ਕੈਨੇਡੀਅਨ ਸੰਸਦ ਲਈ 21 ਔਰਤਾਂ ਸਣੇ 70 ਪੰਜਾਬੀ ਚੋਣ ਮੈਦਾਨ ’ਚ

Home » Blog » ਕੈਨੇਡੀਅਨ ਸੰਸਦ ਲਈ 21 ਔਰਤਾਂ ਸਣੇ 70 ਪੰਜਾਬੀ ਚੋਣ ਮੈਦਾਨ ’ਚ
ਕੈਨੇਡੀਅਨ ਸੰਸਦ ਲਈ 21 ਔਰਤਾਂ ਸਣੇ 70 ਪੰਜਾਬੀ ਚੋਣ ਮੈਦਾਨ ’ਚ

ਬਰੈਂਪਟਨ / ਕੈਨੇਡਾ ਵਿੱਚ 20 ਸਤੰਬਰ ਨੂੰ ਹੋ ਰਹੀਆਂ ਮੱਧਕਾਲੀ ਫੈਡਰਲ ਚੋਣਾਂ ਲਈ ਨਾਮਜ਼ਦਗੀਆਂ ਦੀ ਆਖਰੀ ਤਰੀਕ 30 ਅਗਸਤ ਤੋਂ ਬਾਅਦ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ।

ਕੈਨੇਡੀਅਨ ਪਾਰਲੀਮੈਂਟ ਦੀਆਂ ਕੁੱਲ 338 ਸੀਟਾਂ ਲਈ ਹੋ ਰਹੀ ਚੋਣ ਵਿਚ ਐਤਕੀਂ ਪੰਜਾਬੀ ਭਾਈਚਾਰੇ ਦੇ 70 ਉਮੀਦਵਾਰ ਮੈਦਾਨ ਵਿਚ ਨਿੱਤਰ ਚੁੱਕੇ ਹਨ, ਜਿਨ੍ਹਾਂ ਵਿਚ 21 ਔਰਤਾਂ ਵੀ ਸ਼ਾਮਲ ਹਨ। ਇਨ੍ਹਾਂ ਉਮੀਦਵਾਰਾਂ ਨੇ ਦੂਜਿਆਂ ਦੇ ਮੁਕਾਬਲੇ ਆਪਣੀ ਚੋਣ ਮੁਹਿੰਮ ਭਖਾ ਲਈ ਹੈ। ਕਈ ਹਲਕਿਆਂ ਵਿਚ ਇਕ ਧਿਰ ਵੱਲੋਂ ਖੜ੍ਹੇ ਪੰਜਾਬੀ ਉਮੀਦਵਾਰ ਦਾ ਮੁਕਾਬਲਾ ਦੂਜੀ ਧਿਰ ਦੇ ਪੰਜਾਬੀ ਉਮੀਦਵਾਰ ਨਾਲ ਹੈ। ਮਿਸਾਲ ਵਜੋਂ ਨਾਰਥ ਬਰੈਂਪਟਨ ਵਿਚ ਲਿਬਰਲ ਉਮੀਦਵਾਰ ਰੂਬੀ ਸਹੋਤਾ ਦੇ ਮੁਕਾਬਲੇ ਕੰਜ਼ਰਵੇਟਿਵ ਵੱਲੋਂ ਮਿਧਾ ਜੋਸ਼ੀ ਨੂੰ ਉਤਾਰਿਆ ਗਿਆ ਹੈ। ਬਰੈਂਪਟਨ ਈਸਟ ਤੋਂ ਮਨਿੰਦਰ ਸੰਧੂ ਦੇ ਮੁਕਾਬਲੇ ਕੰਜ਼ਰਵੇਟਿਵ ਉਮੀਦਵਾਰ ਨਵਲ ਬਜਾਜ ਖੜ੍ਹੇ ਹਨ। ਬਰੈਂਪਟਨ ਸਾਊਥ ਤੋਂ ਲਿਬਰਲ ਦੀ ਉਮੀਦਵਾਰ ਸੋਨੀਆ ਸਿੱਧੂ ਦੇ ਮੁਕਾਬਲੇ ਕੰਜ਼ਰਵੇਟਿਵ ਵੱਲੋਂ ਮਿਸਟਰ ਬਰਾੜ ਮੈਦਾਨ ਵਿਚ ਹੈ।

ਇਸੇ ਤਰਾਂ ਐਡਮੰਟਨ ਅਤੇ ਵੈਨਕੂਵਰ ਵਿਚ ਵੀ ਬਹੁਤੀਆਂ ਥਾਵਾਂ ਉਤੇ ਪੰਜਾਬੀ ਆਗੂਆਂ ਦਾ ਮੁਕਾਬਲਾ ਪੰਜਾਬੀ ਨਾਲ ਹੋ ਰਿਹਾ ਹੈ। ਚੇਤੇ ਰਹੇ ਕਿ ਲਿਬਰਲ ਦਾ ਸਾਬਕਾ ਮੰਤਰੀ ਨਵਦੀਪ ਸਿੰਘ ਬੈਂਸ ਅਤੇ ਐੱਮਪੀ ਗਗਨ ਸਿਕੰਦ ਚੋਣ ਮੈਦਾਨ ਵਿਚੋਂ ਸਵੈਇੱਛਾ ਨਾਲ ਪਿੱਛੇ ਹਟ ਗਏ ਹਨ। ਹਾਲੀਆ ਸਰਵੇਖਣਾਂ ਵਿਚ ਕੰਜ਼ਰਵੇਟਿਵ ਪਾਰਟੀ ਨੂੰ 35.6 ਜਦਕਿ ਲਿਬਰਲ ਪਾਰਟੀ ਦੇ ਪੱਖ ਵਿਚ 35.3 ਫੀਸਦੀ ਲੋਕ ਰਾਏ ਦੱਸੀ ਗਈ ਹੈ। ਐੱਨਡੀਪੀ ਨੂੰ ਇਨ੍ਹਾਂ ਸਰਵੇਖਣਾਂ ਵਿਚ ਤੀਜੀ ਥਾਂ ਉਤੇ ਵਿਖਾਇਆ ਜਾ ਰਿਹਾ ਹੈ। ਕੋਵਿਡ ਕਾਰਨ ਐਤਕੀਂ ਬਹੁਤੀਆਂ ਵੋਟਾਂ ਡਾਕ ਜਾਂ ਈਮੇਲ ਰਾਹੀਂ ਪੈਣ ਦੀ ਸੰਭਾਵਨਾ ਹੈ। ਕੈਨੇਡਾ ਦੀ ਰਵਾਇਤ ਅਨੁਸਾਰ ਜੇਕਰ ਕਿਸ ਵੋਟਰ ਨੂੰ 20 ਸਤੰਬਰ ਨੂੰ ਕੋਈ ਜ਼ਰੂਰੀ ਰੁਝੇਵਾਂ ਹੈ ਤਾਂ ਉਨ੍ਹਾਂ ਲਈ ਐਡਵਾਂਸ ਪੋਲੰਿਗ 10, 11, 12 ਤੇ 13 ਸਤੰਬਰ ਨੂੰ ਹੋਵੇਗੀ।

Leave a Reply

Your email address will not be published.