ਕਿਸਾਨਾਂ ਨੇ ਮਨਾਇਆ ‘ਕਾਲਾ ਦਿਵਸ’

Home » Blog » ਕਿਸਾਨਾਂ ਨੇ ਮਨਾਇਆ ‘ਕਾਲਾ ਦਿਵਸ’
ਕਿਸਾਨਾਂ ਨੇ ਮਨਾਇਆ ‘ਕਾਲਾ ਦਿਵਸ’

ਨਵੀਂ ਦਿੱਲੀ, 26 ਮਈ -ਤਿੰਨ ਖੇਤੀ ਕਾਨੂੰਨ ਰੱਦ ਕਰਵਾਉਣ ਸਮੇਤ ਹੋਰਨਾਂ ਮੰਗਾਂ ਨੂੰ ਲੈ ਕੇ ਪਿਛਲੇ 6 ਮਹੀਨੇ ਤੋਂ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ‘ਤੇ ਡਟੇ ਕਿਸਾਨਾਂ ਵਲੋਂ ਬੁੱਧਵਾਰ ਨੂੰ ਮੋਦੀ ਸਰਕਾਰ ਵਿਰੁੱਧ ਰੋਸ ਵਜੋਂ ‘ਕਾਲਾ ਦਿਵਸ’ ਮਨਾਇਆ ਗਿਆ ਅਤੇ ਥਾਂ-ਥਾਂ ‘ਤੇ ਮੋਦੀ ਸਰਕਾਰ ਦੇ ਪੁਤਲੇ ਵੀ ਸਾੜੇ ਗਏ |

ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਸੱਦੇ ਦੇ ਮੱਦੇਨਜ਼ਰ ਦਿੱਲੀ ਦੀਆਂ ਸਿੰਘੂ, ਟਿਕਰੀ ਤੇ ਗਾਜ਼ੀਪੁਰ ਸਰਹੱਦਾਂ ਤੋਂ ਇਲਾਵਾ ਪੰਜਾਬ, ਹਰਿਆਣਾ ਤੇ ਯੂ.ਪੀ. ਸਮੇਤ ਦੇਸ਼ ਭਰ ‘ਚ ਲੋਕਾਂ ਨੇ ਘਰਾਂ, ਗੱਡੀਆਂ ਤੇ ਹੋਰਨਾ ਥਾਵਾਂ ‘ਤੇ ਕਾਲੇ ਝੰਡੇ ਤੇ ਪੁਤਲੇ ਸਾੜ ਕੇ ਰੋਸ ਪ੍ਰਗਟਾਵਾ ਕੀਤਾ | ਕਿਸਾਨਾਂ ਦੇ ਇਸ ਰੋਸ ਪ੍ਰਦਰਸ਼ਨ ਨੂੰ ਕਾਂਗਰਸ ਤੇ ‘ਆਪ’ ਸਮੇਤ 12 ਸਿਆਸੀ ਪਾਰਟੀਆਂ ਵਲੋਂ ਵੀ ਸਮਰਥਨ ਕੀਤਾ ਗਿਆ | ਰੋਸ ਪ੍ਰਦਰਸ਼ਨ ਦੌਰਾਨ ਸਿੰਘੂ ਸਰਹੱਦ ਦੀ ਸਟੇਜ ਤੋਂ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਮੋਦੀ ਸਰਕਾਰ ‘ਤੇ ਤਿੱਖੇ ਹਮਲੇ ਕਰਦੇ ਹੋਏ ਕਿਹਾ ਕਿ ਖੇਤੀ ਕਾਨੂੰਨ ਰੱਦ ਕਰਵਾਏ ਗਏ ਬਗੈਰ ਕਿਸਾਨ ਵਾਪਸ ਨਹੀਂ ਜਾਣਗੇ | ਕਿਸਾਨ ਆਗੂਆਂ ਨੇ ਕਿਹਾ ਕਿ ਜਿਸ ਤਰ੍ਹਾਂ ਸਿੱਧੇ-ਅਸਿੱਧੇ ਤਰੀਕੇ ਨਾਲ ਸਮਾਜ ‘ਚੋਂ ਸੱਚਾਈ ਤੇ ਅਹਿੰਸਾ ਵਰਗੀਆਂ ਜ਼ਰੂਰੀ ਕਦਰਾਂ-ਕੀਮਤਾਂ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਇਸ ਦੇ ਵਿਰੁੱਧ ਇਕਜੁਟ ਹੋਣ ਦੀ ਲੋੜ ਹੈ |

ਕਿਸਾਨਾਂ ਵਲੋਂ ਕਾਲਾ ਦਿਵਸ ਮਨਾਏ ਜਾਣ ਦੇ ਮੱਦੇਨਜ਼ਰ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ਤੇ ਦਿੱਲੀ ਦੇ ਅੰਦਰ ਵੀ ਪੁਲਿਸ ਸੁਰੱਖਿਆ ‘ਚ ਕਾਫੀ ਵਾਧਾ ਕੀਤਾ ਗਿਆ | ਹਾਲਾਂਕਿ ਕਿਸਾਨਾਂ ਦੀ ਦਿੱਲੀ ਦੇ ਅੰਦਰ ਦਾਖ਼ਲ ਹੋਣ ਦੀ ਕੋਈ ਯੋਜਨਾ ਜਾਂ ਪ੍ਰੋਗਰਾਮ ਨਹੀਂ ਸੀ ਪਰ ਇਸ ਦੇ ਬਾਵਜੂਦ ਦਿੱਲੀ ਦੇ ਅੰਦਰਲੇ ਇਲਾਕਿਆਂ ‘ਚ ਪੁਲਿਸ ਦੀ ਬੈਰੀਕੇਡਿੰਗ ਤੇ ਗੱਡੀਆਂ ਦੀ ਸਖ਼ਤੀ ਨਾਲ ਜਾਂਚ ਕੀਤੀ ਜਾ ਰਹੀ ਸੀ | ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ 26 ਜਨਵਰੀ ਦੀ ਘਟਨਾ ਕਾਰਨ ਚੌਕਸ ਰਹਿਣ ਦੇ ਨਿਰਦੇਸ਼ ਮਿਲੇ ਹੋਏ ਹਨ, ਜਿਸ ਕਰਕੇ ਬੇਹੱਦ ਚੌਕਸੀ ਵਰਤੀ ਜਾ ਰਹੀ ਹੈ |

ਮੋਦੀ ਸਰਕਾਰ ਖ਼ਿਲਾਫ਼ ਕਿਸਾਨਾਂ ਦੀ ਨਾਰਾਜ਼ਗੀ ‘ਚ ਵਾਧਾ ਸਿੰਘੂ ਸਰਹੱਦ ‘ਤੇ ਮੋਦੀ ਸਰਕਾਰ ਦੇ ਪੁਤਲੇ ਸਾੜੇ ਗਏ ਅਤੇ ਨਾਲ ਹੀ ਗੱਡੀਆਂ, ਟਰਾਲੀਆਂ ਤੇ ਹੱਥਾਂ ‘ਚ ਕਾਲੇ ਝੰਡੇ ਫੜ ਕੇ ਕਿਸਾਨਾਂ ਨੇ ਮੋਦੀ ਸਰਕਾਰ ਵਿਰੁੱਧ ਨਾਅਰੇ ਲਾਏ | ਅੰਮ੍ਤਿਸਰ ਤੋਂ ਆਏ 68 ਸਾਲ ਦੇ ਕਿਸਾਨ ਬਲਵਿੰਦਰ ਸਿੰਘ ਨੇ ਕਿਹਾ ਕਿ ਲੱਖਾਂ ਕਿਸਾਨ 26 ਨਵੰਬਰ ਤੋਂ ਲਗਾਤਾਰ ਦਿੱਲੀ ਦੀਆਂ ਸਰਹੱਦਾਂ ‘ਤੇ ਠੰਢ, ਮੀਂਹ ਤੇ ਗਰਮੀ ਦੀ ਪਰਵਾਹ ਕੀਤੇ ਬਿਨਾਂ ਕਾਨੂੰਨ ਰੱਦ ਕਰਵਾਉਣ ਲਈ ਡਟੇ ਹੋਏ ਹਨ ਪਰ ਮੋਦੀ ਸਰਕਾਰ ਸਿਰਫ ਵੱਡੇ ਘਰਾਣਿਆਂ ਨੂੰ ਖੁਸ਼ ਕਰਨ ਲਈ ਕਾਨੂੰਨ ਰੱਦ ਕਰਨ ਲਈ ਤਿਆਰ ਨਹੀਂ | ਉਨ੍ਹਾਂ ਕਿਹਾ ਕਿ ਜਦੋਂ ਅੰਦੋਲਨ ਸ਼ੁਰੂ ਹੋਇਆ ਸੀ ਤਾਂ ਉਸ ਵੇਲੇ ਹੀ ਅਸੀਂ ਲੰਮੇ ਅੰਦੋਲਨ ਦੀ ਤਿਆਰੀ ਕਰਕੇ ਆਏ ਸੀ,ਇਸ ਲਈ ਪਿਛੇ ਹਟਣ ਦਾ ਸਵਾਲ ਹੀ ਨਹੀਂ ਅਤੇ ਸਰਕਾਰ ਨੂੰ ਕਾਨੂੰਨ ਰੱਦ ਕਰਨੇ ਹੀ ਪੈਣਗੇ |

ਅੰਦੋਲਨ ਸ਼ਾਂਤਮਈ ਹੈ ਤੇ ਸ਼ਾਂਤਮਈ ਹੀ ਰਹੇਗਾ-ਕਿਸਾਨ ਆਗੂ ਕਿਸਾਨ ਆਗੂਆਂ ਨੇ ਕਿਹਾ ਕਿ ਸਾਡਾ ਅੰਦੋਲਨ ਸ਼ੁਰੂ ਤੋਂ ਸ਼ਾਂਤਮਈ ਸੀ ਤੇ ਹਮੇਸ਼ਾ ਸ਼ਾਂਤਮਈ ਹੀ ਰਹੇਗਾ | ਉਨ੍ਹਾਂ ਕਿਹਾ ਕਿ ਹਕੂਮਤ ਵਲੋਂ ਇਸ ਅੰਦੋਲਨ ਨੂੰ ਕਈ ਤਰੀਕਿਆਂ ਨਾਲ ਹਿੰਸਕ ਦਰਸਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਪਰ ਹਰ ਵਾਰ ਨਾਕਾਮ ਰਹੀ, ਕਿਉਂਕਿ ਇਸ ਸੰਘਰਸ਼ ਦੌਰਾਨ ਕਿਸਾਨਾਂ ਨੇ ਆਪਣੇ ਆਪ ਨੂੰ ਸ਼ਾਂਤੀ ਤੇ ਅਹਿੰਸਾ ਨਾਲ ਬਹੁਤ ਮਜ਼ਬੂਤ ਕੀਤਾ ਹੈ |

ਉਨ੍ਹਾਂ ਕਿਹਾ ਕਿ ਸ਼ਾਂਤਮਈ ਅੰਦੋਲਨ ਨਾਲ ਸਰਕਾਰ ਨੂੰ ਇਸ ਗੱਲ ਦਾ ਚੰਗੀ ਤਰ੍ਹਾਂ ਅਹਿਸਾਸ ਹੈ ਕਿ ਜਿਹੜੇ ਕਿਸਾਨ ਘਰਾਂ ਤੋਂ ਦੂਰ ਰਹਿ ਕੇ ਲਗਾਤਾਰ 6 ਮਹੀਨਿਆਂ ‘ਚ ਦਿੱਲੀ ਦੀਆਂ ਸਰਹੱਦਾਂ ‘ਤੇ ਠੰਢ, ਧੁੱਪ, ਮੀਂਹ ਹਨੇਰੀ ਤੇ ਝੱਖੜ ਦਾ ਸਾਹਮਣਾ ਕਰ ਚੁੱਕੇ ਹਨ,ਉਹ ਖੇਤੀ ਕਾਨੂੰਨ ਰੱਦ ਕਰਵਾਏ ਬਗੈਰ ਵਾਪਸ ਨਹੀਂ ਜਾਣਗੇ | ਫੋੱੲਰੲਦ ਭੇ ੲ੍ਰੲਲੲਘੋ ਯ ਅਜਿਟਜਅਲਅਨਦਹਅਰ.ਚੋਮਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਡਾ. ਦਲਜੀਤ ਸਿੰਘ ਚੀਮਾ ਨੇ ਚੰਡੀਗੜ੍ਹ ਵਿਚ ਪਾਰਟੀ ਦਫ਼ਤਰ ‘ਤੇ ਕਾਲਾ ਝੰਡਾ ਲਹਿਰਾਇਆ | ਪੰਜਾਬ ਦੇ ‘ਆਪ’ ਆਗੂਆਂ, ਜਿਨ੍ਹਾਂ ‘ਚ ਦੋ ਪਾਰਟੀ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ ਮੀਤ ਹੇਅਰ ਵੀ ਸ਼ਾਮਿਲ ਸਨ, ਨੇ ਚੰਡੀਗੜ੍ਹ ‘ਚ ਪੰਜਾਬ ਰਾਜ ਭਵਨ ਦੇ ਬਾਹਰ ਕਿਸਾਨਾਂ ਦੇ ਹੱਕ ‘ਚ ਪ੍ਰਦਰਸ਼ਨ ਕੀਤਾ ਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਹਾਲਾਂਕਿ ਬਾਅਦ ‘ਚ ਚੰਡੀਗੜ੍ਹ ਪੁਲਿਸ ਵਲੋਂ ਉਨ੍ਹਾਂ ਨੂੰ ਪੰਜਾਬ ਰਾਜਪਾਲ ਦੀ ਰਿਹਾਇਸ਼ ਦੇ ਬਾਹਰੋਂ ਹਟਾ ਦਿੱਤਾ ਗਿਆ |

ਹਰਿਆਣਾ ‘ਚ ਉਤਸ਼ਾਹ ਨਾਲ ਮਨਾਇਆ ਕਾਲਾ ਦਿਵਸ ਹਰਿਆਣਾ ‘ਚ ਕਾਲਾ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਸੂਬਾਈ ਭਾਰਤੀ ਕਿਸਾਨ ਯੂਨੀਅਨ (ਬੀ.ਕੇ.ਯੂ.) ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਸੂਬੇ ‘ਚ ਕਈ ਥਾਵਾਂ ‘ਤੇ ਲੋਕਾਂ ਨੇ ਆਪਣੇ ਘਰਾਂ ਅਤੇ ਵਾਹਨਾਂ ‘ਤੇ ਕਾਲੇ ਝੰਡੇ ਲਹਿਰਾਏ | ਕਿਸਾਨ ਆਗੂ ਚੜੂਨੀ ਨੇ ਆਪਣੀ ਪੱਗ ਦੁਆਲੇ ਕਾਲਾ ਰਿਬਨ ਬੰਨ੍ਹਿਆ ਹੋਇਆ ਸੀ | ਇਸ ਮੌਕੇ ਚੜੂਨੀ ਨੇ ਕਿਹਾ ਕਿ ਜੇਕਰ ਕੇਂਦਰ ਸਾਡੀਆਂ ਮੰਗਾਂ ‘ਤੇ ਸਹਿਮਤ ਹੁੰਦਾ ਹੈ ਤਾਂ ਕਿਸਾਨ ਅੱਜ ਹੀ ਅੰਦੋਲਨ ਖ਼ਤਮ ਕਰਨ ਨੂੰ ਤਿਆਰ ਹਨ ਪਰ ਜੇਕਰ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਅਸੀਂ ਆਪਣੇ ਅੰਦੋਲਨ ਨੂੰ ਲੰਮਾ ਚਲਾਉਣ ਲਈ ਵੀ ਤਿਆਰ ਹਾਂ | ਅੰਬਾਲਾ, ਹਿਸਾਰ, ਸਿਰਸਾ, ਕਰਨਾਲ, ਰੋਹਤਕ, ਜੀਂਦ, ਭਿਵਾਨੀ, ਸੋਨੀਪਤ ਅਤੇ ਝੱਜਰ ਵਿਖੇ ਕਿਸਾਨਾਂ ਨੇ ਰੋਸ ਮੁਜ਼ਾਹਰੇ ਕੀਤੇ | ਸਿਰਸਾ ‘ਚ ਬਰਨਾਲਾ ਰੋਡ ‘ਤੇ ਵੱਡੀ ਗਿਣਤੀ ‘ਚ ਇਕੱਠੇ ਹੋਏ ਕਿਸਾਨਾਂ ਨੇ ਕਾਲੇ ਝੰਡੇ ਫੜ ਕੇ ਕੇਂਦਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਅੰਬਾਲਾ ‘ਚ ਕਿ

Leave a Reply

Your email address will not be published.