰ ਜਾ ਕੇ ਸਾਰੇ ਲੋਕਾਂ ਨੂੰ ਮਾਰ ਦਿੱਤਾ। ਉਨ੍ਹਾਂ ਮੁਤਾਬਕ ਅੱਤਵਾਦੀ  ਆਈ.ਐੱਸ.ਆਈ.ਐੱਸ  ਦੇ ਹਨ।

ਉਨ੍ਹਾਂ ਭਾਰਤ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਬਿਨ੍ਹਾਂ ਕਿਸੇ ਦੇਰ ਦੇ ਅਫਗਾਨ ਘੱਟਗਿਣਤੀਆਂ ਨੂੰ ਤੁਰੰਤ ਉਥੋਂ ਵਾਪਿਸ ਭਾਰਤ ਲਿਆਇਆ ਜਾਵੇ, ਉਹ ਛੇ ਮਹੀਨੇ ਤੋਂ ਈ-ਵੀਜ਼ਾ ਦੀ ਉਡੀਕ ਕਰ ਰਹੇ ਹਨ। ਦੱਸ ਦੇਈਏ ਕਿ ਇਸ ਗੁਰਦੁਆਰੇ ਦੇ ਆਸ-ਪਾਸ ਵੱਡੀ ਗਿਣਤੀ ਵਿੱਚ ਸਿੱਖ ਲੋਕ ਵੱਸਦੇ ਹਨ। ਇਸ ਤੋਂ ਪਹਿਲਾਂ ਵੀ ਇਸ ਗੁਰਦੁਆਰੇ ‘ਤੇ ਕਈ ਵਾਰ ਭਿਆਨਕ ਹਮਲੇ ਹੋ ਚੁੱਕੇ ਹਨ। ਤਾਲਿਬਾਨ ਨੇ ਹਾਲ ਹੀ ‘ਚ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੇ ਗੁਰਦੁਆਰਾ ਕਰਤੇ ਪਰਵਾਨ ‘ਤੇ ਹਮਲਾ ਕਰਨ ਵਾਲਿਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਤਾਲਿਬਾਨ ਨੇ ਕਿਹਾ ਸੀ ਕਿ ਇਨ੍ਹਾਂ ਹਮਲਾਵਰਾਂ ਨੂੰ ਨਿਆਂ ਦੇ ਕਟਹਿਰੇ ‘ਚ ਲਿਆਂਦਾ ਜਾਵੇਗਾ। ਪਿਛਲੇ ਸਾਲ ਅਕਤੂਬਰ ਦੇ ਪਹਿਲੇ ਹਫ਼ਤੇ ਕੁਝ ਹਥਿਆਰਬੰਦ ਲੜਾਕੇ ਕਾਬੁਲ ਦੇ ਇਸ ਗੁਰਦੁਆਰੇ ਵਿੱਚ ਜ਼ਬਰਦਸਤੀ ਦਾਖ਼ਲ ਹੋਏ ਸਨ। ਉਨ੍ਹਾਂ ਸੁਰੱਖਿਆ ਵਿਚ ਤਾਇਨਾਤ ਗਾਰਡਾਂ ਨੂੰ ਹਿਰਾਸਤ ਵਿਚ ਲੈ ਲਿਆ ਅਤੇ ਸੀਸੀਟੀਵੀ ਕੈਮਰੇ ਤੋੜ ਦਿੱਤੇ।ਮਿਲੀ ਜਾਣਕਾਰੀ ਮੁਤਾਬਕ ਦੁਪਹਿਰ ਵੇਲੇ 15-16 ਅਣਪਛਾਤੇ ਹਥਿਆਰਬੰਦ ਵਿਅਕਤੀ ਗੁਰਦੁਆਰੇ ਦੇ ਅੰਦਰ ਪਹੁੰਚ ਗਏ ਸਨ। ਇਨ੍ਹਾਂ ਲੋਕਾਂ ਨੇ ਤਿੰਨ ਗਾਰਡਾਂ ਦੇ ਹੱਥ-ਪੈਰ ਬੰਨ੍ਹ ਦਿੱਤੇ। ਉਨ੍ਹਾਂ ਨੇ ਬਾਹਰ ਜਾਂਦੇ ਸਮੇਂ ਸੀਸੀਟੀਵੀ ਵੀ ਤੋੜ ਦਿੱਤੇ। ਇੰਡੀਆ ਵਰਲਡ ਫੋਰਮ ਦੇ ਪ੍ਰਧਾਨ ਪੁਨੀਤ ਸਿੰਘ ਚੰਡੋਕ ਨੇ ਦੱਸਿਆ ਸੀ ਕਿ ਹਥਿਆਰਬੰਦ ਤਾਲਿਬਾਨ ਅਧਿਕਾਰੀ ਗੁਰਦੁਆਰੇ ਵਿੱਚ ਦਾਖਲ ਹੋ ਗਏ ਸਨ। ਇਸ ਹਮਲੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰਾਲੇ ਨੂੰ ਇਸ ਮਾਮਲੇ ‘ਚ ਦਖਲ ਦੇਣ ਦੀ ਅਪੀਲ ਕੀਤੀ ਗਈ ਸੀ। ਉਨ੍ਹਾਂ ਮੰਗ ਕੀਤੀ ਸੀ ਕਿ ਅਫਗਾਨਿਸਤਾਨ ਵਿੱਚ ਹਿੰਦੂਆਂ ਅਤੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।

Leave a Reply

Your email address will not be published.