ਓਟਾਵਾ : ਪੋਲੈਂਡ ਚ ਯੂਕ੍ਰੇਨ ਦੇ ਸ਼ਰਨਾਰਥੀਆਂ ਦੀ ਮਦਦ ਲਈ ਕੈਨੇਡਾ ਨੇ ਫੌਜੀ ਭੇਜਣ ਦਾ ਐਲਾਨ ਕੀਤਾ ਹੈ।
ਯੂਕ੍ਰੇਨ ਦੀ ਮਦਦ ਲਈ ਕੈਨੇਡਾ ਨੇ ਵਿੱਤੀ ਮਦਦ ਦਾ ਵੀ ਨਿਰਣਾ ਲਿਆ ਹੈ।ਯੂਕ੍ਰੇਨ ਦੇ ਵਿੱਤ ਮੰਤਰਾਲੇ ਨੇ ਦੱਸਿਆ ਕਿ ਰੂਸੀ ਫ਼ੌਜੀ ਕਾਰਵਾਈ ਦੌਰਾਨ ਉਸ ਨੇ ਕੈਨੇਡੀਅਨ ਸਰਕਾਰ ਨਾਲ 398 ਮਿਲੀਅਨ ਡਾਲਰ ਦੇ ਕਰਜ਼ੇ ਦੇ ਸਮਝੌਤੇ ‘ਤੇ ਹਸਤਾਖਰ ਕੀਤੇ ਹਨ।ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ ਕਿ ਯੂਕ੍ਰੇਨ ਦੇ ਵਿੱਤ ਮੰਤਰੀ ਸੇਰਹੀ ਮਾਰਚੇਂਕੋ ਨੇ ਯੂਕ੍ਰੇਨ ਨੂੰ ਅਨੁਕੂਲ ਸ਼ਰਤਾਂ ‘ਤੇ 398 ਮਿਲੀਅਨ ਡਾਲਰ ਦਾ ਕਰਜ਼ਾ ਪ੍ਰਦਾਨ ਕਰਨ ਲਈ ਕੈਨੇਡੀਅਨ ਸਰਕਾਰ ਨਾਲ ਇੱਕ ਕਰਜ਼ਾ ਸਮਝੌਤੇ ‘ਤੇ ਹਸਤਾਖਰ ਕੀਤੇ ਹਨ।
ਕਰਜ਼ੇ ਦੀ ਮਿਆਦ 10 ਸਾਲ ਹੈ। ਮੰਤਰਾਲੇ ਨੇ ਆਪਣੇ ਟਵਿੱਟਰ ਪੇਜ ‘ਤੇ ਬਿਆਨ ਵਿਚ ਇਹ ਜਾਣਕਾਰੀ ਦਿੱਤੀ। ਜ਼ਿਕਰਯੋਗ ਹੈ ਕਿ ਰੂਸ ਨੇ 24 ਫਰਵਰੀ ਨੂੰ ਡੋਨੇਟਸਕ ਅਤੇ ਲੁਹਾਨਸਕ ਦੇ ਲੋਕ ਗਣਰਾਜਾਂ ਦਾ ਸਮਰਥਨ ਕਰਨ ਲਈ ਯੂਕ੍ਰੇਨ ਵਿੱਚ ਆਪਣੀ ਫ਼ੌਜੀ ਕਾਰਵਾਈ ਸ਼ੁਰੂ ਕੀਤੀ।ਪੱਛਮੀ ਦੇਸ਼ਾਂ ਨੇ ਯੂਕ੍ਰੇਨ ‘ਚ ਰੂਸੀ ਫ਼ੌਜੀ ਕਾਰਵਾਈ ਦੀ ਸਖ਼ਤ ਨਿੰਦਾ ਕਰਦੇ ਹੋਏ ਇਸ ਨੂੰ ਹਮਲਾ ਕਰਾਰ ਦਿੱਤਾ ਹੈ ਅਤੇ ਮਾਸਕੋ ‘ਤੇ ਸਖ਼ਤ ਪਾਬੰਦੀਆਂ ਲਗਾਈਆਂ ਹਨ।