ਕੇਂਦਰ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮ ਤੇ ਸਖ਼ਤੀ ਕਰਨ ਦਾ ਐਲਾਨ

Home » Blog » ਕੇਂਦਰ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮ ਤੇ ਸਖ਼ਤੀ ਕਰਨ ਦਾ ਐਲਾਨ
ਕੇਂਦਰ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮ ਤੇ ਸਖ਼ਤੀ ਕਰਨ ਦਾ ਐਲਾਨ

ਭਾਰਤ ਵਿਰੁੱਧ ਸਾਜ਼ਿਸ਼ਾਂ ਰਚਣ ਤੇ ਝੂਠ ਫੈਲਾਉਣ ਵਾਲੀਆਂ ਵੈੱਬਸਾਈਟਾਂ ਅਤੇ ਯੂ-ਟਿਊਬ ਚੈਨਲਾਂ ‘ਤੇ ਲਾਈ ਜਾਵੇਗੀ ਪਾਬੰਦੀ : ਅਨੁਰਾਗ ਠਾਕੁਰ

ਕੇਂਦਰ ਸਰਕਾਰ ਨੇ ਭਾਰਤ ਖ਼ਿਲਾਫ਼ ਸਾਜ਼ਿਸ਼ ਰਚਣ ਵਾਲੀਆਂ ਅਤੇ ਝੂਠੀਆਂ ਖ਼ਬਰਾਂ ਫੈਲਾਉਣ ਵਾਲੀਆਂ ਵੈੱਬਸਾਈਟਾਂ ਅਤੇ ਯੂ-ਟਿਊਬ ਚੈਨਲਾਂ ਖ਼ਿਲਾਫ਼ ਕਾਰਵਾਈ ਦੀ ਚੇਤਾਵਨੀ ਦਿੱਤੀ ਹੈ। ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਅਜਿਹੀਆਂ ਵੈੱਬਸਾਈਟਾਂ ਅਤੇ ਚੈਨਲਾਂ ‘ਤੇ ਕਾਰਵਾਈ ਜਾਰੀ ਰਹੇਗੀ ਜੋ ਭਾਰਤ ਵਿਰੋਧੀ ਸਮੱਗਰੀ ਫੈਲਾ ਰਹੇ ਹਨ ਅਤੇ ਸਾਜ਼ਿਸ਼ ਰਚ ਰਹੇ ਹਨ।ਜ਼ਿਕਰਯੋਗ ਹੈ ਕਿ ਦਸੰਬਰ 2020 ‘ਚ ਕੇਂਦਰ ਸਰਕਾਰ ਨੇ ਭਾਰਤ ਦੇ ਖਿਲਾਫ ਪ੍ਰਚਾਰ ਕਰਨ ਵਾਲੇ 20 ਯੂਟਿਊਬ ਚੈਨਲਾਂ ਅਤੇ ਦੋ ਵੈੱਬਸਾਈਟਾਂ ਨੂੰ ਬਲਾਕ ਕਰ ਦਿੱਤਾ ਸੀ। ਦੱਸਿਆ ਜਾਂਦਾ ਹੈ ਕਿ ਇਸ ਕਾਰਵਾਈ ਵਿਚ ਸਰਕਾਰ ਨੇ ਖੁਫੀਆ ਏਜੰਸੀਆਂ ਦੀ ਮਦਦ ਵੀ ਲਈ ਸੀ।

ਸਰਕਾਰ ਦੇ ਇਸ ਕਦਮ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਠਾਕੁਰ ਨੇ ਕਿਹਾ ਕਿ ਮੈਂ ਉਨ੍ਹਾਂ ਖਿਲਾਫ ਕਾਰਵਾਈ ਦੇ ਹੁਕਮ ਦਿੱਤੇ ਹਨ। ਮੈਨੂੰ ਖੁਸ਼ੀ ਹੈ ਕਿ ਕਈ ਵੱਡੇ ਦੇਸ਼ਾਂ ਨੇ ਸਾਡੇ ਕਦਮ ਦਾ ਨੋਟਿਸ ਲਿਆ ਹੈ। ਯੂਟਿਊਬ ਵੀ ਉਨ੍ਹਾਂ ‘ਤੇ ਪਾਬੰਦੀ ਲਗਾਉਣ ਲਈ ਅੱਗੇ ਆਇਆ ਹੈ। ਠਾਕੁਰ ਨੇ ਕਿਹਾ ਕਿ ਭਵਿੱਖ ਵਿੱਚ ਵੀ ਜੇਕਰ ਕੋਈ ਵੈੱਬਸਾਈਟ ਜਾਂ ਚੈਨਲ ਝੂਠ ਫੈਲਾਉਣ ਜਾਂ ਸਮਾਜ ਵਿੱਚ ਵੰਡੀਆਂ ਪਾਉਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

ਦਸੰਬਰ ਵਿੱਚ ਜਿਨ੍ਹਾਂ ਵੈੱਬਸਾਈਟਾਂ ਅਤੇ ਚੈਨਲਾਂ ‘ਤੇ ਪਾਬੰਦੀ ਲਗਾਈ ਗਈ ਸੀ, ਉਹ ਕਸ਼ਮੀਰ, ਭਾਰਤੀ ਫੌਜ, ਜਨਰਲ ਬਿਪਿਨ ਰਾਵਤ, ਰਾਮ ਮੰਦਰ ਅਤੇ ਭਾਰਤ ਵਿੱਚ ਘੱਟ ਗਿਣਤੀ ਭਾਈਚਾਰਿਆਂ ਬਾਰੇ ਜਾਅਲੀ ਖ਼ਬਰਾਂ ਚਲਾ ਰਹੇ ਸਨ। ਕਾਰਵਾਈ ਦੇ ਨਾਲ ਹੀ ਕੇਂਦਰ ਸਰਕਾਰ ਨੇ ਇਨ੍ਹਾਂ ਚੈਨਲਾਂ ਦੀ ਸੂਚੀ ਵੀ ਜਾਰੀ ਕੀਤੀ ਸੀ।

Leave a Reply

Your email address will not be published.