ਕੈਨੇਡਾ-ਅਮਰੀਕਾ ਬਾਰਡਰ ਤੋਂ ਭਾਰਤੀ ਮੂਲ ਦਾ ਟਰੱਕ ਡਰਾਈਵਰ 62 ਕਿਲੋ ਕੋਕੀਨ ਸਮੇਤ ਗ੍ਰਿਫ਼ਤਾਰ

Home » Blog » ਕੈਨੇਡਾ-ਅਮਰੀਕਾ ਬਾਰਡਰ ਤੋਂ ਭਾਰਤੀ ਮੂਲ ਦਾ ਟਰੱਕ ਡਰਾਈਵਰ 62 ਕਿਲੋ ਕੋਕੀਨ ਸਮੇਤ ਗ੍ਰਿਫ਼ਤਾਰ
ਕੈਨੇਡਾ-ਅਮਰੀਕਾ ਬਾਰਡਰ ਤੋਂ ਭਾਰਤੀ ਮੂਲ ਦਾ ਟਰੱਕ ਡਰਾਈਵਰ 62 ਕਿਲੋ ਕੋਕੀਨ ਸਮੇਤ ਗ੍ਰਿਫ਼ਤਾਰ

ਨਿਊਯਾਰਕ / ਬੀਤੇ ਦਿਨੀਂ ਕੈਨੇਡਾ/ਅਮਰੀਕਾ ਅੰਤਰਰਾਸ਼ਟਰੀ ਬਾਰਡਰ ਤੋਂ ਇਕ ਭਾਰਤੀ ਮੂਲ ਦੇ ਟਰੱਕ ਡਰਾਈਵਰ ਨੂੰ 62 ਕਿਲੋ ਕੋਕੀਨ ਸਮੇਤ ਸਾਰਨੀਆ ਬਾਰਡਰ ਤੋਂ ਗ੍ਰਿਫ਼ਤਾਰ ਕੀਤਾ ਹੈ।

ਗ੍ਰਿਫ਼ਤਾਰ ਕੀਤਾ ਗਿਆ ਭਾਰਤੀ ਮੂਲ ਦਾ ਇਹ ਟਰੱਕ ਡਰਾਈਵਰ ਕੈਨੇਡਾ ਦੇ ਬਰੈਂਪਟਨ ਦਾ ਰਹਿਣ ਵਾਲਾ ਹੈ। ਇਸ ਬਰਾਮਦਗੀ ਦਾ ਮੁੱਲ 3.5 ਮਿਲੀਅਨ ਡਾਲਰ ਦੇ ਕਰੀਬ ਬਣਦਾ ਹੈ। ਕੈਨੇਡੀਅਨ ਬਾਰਡਰ ਅਧਿਕਾਰੀਆਂ ਵੱਲੋਂ ਆਰ.ਸੀ.ਐਮ.ਪੀ. ਦੀ ਮਦਦ ਨਾਲ ਬਰੈਂਪਟਨ ਦੇ 25 ਸਾਲਾ ਡਰਾਈਵਰ ਹਰਵਿੰਦਰ ਸਿੰਘ ਨੂੰ ਲੰਘੀ 31 ਮਾਰਚ ਨੂੰ ਅਮਰੀਕਾ ਤੋਂ ਵਾਪਸ ਆਉਂਦਿਆ ਗ੍ਰਿਫ਼ਤਾਰ ਅਤੇ ਚਾਰਜ ਕੀਤਾ ਗਿਆ ਹੈ। ਸਾਰਨੀਆ ਨਾਮੀ ਕੋਰਟ ਵਿਚ ਹਰਵਿੰਦਰ ਸਿੰਘ ਨੂੰ 20 ਅਪ੍ਰੈਲ ਨੂੰ ਪੇਸ਼ ਕੀਤਾ ਜਾਵੇਗਾ।

Leave a Reply

Your email address will not be published.