ਕਿਸਾਨਾਂ ਨੂੰ ਐਮ.ਐਸ.ਪੀ. ਦੀ ਗਾਰੰਟੀ ਦੇਣ ਵਾਲਾ ਕਾਨੂੰਨ ਬਣਾਏ ਸਰਕਾਰ-ਸੰਯੁਕਤ ਕਿਸਾਨ ਮੋਰਚਾ

Home » Blog » ਕਿਸਾਨਾਂ ਨੂੰ ਐਮ.ਐਸ.ਪੀ. ਦੀ ਗਾਰੰਟੀ ਦੇਣ ਵਾਲਾ ਕਾਨੂੰਨ ਬਣਾਏ ਸਰਕਾਰ-ਸੰਯੁਕਤ ਕਿਸਾਨ ਮੋਰਚਾ
ਕਿਸਾਨਾਂ ਨੂੰ ਐਮ.ਐਸ.ਪੀ. ਦੀ ਗਾਰੰਟੀ ਦੇਣ ਵਾਲਾ ਕਾਨੂੰਨ ਬਣਾਏ ਸਰਕਾਰ-ਸੰਯੁਕਤ ਕਿਸਾਨ ਮੋਰਚਾ

ਨਵੀਂ ਦਿੱਲੀ, 8 ਜੂਨ (ਏਜੰਸੀ)-40 ਕਿਸਾਨ ਜਥੇਬੰਦੀਆਂ ਦੀ ਨੁਮਾਇੰਦਗੀ ਕਰਨ ਵਾਲੇ ਸੰਯੁਕਤ ਕਿਸਾਨ ਮੋਰਚਾ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਾਰੇ ਕਿਸਾਨਾਂ ਲਈ ਲਾਭਕਾਰੀ ਘੱਟੋ ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੀ ਗਾਰੰਟੀ ਲਈ ਇਕ ਕਾਨੂੰਨ ਤੁਰੰਤ ਬਣਾਇਆ ਜਾਵੇ |

ਸੰਯੁਕਤ ਕਿਸਾਨ ਮੋਰਚੇ ਨੇ ਇਕ ਬਿਆਨ ‘ਚ ਕਿਹਾ ਕਿ ਤੇਲ ਦੀਆਂ ਵਧ ਰਹੀਆਂ ਕੀਮਤਾਂ ਅਤੇ ਹੋਰ ਖਰਚਿਆਂ ਨਾਲ ਕਿਸਾਨ ਕਾਸ਼ਤ ਤੇ ਉਤਪਾਦਨ ਦੀ ਲਾਗਤ ਨੂੰ ਪੂਰਾ ਕਰਨ ਤੋਂ ਵੀ ਅਸਮਰੱਥ ਹਨ | ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ‘ਚ ਮੱਕੀ ਦੀ ਪੈਦਾਵਾਰ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਕੁਇੰਟਲ ਲਈ 700 ਤੋਂ 800 ਰੁਪਏ ਮੁੱਲ ਮਿਲ ਰਿਹਾ ਹੈ ਜਦਕਿ ਘੱਟੋ ਘੱਟ ਸਮਰਥਨ ਮੁੱਲ 1850 ਰੁਪਏ ਪ੍ਰਤੀ ਕੁਇੰਟਲ ਹੈ, ਇਸ ਤਰ੍ਹਾਂ ਕਿੱਦਾ ਕਿਸਾਨੀ ਪਰਿਵਾਰ ਆਪਣਾ ਗੁਜ਼ਾਰਾ ਕਰ ਸਕਦਾ ਹੈ | ਉਨ੍ਹਾਂ ਕਿਹਾ ਕਿ ਇਸ ਲਈ ਸੰਯੁਕਤ ਕਿਸਾਨ ਮੋਰਚਾ ਮੰਗ ਕਰਦਾ ਹੈ ਕਿ ਸਾਰੀਆਂ ਫਸਲਾਂ ਅਤੇ ਕਿਸਾਨਾਂ ਲਈ ਲਾਭਕਾਰੀ ਐਮ. ਐਸ. ਪੀ. ਦੀ ਗਾਰੰਟੀ ਦੇਣ ਲਈ ਤੁਰੰਤ ਇਕ ਕਾਨੂੰਨ ਬਣਾਇਆ ਜਾਵੇ ਤਾਂ ਜੋ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਮਿਲ ਸਕੇ | ਇਸ ਤੋਂ ਇਲਾਵਾ ਉਨ੍ਹਾਂ ਨੇ ਕਿਸਾਨਾਂ ਦੇ ਹੱਕ ‘ਚ ਆਵਾਜ਼ ਉਠਾਉਣ ਵਾਲੇ ਪੰਜਾਬੀ ਗਾਇਕ ਜੈਜ਼ੀ ਬੈਂਸ ਦਾ ਟਵਿੱਟਰ ਅਕਾਊਾਟ ਬੰਦ ਕਰਨ ਲਈ ਟਵਿੱਟਰ ਦੀ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਇਹ ਪਹਿਲਾ ਮੌਕਾ ਨਹੀਂ ਹੈ ਜਦ ਸਰਕਾਰ ਇਸ ਤਰ੍ਹਾਂ ਦੀ ਚਾਲ ਖੇਡ ਰਹੀ ਹੈ |

Leave a Reply

Your email address will not be published.