ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੌਰਾਨ ਸੁਰੱਖਿਆ ਵਿੱਚ ਕਮੀ ਨੂੰ ਲੈ ਕੇ ਸੋਮਵਾਰ ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ।
ਜਾਣਕਾਰੀ ਮੁਤਾਬਕ ਸੁਪਰੀਮ ਕੋਰਟ ਸੇਵਾਮੁਕਤ ਜੱਜ ਦੀ ਨਿਗਰਾਨੀ ‘ਚ ਜਾਂਚ ਕਮੇਟੀ ਦਾ ਗਠਨ ਕਰੇਗੀ। ਇਸ ਦੌਰਾਨ ਸੁਪਰੀਮ ਕੋਰਟ ਦੇ ਕੁਝ ਵਕੀਲਾਂ ਨੇ ਸਨਸਨੀਖੇਜ਼ ਖੁਲਾਸੇ ਕੀਤੇ ਹਨ। ਵਕੀਲਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਖਾਲਿਸਤਾਨ ਦੇ ਨਾਂ ‘ਤੇ ਧਮਕੀਆਂ ਮਿਲ ਰਹੀਆਂ ਹਨ ਅਤੇ ਕੇਸ ਵਾਪਸ ਲੈਣ ਲਈ ਕਿਹਾ ਜਾ ਰਿਹਾ ਹੈ।ਸੁਪਰੀਮ ਕੋਰਟ ਦੇ ਵਕੀਲ ਵਿਸ਼ਨੂੰ ਸ਼ੰਕਰ ਜੈਨ ਨੇ ਦੱਸਿਆ ਕਿ ਉਨ੍ਹਾਂ ਨੂੰ ਯੂਕੇ ਤੋਂ ਇੱਕ ਕਾਲ ਆਈ ਜੋ ਰਿਕਾਰਡ ਕੀਤੀ ਗਈ। ਇਸ ਵਿਚ ਕਿਹਾ ਗਿਆ ਹੈ ਕਿ ਖਾਲਿਸਤਾਨੀਆਂ ਨੇ ਪ੍ਰਧਾਨ ਮੰਤਰੀ ਮੋਦੀ ਦੇ ਕਾਫਲੇ ਨੂੰ ਰੋਕਣ ਦੀ ਸਾਜ਼ਿਸ਼ ਰਚੀ ਸੀ। ਨਾਲ ਹੀ ਧਮਕੀ ਦਿੱਤੀ ਕਿ ਉਹ ਇਹ ਕੇਸ ਨਾ ਲੜਨ। ਵਿਸ਼ਨੂੰ ਸ਼ੰਕਰ ਜੈਨ ਮੁਤਾਬਕ ਕੁਝ ਹੋਰ ਵਕੀਲਾਂ ਨੂੰ ਵੀ ਅਜਿਹੀਆਂ ਧਮਕੀਆਂ ਮਿਲੀਆਂ ਹਨ। ਮਾਮਲਾ ਗ੍ਰਹਿ ਮੰਤਰਾਲੇ ਨੂੰ ਭੇਜ ਦਿੱਤਾ ਗਿਆ ਹੈ ਅਤੇ ਜਾਂਚ ਦੀ ਮੰਗ ਕੀਤੀ ਜਾ ਰਹੀ ਹੈ।