ਕੈਨੇਡਾ ਤੋਂ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਕੈਨੇਡਾ ਤੋਂ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ : ਸੂਬੇ ਵਿੱਚ ਗੈਂਗਵਾਰ ਤੇ ਫਾਇਰਿੰਗ ਦੇ ਮਾਮਲੇ ਆਏ ਦਿਨ ਸਾਹਮਣੇ ਆ ਰਹੇ ਹਨ।

ਅਪਰਾਧੀਆਂ ਦੇ ਹੌਂਸਲੇ ਇੰਨੇ ਬੁਲੰਦ ਹਨ ਕਿ ਉਹ ਸ਼ਰੇਆਮ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਜਾਂਦੇ ਹਨ। ਇਸੇ ਵਿਚਾਲੇ ਤਰਨਤਾਰਨ ਤੋਂ ਫਾਇਰਿੰਗ ਦਾ ਨਵਾਂ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਕੈਨੇਡਾ ਤੋਂ ਆਏ ਨੌਜਵਾਨ ਦਾ ਗੋਲੀਆਂ ਮਾਰ ਕਰ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਪਿੰਡ ਸੋਹਾਵਾ ਵਾਸੀ ਸੁਖਵਿੰਦਰ ਸਿੰਘ ਦੇ 25 ਸਾਲਾਂ ਪੁੱਤਰ ਜਤਿੰਦਰਪਾਲ ਸਿੰਘ ਦੀ ਮੋਟਰ ਸਾਈਕਲ ਸਵਾਲ ਨੌਜਵਾਨਾਂ ਨੇ ਮੌਤ ਦੇ ਘਾਟ ਉਤਾਰ ਦਿੱਤਾ। ਇਸ ਘਟਨਾ ਦੀ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਪੁਲਿਸ ਪਾਰਟੀ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਮ੍ਰਿਤਕ ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਮਿਲੀ ਜਾਣਕਾਰੀ ਅਨੁਸਾਰ ਜਤਿੰਦਰਪਾਲ ਕੁਝ ਦਿਨ ਪਹਿਲਾਂ ਹੀ ਕੈਨੇਡਾ ਤੋਂ ਆਪਣੇ ਪਿੰਡ ਆਇਆ ਸੀ । ਜਤਿੰਦਰਪਾਲ ਆਪਣੇ ਦੋਸਤਾਂ ਨਾਲ ਤਰਨਤਾਰਨ ਸ਼ਹਿਰ ਦੇ ਰੈਸਟੋਰੈਂਟ ਵਿੱਚ ਖਾਣਾ ਖਾਣ ਗਿਆ ਸੀ। ਜਿੱਥੇ ਚਾਰ ਖੱਬਾ ਚੌਕ ਨਜ਼ਦੀਕ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਗੋਲੀਆਂ ਮਾਰ ਦਿੱਤੀਆਂ । ਗੋਲੀਆਂ ਲੱਗਣ ਤੋਂ ਬਾਅਦ ਨੌਜਵਾਨ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸਦੀ ਮੌਤ ਹੋ ਗਈ।

ਇਸ ਘਟਨਾ ਸਬੰਧੀ ਡੀਐੱਸਪੀ ਬਰਜਿੰਦਰ ਸਿੰਘ ਨੇ ਦੱਸਿਆ ਕਿ ਜਤਿੰਦਰਪਾਲ ਦੇ ਕਤਲ ਕੌਣ ਹਨ, ਇਸਦਾ ਪਤਾ ਲਗਾਉਣ ਲਈ ਘਟਨਾ ਵਾਲੀ ਥਾਂ ਦੇ ਆਸ-ਪਾਸ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਇਸ ਕਤਲ ਦੀ ਗੁੱਥੀ ਨੂੰ ਜਲਦ ਸੁਲਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਨੌਜਵਾਨ ਦੇ ਪਿਤਾ ਦੇ ਬਿਆਨਾਂ ਦੇ ਅਧਾਰ ‘ਤੇ ਅਣਪਛਾਤੇ ਲੋਕਾਂ ਖਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਗਿਆ ਹੈ।

Leave a Reply

Your email address will not be published.