ਕੈਨੇਡਾ ‘ਚ ਸੜਕ ਹਾਦਸੇ ਦੌਰਾਨ ਅਜਨਾਲਾ ਦੇ ਨੌਜਵਾਨ ਦੀ ਮੌਤ

ਕੈਨੇਡਾ ‘ਚ ਸੜਕ ਹਾਦਸੇ ਦੌਰਾਨ ਅਜਨਾਲਾ ਦੇ ਨੌਜਵਾਨ ਦੀ ਮੌਤ

ਬਰੈਂਪਟਨ : ਕੈਨੇਡਾ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਦੋ ਪੰਜਾਬੀ ਨੌਜਵਾਨ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ। ਇਸ ਸੜਕ ਹਾਦਸੇ ਵਿੱਚ ਤਹਿਸੀਲ ਅਜਨਾਲਾ ਦੇ 2 ਵੱਖ-ਵੱਖ ਪਿੰਡਾਂ ਦੇ ਕੈਨੇਡਾ ਵਾਸੀ 2 ਨੌਜਵਾਨਾਂ ਵਿੱਚੋਂ 1 ਦੀ ਮੌਤ ਹੋਣ ਦੀ ਖਬਰ ਆਈ ਹੈ, ਜਦਕਿ ਦੂਜਾ ਨੌਜਵਾਨ ਜ਼ੇਰੇ ਇਲਾਜ ਹੈ। ਮਿਲੀ ਜਾਣਕਾਰੀ ਅਨੁਸਾਰ ਤਹਿਸੀਲ ਅਜਨਾਲਾ ਦੇ ਪਿੰਡ ਅਲੀਵਾਲ ਕੋਟਲੀ ਦੇ 29 ਸਾਲਾ ਨੌਜਵਾਨ ਖੁਸ਼ਬੀਰ ਸਿੰਘ ਪੁੱਤਰ ਗੁਰਮੇਲ ਸਿੰਘ ਤੇ ਉਸ ਦੇ ਸਾਲੇ ਸਪਿੰਦਰ ਸਿੰਘ ਵਾਸੀ ਚੱਕ ਬਾਲਾ ਦੀ ਕਾਰ ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿਖੇ ਕੰਮ ਤੋਂ ਵਾਪਸ ਆਉਂਦੇ ਸਮੇਂ ਇੱਕ ਹੋਰ ਵਾਹਨ ਨਾਲ ਟਕਰਾਉਣ ਕਰਕੇ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ।ਇਸ ਭਿਆਨਕ ਸੜਕ ਹਾਦਸੇ ਵਿੱਚ ਖੁਸ਼ਬੀਰ ਦੀ ਮੌਕੇ ’ਤੇ ਮੌਤ ਹੋ ਗਈ, ਜਦਕਿ ਸਪਿੰਦਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਜਿਸ ਤੋਂ ਬਾਅਦ ਉਹ ਕੈਨੇਡਾ ਵਿਖੇ ਜ਼ੇਰੇ ਇਲਾਜ ਹੈ। ਦੱਸ ਦੇਈਏ ਕਿ ਮ੍ਰਿਤਕ ਨੌਜਵਾਨ ਖੁਸ਼ਬੀਰ ਆਪਣੇ ਪਿੱਛੇ ਮਾਪਿਆਂ ਸਣੇ ਆਪਣੀ ਪਤਨੀ ਤੇ ਇੱਕ ਸਾਲ ਦੇ ਪੁੱਤਰ ਨੂੰ ਛੱਡ ਗਿਆ ਹੈ। ਖੁਸ਼ਬੀਰ ਦੀ ਮੌਤ ਦੀ ਖਬਰ ਮਿਲਣ ਮਗਰੋਂ ਉਸਦੇ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ।

Leave a Reply

Your email address will not be published.