ਕੈਪਟਨ ਨੇ ਕੇਂਦਰ ਦੇ ਯੂ.ਟੀ ਮੁਲਾਜ਼ਮਾਂ ਬਾਰੇ ਫੈਸਲੇ ਦਾ ਕੀਤਾ ਸਮਰਥਨ

ਚੰਡੀਗੜ: ਚੰਡੀਗੜ੍ਹ ਪ੍ਰਸ਼ਾਸਨ ਵਿਚ ਪੰਜਾਬ ਦੇ ਸਰਵਿਸ ਰੂਲਜ਼ ਹਟਾ ਕੇ ਕੇਂਦਰੀ ਸਰਵਿਸ ਰੂਲਜ਼ ਲਾਗੂ ਕੀਤੇ ਗਏ ਹਨ।

ਇਸ ‘ਤੇ ਵੱਖ-ਵੱਖ ਆਗੂਆਂ ਵੱਲੋਂ ਪ੍ਰਤੀਕਿਰਿਆ ਦਿੱਤੀ ਜਾ ਰਹੀ ਹੈ। ਜ਼ਿਆਦਾਤਰ ਸਿਆਸੀ ਆਗੂਆਂ ਵੱਲੋਂ ਕੇਂਦਰ ਦੇ ਇਸ ਫੈਸਲੇ ਦਾ ਵਿਰੋਧ ਕੀਤਾ ਜਾ ਰਿਹਾ ਹੈ ਪਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸ਼ਾਸਤ ਪ੍ਰਦੇਸ਼ ਪ੍ਰਸ਼ਾਸਨ ਨਾਲ ਕੰਮ ਕਰਦੇ ਮੁਲਾਜ਼ਮਾਂ ਨੂੰ ਕੇਂਦਰੀ ਲਾਭ ਦੇਣ ਵਾਲੇ ਕੇਂਦਰ ਸਰਕਾਰ ਦੇ ਰੁਟੀਨ ਪ੍ਰਸ਼ਾਸਨਿਕ ਫੈਸਲੇ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦਾ ਦੋਸ਼ ਲਗਾਇਆ ਹੈ। ਨਾਲ ਹੀ ਉਨ੍ਹਾਂ ਨੇ ਵਿਰੋਧੀ ਧਿਰ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ‘ਆਪ’ ਦੇ ਜਾਲ ਵਿੱਚ ਨਾ ਫਸਣ।

ਕੈਪਟਨ ਅਮਰਿੰਦਰ ਨੇ ਕਿਹਾ ਕਿ ਕੇਂਦਰ ਦੇ ਯੂ. ਟੀ. ਮੁਲਾਜ਼ਮਾਂ ਬਾਰੇ ਫੈਸਲੇ ਵਿਚ ਕੁਝ ਵੀ ਗਲਤ ਨਹੀਂ। ਉਨ੍ਹਾਂ ਕਿਹਾ ਕਿ ਇਹ ਮੁਲਾਜ਼ਮਾਂ ਦੀ ਬਹੁਤ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਸੀ, ਜਿਨ੍ਹਾਂ ਵਿੱਚੋਂ ਬਹੁਤ ਸਾਰੇ ਪੰਜਾਬ ਦੇ ਹਨ, ਕਿ ਉਨ੍ਹਾਂ ਨੂੰ ਕੇਂਦਰ ਸਰਕਾਰ ਦੇ ਕਰਮਚਾਰੀਆਂ ਦੇ ਬਰਾਬਰ ਸਾਰੀਆਂ ਸੇਵਾਵਾਂ ਦੇ ਲਾਭ ਮਿਲਣੇ ਚਾਹੀਦੇ ਹਨ। ਹੁਣ ਜਦੋਂ ਕੇਂਦਰ ਸਰਕਾਰ ਉਨ੍ਹਾਂ ਦੀ ਮੰਗ ਮੰਨ ਗਈ ਹੈ, ਤਾਂ ਇਸ ਵਿੱਚ ਕੀ ਗਲਤ ਹੈ?

ਸਾਬਕਾ ਮੁੱਖ ਮੰਤਰੀ ਨੇ ਸਾਬਕਾ ਮੁੱਖ ਮੰਤਰੀ ਨੇ ਮਾਨ ਅਤੇ ਕੇਜਰੀਵਾਲ ਨੂੰ ਕਿਹਾ ਕਿ ਉਹ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਵੀ ਉਹੀ ਲਾਭ ਦੇਣ, ਜੋ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਮੁਲਾਜ਼ਮਾਂ ਨੂੰ ਦਿੱਤੇ ਗਏ ਹਨ। ਨਾਲ ਹੀ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਪ੍ਰਸ਼ਾਸਨਿਕ ਮਾਮਲਿਆਂ ਬਾਰੇ ਗਲਤ ਜਾਣਕਾਰੀ ਦੇਣ ਤੋਂ ਗੁਰੇਜ਼ ਕਰਨ ਦੀ ਵੀ ਗੱਲ ਕਹੀ। ਉਨ੍ਹਾਂ ਨੇ ਮੁੱਖ ਮੰਤਰੀ ਮਾਨ ਨੂੰ ਆਪਣੇ ਸੁਪਰੀਮ ਲੀਡਰ ਅਰਵਿੰਦ ਕੇਜਰੀਵਾਲ ਤੋਂ ਸਤਲੁਜ ਯਮੁਨਾ ਲਿੰਕ ਨਹਿਰ ਬਾਰੇ ਆਪਣੇ ਸਟੈਂਡ ਬਾਰੇ ਸਪੱਸ਼ਟੀਕਰਨ ਲੈਣ ਲਈ ਕਿਹਾ।

Leave a Reply

Your email address will not be published. Required fields are marked *