ਕੈਨੇਡਾ ‘ਚ ਭਾਰਤੀ ਮੂਲ ਦੀ ਵਿਦਿਆਰਥਣ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ

ਕੈਨੇਡਾ ‘ਚ ਭਾਰਤੀ ਮੂਲ ਦੀ ਵਿਦਿਆਰਥਣ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ

ਕੈਨੇਡਾ ਦੇ ਓਂਟਾਰੀਓ ਤੋਂ ਇੱਕ ਦੁਖਦ ਖਬਰ ਸਾਹਮਣੇ ਆਈ ਹੈ। ਇਥੇ ਭਾਰਤੀ ਮੂਲ ਦੀ ਵਿਦਿਆਰਥਣ ਦੀ ਸੜਕ ਹਾਦਸੇ ਦੌਰਾਨ ਦਰਦਨਾਕ ਮੌਤ ਹੋ ਗਈ। ਵਿਦਿਆਰਥਣ ਦੀ ਪਛਾਣ ਗੋਵਿਨੀ ਰਾਜੇਂਦਰ ਪ੍ਰਸਾਦ ਵਜੋਂ ਹੋਈ ਹੈ। ਉਹ ਭਾਰਤ ਤੋਂ ਇੱਕ ਅੰਤਰਰਾਸ਼ਟਰੀ ਵਿਦਿਆਰਥਣ ਸੀ, ਜੋ ਲੌਰੇਨਟੀਅਨ ਯੂਨੀਵਰਸਿਟੀ ਵਿੱਚ ਕੰਪਿਊਟੇਸ਼ਨਲ ਸਾਇੰਸ ਦੀ ਪੜ੍ਹਾਈ ਕਰ ਰਹੀ ਸੀ।

ਜਾਣਕਾਰੀ ਮੁਤਾਬਕ  ਗੋਵਿਨੀ ਰਾਜੇਂਦਰ ਪ੍ਰਸਾਦ ਪੈਦਲ ਜਾ ਰਹੀ ਸੀ ਕਿ ਇੱਕ ਪਿਕਅੱਪ ਟਰੱਕ ਨੇ ਟੱਕਰ ਮਾਰ ਦਿੱਤੀ। ਹਸਪਤਾਲ ਵਿਚ ਵਿਦਿਆਰਥਣ ਨੇ ਦਮ ਤੋੜ ਦਿੱਤਾ। ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਸੀ ਜਿਸ ਦੀ ਸਡਬਰੀ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ ਤੇ ਜਲਦ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

Leave a Reply

Your email address will not be published.