ਕੋਰੋਨਾ ਰਿਪੋਰਟ ਪਾਜ਼ੀਟਿਵ ਹੋਏ ਸਿਮਰਨਜੀਤ ਸਿੰਘ ਮਾਨ

ਕੋਰੋਨਾ ਰਿਪੋਰਟ ਪਾਜ਼ੀਟਿਵ ਹੋਏ ਸਿਮਰਨਜੀਤ ਸਿੰਘ ਮਾਨ

ਸੰਗਰੂਰ : ਸੰਗਰੂਰ ਤੋਂ ਲੋਕ ਸਭਾ ਚੋਣ ਜਿੱਤੇ ਸਿਮਰਨਜੀਤ ਸਿੰਘ ਮਾਨ ਦੀ ਕੋਰੋਨਾ ਰਿਪੋਰਟ ਪਾਜੀਟਿਵ ਆਈ ਹੈ। ਇਸ ਬਾਰੇ ਉਨ੍ਹਾਂ ਨੇ ਟਵੀਟ ਕਰਕੇ ਖੁਦ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੂੰ ਗਲੇ ਵਿਚ ਇੰਫੈਕਸ਼ਨ ਹੋ ਗਈ ਸੀ ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣਾ ਕੋਰੋਨਾ ਟੈਸਟ ਕਰਵਾਇਆ ਜਿਸ ਦੀ ਰਿਪੋਰਟ ਪਾਜ਼ੀਟਿਵ ਆਈ ਹੈ।ਟਵੀਟ ਵਿਚ ਸਿਮਰਨਜੀਤ ਸਿੰਘ ਮਾਨ ਨੇ ਲਿਖਿਆ ਹੈ ਕਿ-‘ਮੈਨੂੰ ਪਿਛਲੇ ਕੁੱਝ ਦਿਨਾਂ ਤੋਂ ਗਲੇ ਵਿੱਚ ਇੰਫੈਕਸ਼ਨ ਹੋ ਰਹੀ ਸੀ ਮੈਂ ਸੰਗਤ ਨੂੰ ਦੱਸਣਾ ਚਾਹੁੰਦਾ ਹਾਂ ਕਿ ਮੇਰੀ ਕੋਵਿਡ ਟੈਸਟ ਰਿਪੋਰਟ ਪੌਜ਼ਟਿਵ ਆਈ ਹੈ। ਪਰ ਮੈਂ ਠੀਕ ਮਹਿਸੂਸ ਕਰ ਰਿਹਾ ਹਾਂ। ਡਾ. ਸਾਹਿਬਾਨਾਂ ਵੱਲੋਂ 7 ਦਿਨਾਂ ਲਈ ਇਕਾਂਤਵਾਸ ਵਿੱਚ ਰਹਿਣ ਦੀ ਸਲਾਹ ਦਿਤੀ ਗਈ ਹੈ, ਇਸ ਤੋਂ ਬਾਅਦ ਮੈਂ ਆਮ ਦਿਨਾਂ ਵਾਂਗ ਸੰਗਤ ਦੇ ਦਰਸ਼ਨ ਕਰਾਂਗਾ।’ਦੱਸ ਦੇਈਏ ਕਿ ਜਿਸ ਦਿਨ ਸਿਮਰਨਜੀਤ ਸਿੰਘ ਮਾਨ ਸੰਗਰੂਰ ਜ਼ਿਮਨੀ ਚੋਣ ਜਿੱਤੇ ਸਨ, ਉਸੇ ਦਿਨ ਤੋਂ ਉਨ੍ਹਾਂ ਦੀ ਤਬੀਅਤ ਥੋੜ੍ਹੀ ਜਿਹੀ ਖਰਾਬ ਚੱਲ ਰਹੀ ਸੀ। ਜਿੱਤਣ ਤੋਂ ਬਾਅਦ ਜਦੋਂ ਮਾਨ ਰੋਡ ਸ਼ੋਅ ਕਰ ਰਹੇ ਸਨ ਤਾਂ ਅਚਾਨਕ ਉੁਨ੍ਹਾਂ ਦੇ ਗਲੇ ਵਿਚ ਦਰਦ ਸ਼ੁਰੂ ਹੋ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਡਾਕਟਰ ਨਾਲ ਸੰਪਰਕ ਕੀਤਾ। ਡਾਕਟਰ ਨੇ ਸਿਮਰਨਜੀਤ ਸਿੰਘ ਮਾਨ ਨੂੰ ਕੁਝ ਦਿਨਾਂ ਲਈ ਆਰਾਮ ਕਰਨ ਦੀ ਸਲਾਹ ਦਿੱਤੀ ਸੀ। ਮਾਨ ਵੱਲੋਂ ਆਪਣੇ ਅਗਲੇ ਪ੍ਰੋਗਰਾਮ ਰੱਦ ਕਰ ਦਿੱਤਾ ਗਏ ਸਨ ਪਰ ਅੱਜ ਕੋਰੋਨਾ ਟੈਸਟ ਕਰਵਾਉਣ ਤੋਂ ਬਾਅਦ ਸਿਮਰਨਜੀਤ ਸਿੰਘ ਮਾਨ ਦੀ ਰਿਪੋਰਟ ਪਾਜ਼ੀਟਿਵ ਆਈ ਹੈ, ਜਿਸ ਤੋਂ ਬਾਅਦ ਉਨ੍ਹਾਂ ਨੂੰ 7 ਦਿਨਾਂ ਲਈ ਆਈਸੋਲੇਟ ਹੋਣ ਲਈ ਕਿਹਾ ਗਿਆ ਹੈ।

Leave a Reply

Your email address will not be published.