ਕੀਰਤਪੁਰ ਸਾਹਿਬ ਵਿਖੇ ਖ਼ਾਲਸਾਈ ਜਾਹੋ ਜਲਾਲ ਨਾਲ ਹੋਲਾ ਮਹੱਲਾ ਆਰੰਭ

ਕੀਰਤਪੁਰ ਸਾਹਿਬ/ ਬੁੰਗਾ ਸਾਹਿਬ / ਖ਼ਾਲਸਾਈ ਸ਼ਾਨ ਦੇ ਪ੍ਰਤੀਕ ਛੇ ਰੋਜ਼ਾ ਕੌਮੀ ਤਿਉਹਾਰ ਹੋਲੇ ਮਹੱਲੇ ਦਾ ਪਹਿਲਾ ਤਿੰਨ ਰੋਜ਼ਾ ਪੜਾਅ ਕੀਰਤਪੁਰ ਸਾਹਿਬ ਵਿਖੇ ਖ਼ਾਲਸਾਈ ਜਾਹੋ ਜਲਾਲ ਨਾਲ ਆਰੰਭ ਹੋ ਗਿਆ ।

ਆਰੰਭਤਾ ਮੌਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਥਾਨਕ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕਰਵਾਏ ਗਏ, ਜਿਨ੍ਹਾਂ ਦੇ ਭੋਗ 26 ਮਾਰਚ ਨੂੰ ਪਾਏ ਜਾਣਗੇ । ਅਰੰਭਤਾ ਦੀ ਅਰਦਾਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕੀਤੀ, ਜਦ ਕਿ ਪਾਵਨ ਹੁਕਮਨਾਮਾ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਨੇ ਲਿਆ । ਮੇਲੇ ਨੂੰ ਲੈ ਕੇ ਸ਼ੋ੍ਰਮਣੀ ਕਮੇਟੀ ਤੋਂ ਇਲਾਵਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਜਾਣ ਦੇ ਦਾਅਵੇ ਕੀਤੇ ਜਾ ਰਹੇ ਹਨ । ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਗਤ ਨੂੰ ਹੋਲੇ ਮਹੱਲੇ ਦੀ ਵਧਾਈ ਦਿੰਦਿਆਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਵਲੋਂ ਮੇਲੇ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ । ਉਨ੍ਹਾਂ ਸੰਗਤ ਨੂੰ ਹੋਲੇ ਮਹੱਲੇ ਦੌਰਾਨ ਧਾਰਮਿਕ ਸਮਾਗਮਾਂ ‘ਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ । ਸੰਗਤਾਂ ਦੇ ਰਹਿਣ ਲਈ ਸ਼ੋ੍ਰਮਣੀ ਕਮੇਟੀ ਵਲੋਂ ਸਥਾਨਕ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਵਿਖੇ 2 ਵੱਖ-ਵੱਖ ਟੈਂਟ ਸਿਟੀਆਂ ਦਾ ਨਿਰਮਾਣ ਕਰਵਾਇਆ ਗਿਆ ਹੈ । ਇਸ ਦੋਵੇਂ ਟੈਂਟ ਸਿਟੀਆਂ ਵਾਟਰ ਪਰੂਫ਼ ਬਣਾਈਆਂ ਗਈਆਂ ਹਨ ।

Leave a Reply

Your email address will not be published. Required fields are marked *