ਕੰਗਨਾ ਰਣੌਤ ਖ਼ਿਲਾਫ਼ ਮੁੰਬਈ ‘ਚ ਐੱਫ਼.ਆਈ.ਆਰ. ਦਰਜ

Home » Blog » ਕੰਗਨਾ ਰਣੌਤ ਖ਼ਿਲਾਫ਼ ਮੁੰਬਈ ‘ਚ ਐੱਫ਼.ਆਈ.ਆਰ. ਦਰਜ
ਕੰਗਨਾ ਰਣੌਤ ਖ਼ਿਲਾਫ਼ ਮੁੰਬਈ ‘ਚ ਐੱਫ਼.ਆਈ.ਆਰ. ਦਰਜ

ਮੁੰਬਈ / ਸਿੱਖ ਭਾਈਚਾਰੇ ਵਿਰੁੱਧ ਸੋਸ਼ਲ ਮੀਡੀਆ ਪੋਸਟਾਂ ‘ਚ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਨ ਲਈ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਖ਼ਿਲਾਫ਼ ਮੁੰਬਈ ਦੇ ਥਾਣਾ ਖਾਰ ਵਿਖੇ ਸੁਪਰੀਮ ਕੌਂਸਲ ਨਵੀਂ ਮੁੰਬਈ ਗੁਰਦੁਆਰਾ ਦੇ ਚੇਅਰਮੈਨ ਭਾਈ ਜਸਪਾਲ ਸਿੰਘ ਸਿੱਧੂ ਦੀ ਅਗਵਾਈ ‘ਚ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਸੰਧੂ ਵਲੋਂ ਐੱਫ਼.ਆਈ.ਆਰ. ਦਰਜ ਕਰਾਈ ਗਈ ਹੈ ।

ਇਸ ਤੋਂ ਪਹਿਲਾਂ ਸਿੱਖ ਭਾਈਚਾਰੇ ਦੇ ਲੋਕਾਂ ਨੇ ਕੰਗਣਾ ਦੀ ਰਿਹਾਇਸ਼ ‘ਤੇ ਰੋਸ ਵਿਖਾਵਾ ਵੀ ਕੀਤਾ । ਅਮਨ ਕਾਨੂੰਨ ਦੀ ਸਥਿਤੀ ਅਤੇ ਸ਼ਾਂਤੀ ਬਣਾਈ ਰੱਖਣ ਲਈ ਪੁਲਿਸ ਨੇ ਕੰਗਨਾ ਵਿਰੁੱਧ ਇਹ ਕੇਸ ਦਰਜ ਕਰਦਿਆਂ ਐੱਫ.ਆਈ.ਆਰ. ਦੀ ਕਾਪੀ ਸੁਪਰੀਮ ਕੌਂਸਲ ਨਵੀਂ ਮੁੰਬਈ ਦੇ ਆਗੂ ਜਸਪਾਲ ਪਾਸ ਸਿੰਘ ਸਿੱਧੂ, ਸ਼ਿਕਾਇਤ ਕਰਤਾ ਅਮਰਜੀਤ ਸਿੰਘ ਸੰਧੂ, ਜਸਬੀਰ ਸਿੰਘ ਧਾਮ, ਗੁਰਜੋਤ ਸਿੰਘ ਕੀਰ ਤੇ ਅਮਰਜੀਤ ਸਿੰਘ ਰੰਧਾਵਾ ਦੇ ਹਵਾਲੇ ਕੀਤੀ । ਇਸ ਮੌਕੇ ਭਾਈ ਸਿੱਧੂ ਸਮੇਤ ਸਿੱਖ ਭਾਈਚਾਰੇ ਦੇ ਆਗੂਆਂ ਨੇ ਸਮਾਜ ਵਿਚ ਨਫ਼ਰਤ ਫ਼ੈਲਾਉਣ ਬਦਲੇ ਕੰਗਨਾ ਰਣੌਤ ਨੂੰ ਮੁੰਬਈ ਤੋਂ ਤੜੀਪਾੜ ਕਰਨ ਦੀ ਮੰਗ ਕੀਤੀ । ਬੀਤੇ ਦਿਨ ਵੀ ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ‘ਚ ਵਫ਼ਦ ਨੇ ਰਣੌਤ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਉਂਦਿਆਂ ਕੰਗਨਾ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਸੀ ।

Leave a Reply

Your email address will not be published.