ਕਾਮਰੇਡ ਬਲਵਿੰਦਰ ਸਿੰਘ ਹੱਤਿਆ ਮਾਮਲੇ ‘ਚ 8 ਖ਼ਿਲਾਫ਼ ਚਾਰਜਸ਼ੀਟ ਦਾਖ਼ਲ

ਐੱਸ. ਏ. ਐੱਸ. ਨਗਰ / 16 ਅਕਤੂਬਰ 2020 ਨੂੰ ਭਿੱਖੀਵਿੰਡ ਵਿਖੇ ਕਤਲ ਕੀਤੇ ਗਏ ਸ਼ੌਰੀਆ ਚੱਕਰ ਜੇਤੂ ਕਾਮਰੇਡ ਬਲਵਿੰਦਰ ਸਿੰਘ ਸੰਧੂ ਦੇ ਮਾਮਲੇ ‘ਚ ਕੌਮੀ ਜਾਂਚ ਏਜੰਸੀ (ਐਨ[ ਆਈ[ ਏ[) ਦੇ ਸਪੈਸ਼ਲ ਜੱਜ ਕਰੁਨੇਸ਼ ਕੁਮਾਰ ਦੀ ਅਦਾਲਤ ‘ਚ ਖ਼ਾਲਿਸਤਾਨ ਲਿਰੇਸ਼ਨ ਫੋਰਸ ਨਾਲ ਸਬੰਧਿਤ 8 ਮੁਲਜ਼ਮਾਂ ਸੁਖਰਾਜ ਸਿੰਘ ਸੁੱਖਾ ਉਰਫ਼ ਲਖਨਪਾਲ ਵਾਸੀ ਗੁਰਦਾਸਪੁਰ, ਰਵਿੰਦਰ ਸਿੰਘ ਉਰਫ਼ ਰਵੀ ਵਾਸੀ ਹੁਸੈਨਪੁਰ ਲੁਧਿਆਣਾ, ਅਕਾਸ਼ਦੀਪ ਅਰੋੜਾ ਉਰਫ਼ ਧਾਲੀਵਾਲ ਵਾਸੀ ਜਨਕਪੁਰੀ ਲੁਧਿਆਣਾ, ਜਗਰੂਪ ਸਿੰਘ ਵਾਸੀ ਸੁਭਾਸ਼ ਨਗਰ ਲੁਧਿਆਣਾ, ਸੁਖਦੀਪ ਸਿੰਘ ਬੁਰਾ ਉਰਫ਼ ਭੂਰਾ ਵਾਸੀ ਗੁਰਦਾਸਪੁਰ, ਇੰਦਰਜੀਤ ਸਿੰਘ ਉਰਫ਼ ਇੰਦਰ ਵਾਸੀ ਪਿੰਡ ਰਸ਼ੀਆਣਾ ਜ਼ਿਲ੍ਹਾ ਤਰਨ ਤਾਰਨ ਤੇ ਸੁਖਮੀਤਪਾਲ ਸਿੰਘ ਉਰਫ਼ ਸੁੱਖ ਭਿਖਾਰੀਵਾਲ ਵਾਸੀ ਭਿੱਖੀਵਿੰਡ ਜ਼ਿਲ੍ਹਾ ਗੁਰਦਾਸਪੁਰ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਗਈ ।

Leave a Reply

Your email address will not be published. Required fields are marked *