ਕਿਸਾਨੀ ਵਿਰੋਧ ਨੂੰ ਲੈ ਕੇ ਸਿਆਸੀ ਧਿਰਾਂ ਆਪਸ ‘ਚ ਉਲਝੀਆਂ

Home » Blog » ਕਿਸਾਨੀ ਵਿਰੋਧ ਨੂੰ ਲੈ ਕੇ ਸਿਆਸੀ ਧਿਰਾਂ ਆਪਸ ‘ਚ ਉਲਝੀਆਂ
ਕਿਸਾਨੀ ਵਿਰੋਧ ਨੂੰ ਲੈ ਕੇ ਸਿਆਸੀ ਧਿਰਾਂ ਆਪਸ ‘ਚ ਉਲਝੀਆਂ

ਚੰਡੀਗੜ੍ਹ: ਪੰਜਾਬ ਵਿਚ ਕਿਸਾਨਾਂ ਵੱਲੋਂ ਹੋ ਰਹੇ ਵਿਰੋਧ ਨੂੰ ਲੈ ਕੇ ਸੂਬੇ ਦੀਆਂ ਸਿਆਸੀ ਧਿਰਾਂ ਆਪਸ ਵਿਚ ਹੀ ਉਲਝ ਗਈਆਂ ਹਨ।

ਸਿਆਸੀ ਧਿਰਾਂ ਵੱਲੋਂ ਇਸ ਵਿਰੋਧ ਲਈ ਇਕ-ਦੂਜੇ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ। ਮੋਗਾ ਵਿਚ ਸ਼੍ਰੋਮਣੀ ਅਕਾਲੀ ਦਲ ਵੱਲੋਂ ‘ਗੱਲ ਪੰਜਾਬ ਦੀਮੁਹਿੰਮ ਤਹਿਤ ਰੈਲੀ ਦੌਰਾਨ ਹੋਈ ਹਿੰਸਾ ਲਈ ਜ਼ਿੰਮੇਵਾਰ ਦੱਸੇ ਜਾਂਦੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਦੇ ਨਾਂਵਾਂ ਵਾਲੀ ਸੂਚੀ ਵਾਇਰ ਕੀਤੀ ਗਈ ਹੈ। ਇਸ ਸੂਚੀ ਵਿਚ ਕਾਂਗਰਸ ਅਤੇ ‘ਆਪ ਵਰਕਰਾਂ ਦੇ ਨਾਂ ਅਤੇ ਪਤੇ ਦਰਜ ਹਨ। ਲਾਠੀਚਾਰਜ ਮੁੱਦੇ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਬੀਰ ਬਾਦਲ ਆਹਮੋ-ਸਾਹਮਣੇ ਹੋਣ ਮਗਰੋਂ ਸਥਾਨਕ ਪੁਲਿਸ ਇਸ ਸੂਚੀ ਤੇ ਮਾਮਲੇ ਦੀ ਅੰਦਰੂਨੀ ਪੜਤਾਲਚ ਜੁਟ ਗਈ ਹੈ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬੇ ਦੇ ਨਾਰਾਜ਼ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਬਣਾਏ ਗਏ ਪੈਨਲ ਦੀ ਖਿੱਲੀ ਉਡਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੋਈ ਵੀ ਗੱਲਬਾਤ ਬਾਦਲਾਂ ਨੂੰ ਗੈਰ-ਜਮਹੂਰੀ ਖੇਤੀ ਕਾਨੂੰਨ ਥੋਪਣ ਵਿਚ ਨਿਭਾਈ ਜ਼ਿੰਮੇਵਾਰੀ ਤੋਂ ਮੁਕਤ ਨਹੀਂ ਕਰ ਸਕਦੀ। ਮੁੱਖ ਮੰਤਰੀ ਨੇ ਕਿਹਾ ਕਿ ਬਾਦਲ ਜਿੱਥੇ ਇਸ ਸਾਰੀ ਸਮੱਸਿਆ ਦੀ ਜੜ੍ਹ ਹਨ, ਉਥੇ ਹੀ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਏਜੰਡੇ ਦੀ ਸਾਜ਼ਿਸ਼ ਵਿਚ ਵੀ ਇਨ੍ਹਾਂ ਦੀ ਮਿਲੀਭੁਗਤ ਸੀ, ਜਿਸ ਕਰਕੇ ਅਕਾਲੀ ਆਗੂ ਮੁਆਫੀ ਦੇ ਲਾਇਕ ਨਹੀਂ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਪ੍ਰਤੀ ਅਕਾਲੀਆਂ ਦੇ ਰਵੱਈਏ ਦੀ ਮਿਸਾਲ ਤਾਂ ਇਸ ਗੱਲ ਤੋਂ ਮਿਲ ਜਾਂਦੀ ਹੈ ਕਿ ਹੁਣ ਵੀ ਕਿਸਾਨਾਂ ਦੀ ਪੀੜਾ ਤੇ ਵੇਦਨਾ ਦਾ ਅਹਿਸਾਸ ਕਰਨ ਦੀ ਜਗ੍ਹਾ ਸੁਖਬੀਰ ਪ੍ਰਦਰਸ਼ਨਕਾਰੀਆਂ ਨੂੰ ਕਿਸਾਨ ਮੰਨਣ ਤੋਂ ਹੀ ਇਨਕਾਰੀ ਹੋ ਰਹੇ ਹਨ |

Leave a Reply

Your email address will not be published.