ਕੈਪਟਨ ਵੱਲੋਂ ਪੰਜਾਬੀ ਖਿਡਾਰੀਆਂ ਨੂੰ ਇਕ-ਇਕ ਕਰੋੜ ਰੁਪਏ ਦੇ ਇਨਾਮ ਦਾ ਐਲਾਨ

Home » Blog » ਕੈਪਟਨ ਵੱਲੋਂ ਪੰਜਾਬੀ ਖਿਡਾਰੀਆਂ ਨੂੰ ਇਕ-ਇਕ ਕਰੋੜ ਰੁਪਏ ਦੇ ਇਨਾਮ ਦਾ ਐਲਾਨ
ਕੈਪਟਨ ਵੱਲੋਂ ਪੰਜਾਬੀ ਖਿਡਾਰੀਆਂ ਨੂੰ ਇਕ-ਇਕ ਕਰੋੜ ਰੁਪਏ ਦੇ ਇਨਾਮ ਦਾ ਐਲਾਨ

ਮਾਨਸਾ / ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਦੀ ਹਾਕੀ ਟੀਮ ਨੂੰ ਓਲੰਪਿਕ ਖੇਡਾਂ ਦੌਰਾਨ ਅੱਜ ਕਾਂਸੀ ਦਾ ਤਗਮਾ ਜਿੱਤਣ ਲਈ ਵਧਾਈ ਦਿੰਦਿਆਂ ਕਿਹਾ ਕਿ ਅੱਜ ਦਾ ਦਿਨ ਭਾਰਤੀਆਂ ਲਈ ਬਹੁਤ ਖੁਸ਼ੀ ਅਤੇ ਮਾਣ ਮਹਿਸੂਸ ਕਰਨ ਵਾਲਾ ਹੈ, ਕਿਉਂਕਿ ਭਾਰਤੀ ਹਾਕੀ ਟੀਮ ਨੇ 41 ਸਾਲਾਂ ਬਾਅਦ ਕੋਈ ਮੈਡਲ ਜਿੱਤਿਆ ਹੈ।

ਅੱਜ ਦੇ ਮੈਚ ਵਿਚ ਸਾਰੇ ਗੋਲ ਪੰਜਾਬੀ ਖਿਡਾਰੀਆਂ ਸਿਮਰਨਜੀਤ, ਹਾਰਦਿਕ, ਹਰਮਨਪ੍ਰੀਤ, ਰੁਪਿੰਦਰ ਪਾਲ ਵਲੋਂ ਕੀਤੇ ਗਏ। ਇਸੇ ਦੌਰਾਨ ਭਾਰਤੀ ਹਾਕੀ ਟੀਮ ਨੂੰ ਵੱਖਰੇ ਤੌਰ ‘ਤੇ ਵਧਾਈ ਦਿੰਦਿਆਂ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਜੀਤ ਸਿੰਘ ਵਲੋਂ ਇਸ ਟੀਮ ਵਿਚਲੇ ਪੰਜਾਬੀ ਖਿਡਾਰੀਆਂ ਨੂੰ ਇੱਕ ਇੱਕ ਕਰੋੜ ਰੁਪਏ ਦੇਣ ਦਾ ਟਵੀਟ ਕਰਕੇ ਐਲਾਨ ਕੀਤਾ ਗਿਆ ਹੈ

ਬੈਲਜੀਅਮ ਨੇ ਆਸਟਰੇਲੀਆ ਨੂੰ 3-2 ਨਾਲ ਹਰਾਇਆ ਟੋਕੀਓ / ਟੋਕੀਓ ਉਲੰਪਿਕ ਖੇਡਾਂ ਦੌਰਾਨ ਅੱਜ ਸ਼ਾਮ ਨੂੰ ਖੇਡੇ ਗਏ ਪੁਰਸ਼ਾਂ ਦੀ ਹਾਕੀ ਮੈਚ ਵਿਚ ਵਿਸ਼ਵ ਚੈਂਪੀਅਨ ਬੈਲਜੀਅਮ ਨੇ ਆਸਟਰੇਲੀਆ ਦਾ ਲਗਾਤਾਰ ਜਿੱਤਾਂ ਦਾ ਗ਼ਰੂਰ ਉਸ ਵੇਲੇ ਤੋੜ ਦਿੱਤਾ, ਜਦੋਂ ਉਸ ਨੇ ਸ਼ਾਨਦਾਰ ਖੇਡਦਿਆਂ ਪੈਨਲੀਟੀ ਸ਼ੂਟਆਊਟ) ਵਿਚ 3-2 ਨਾਲ ਹਰਾ ਕੇ ਸੋਨ ਤਗਮਾ ਜਿੱਤ ਲਿਆ। ਇਸ ਤੋਂ ਪਹਿਲਾਂ ਦੋਹਾਂ ਟੀਮਾਂ ਵਿਚਕਾਰ ਮੁਕਾਬਲਾ ਪੂਰੇ ਸਮੇਂ ਤੱਕ ਇੱਕ-ਇੱਕ ਗੋਲ ਨਾਲ ਬਰਾਬਰ ਰਿਹਾ ਸੀ।

Leave a Reply

Your email address will not be published.