ਚੰਡੀਗੜ੍ਹ: ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਕਿਹਾ ਕਿ ਸਿੱਧੀ ਅਦਾਇਗੀ ਦੇ ਮਾਮਲੇ ‘ਚ ਪੰਜਾਬ ਸਰਕਾਰ ਕੋਈ ਸਮਝੌਤਾ ਨਹੀਂ ਕਰੇਗੀ ਅਤੇ ਕਿਸੇ ਵੀ ਸੂਰਤ ਵਿਚ ਰਾਜ ਸਰਕਾਰ ਆਪਣੇ ਹੱਕਾਂ ਬਾਰੇ ਕੇਂਦਰ ਅੱਗੇ ਹਥਿਆਰ ਨਹੀਂ ਸੁੱਟੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤਾਂ ਪਹਿਲਾਂ ਹੀ ਏ.ਪੀ.ਐਮ. ਮੁਤਾਬਕ ਸਿੱਧੀ ਅਦਾਇਗੀ ਆੜ੍ਹਤੀਆਂ ਜਰੀਏ ਕਿਸਾਨਾਂ ਨੂੰ ਕਰ ਰਹੀ ਹੈ, ਜਿਸ ਦਾ ਕੇਂਦਰ ਸਰਕਾਰ ਨੂੰ ਸਨਮਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ, ‘ਜੋ ਮਰਜ਼ੀ ਹੋ ਜਾਵੇ, ਰਾਜ ਸਰਕਾਰ ਆੜ੍ਹਤੀਆਂ ਰਾਹੀਂ ਹੀ ਜਿਣਸ ਦੀ ਅਦਾਇਗੀ ਕਰੇਗੀ। ਕੇਂਦਰ ਵੱਲੋਂ ਸੰਘੀ ਢਾਂਚੇ ਨੂੰ ਢਾਹ ਲਾਉਂਦਿਆਂ ਸੂਬੇ ਦੇ ਅਧਿਕਾਰਾਂ ਵਿਚ ਦਾਖਲ ਦਿੱਤਾ ਜਾ ਰਿਹਾ ਹੈ ਜਦਕਿ ਉਹ ਕੇਂਦਰ ਨੂੰ ਅਦਾਇਗੀ ਦੇ ਪਾਰਦਰਸ਼ੀ ਪ੍ਰਬੰਧਾਂ ਤੋਂ ਜਾਣੂ ਕਰਵਾ ਚੁੱਕੇ ਹਨ।’