ਕੋਰੋਨਾ ਵਾਇਰਸ ਦਾ ਅਸਰ, DGCA ਨੇ ਅੰਤਰਰਾਸ਼ਟਰੀ ਉਡਾਣਾਂ ‘ਤੇ 28 ਫਰਵਰੀ ਤਕ ਵਧਾਈ ਪਾਬੰਦੀ

ਕੋਰੋਨਾ ਵਾਇਰਸ ਦਾ ਅਸਰ, ਡੀ.ਜੀ.ਸੀ.ਏ ਨੇ ਅੰਤਰਰਾਸ਼ਟਰੀ ਉਡਾਣਾਂ ‘ਤੇ 28 ਫਰਵਰੀ ਤਕ ਵਧਾਈ ਪਾਬੰਦੀ

ਕੋਰੋਨਾ ਵਾਇਰਸ ਕਾਰਨ ਅੰਤਰਰਾਸ਼ਟਰੀ ਉਡਾਣਾਂ ‘ਤੇ ਪਾਬੰਦੀ ਫਿਲਹਾਲ ਜਾਰੀ ਰਹੇਗੀ। ਡਾਇਰੈਕਟਰ ਜਨਰਲ ਆਫ ਸਿਵਲ ਏਵੀਏਸ਼ਨ ( ਡੀ.ਜੀ.ਸੀ.ਏ)ਇਹ ਫੈਸਲਾ ਲਿਆ ਹੈ। ਡੀ.ਜੀ.ਸੀ.ਏ ਨੇ ਦੇਸ਼ ਅਤੇ ਦੁਨੀਆ ‘ਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਅੰਤਰਰਾਸ਼ਟਰੀ ਉਡਾਣਾਂ ‘ਤੇ ਪਾਬੰਦੀ 28 ਫਰਵਰੀ ਤਕ ਵਧਾ ਦਿੱਤੀ ਹੈ। ਡੀ.ਜੀ.ਸੀ.ਏ ਨੇ ਇਕ ਚਿੱਠੀ ਲਿਖ ਕੇ ਇਸ ਦੀ ਜਾਣਕਾਰੀ ਦਿੱਤੀ ਹੈ। ਚਿੱਠੀ ਵਿਚ ਲਿਖਿਆ ਗਿਆ ਹੈ ਕਿ ਅਥਾਰਟੀ ਨੇ ਭਾਰਤ ਤੋਂ ਆਉਣ ਜਾਣ ਵਾਲੇ ਅੰਤਰਰਾਸ਼ਟਰੀ ਵਪਾਰਕ ਯਾਤਰੀ ਸੇਵਾਵਾਂ ਨੂੰ ਮੁਅੱਤਲ ਕਰ ਕੇ 28 ਫਰਵਰੀ ਤਕ ਵਧਾ ਦਿੱਤਾ ਹੈ।

ਡੀ.ਜੀ.ਸੀ.ਸੀ ਨੇ ਇਹ ਵੀ ਕਿਹਾ ਕਿ ਬਬਲ ਸਿਸਟਮ ਤਹਿਤ ਆਉਣ-ਜਾਣ ਵਾਲੀਆਂ ਉਡਾਣਾਂ ਜਾਰੀ ਰਹਿਣਗੀਆਂ। ਨਾਲ ਹੀ ਡੀਜੀਸੀਏ ਵੱਲੋਂ ਮਨਜ਼ੂਰ ਕਾਰਗੋ ਉਡਾਣਾਂ ਵੀ ਜਾਰੀ ਰਹਿਣਗੀਆਂ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅੰਤਰਰਾਸ਼ਟਰੀ ਉਡਾਣਾਂ ਨੂੰ 31 ਜਨਵਰੀ 2022 ਤਕ ਮੁਅੱਤਲ ਕਰ ਦਿੱਤਾ ਗਿਆ ਸੀ। ਕੋਰੋਨਾ ਦੇ ਵਧਦੇ ਮਾਮਲਿਆਂ ਦੇ ਕਾਰਨ ਪਾਬੰਦੀ ਵਧਾਉਣ ਦਾ ਫੈਸਲਾ ਕੀਤਾ ਗਿਆ ਸੀ।

ਕੋਰੋਨਾ ਦੇ 2,82,970 ਨਵੇਂ ਮਾਮਲੇ ਆਏ ਸਾਹਮਣੇ

ਦੱਸ ਦਈਏ ਕੀ ਕੋਰੋਨਾ ਦੇ ਮਾਮਲਿਆ ‘ਚ ਅੱਜ ਉਛਾਲ ਦੇਖਣ ਨੂੰ ਮਿਲਿਆ ਹੈ। ਬੀਤੇ ਦਿਨੀਂ ਕੋਰੋਨਾ ਵਾਇਰਸ ਦੇ 2,82,970 ਨਵੇਂ ਮਾਮਲੇ ਸਾਹਮਣੇ ਆਏ। ਕਲ੍ਹ ਕੋਰੋਨਾ ਦੇ 2,38,018 ਮਰੀਜ਼ ਮਿਲੇ ਸੀ ਜਦਕਿ ਅੱਜ ਮਰੀਜ਼ਾਂ ਦੀ ਗਿਣਤੀ ਵਿਚ 44,952 ਕੇਸਾਂ ਦਾ ਵਾਧਾ ਹੋਇਆ।

Leave a Reply

Your email address will not be published. Required fields are marked *