ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਬਜਾਏ ਵਿਵਾਦਿਤ ਹਿੱਸੇ ‘ਚ ਕੀਤੀ ਜਾਵੇ ਸੋਧ: ਪਵਾਰ

Home » Blog » ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਬਜਾਏ ਵਿਵਾਦਿਤ ਹਿੱਸੇ ‘ਚ ਕੀਤੀ ਜਾਵੇ ਸੋਧ: ਪਵਾਰ
ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਬਜਾਏ ਵਿਵਾਦਿਤ ਹਿੱਸੇ ‘ਚ ਕੀਤੀ ਜਾਵੇ ਸੋਧ: ਪਵਾਰ

ਮੁੰਬਈ: ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਮੁਖੀ ਸ਼ਰਦ ਪਵਾਰ ਨੇ ਕਿਹਾ ਕਿ ਖੇਤੀ ਕਾਨੂੰਨਾ ਨੂੰ ਰੱਦ ਕਰਨ ਦੀ ਬਜਾਏ, ਇਸ ਦੇ ਉਸ ਹਿੱਸੇ ‘ਚ ਸੋਧ ਕਰਨਾ ਚਾਹੀਦਾ ਹੈ, ਜਿਸ ਤੋਂ ਕਿਸਾਨਾਂ ਨੂੰ ਦਿਕੱਤ ਹੈ।

ਸ਼ਰਦ ਪਵਾਰ ਨੂੰ ਪੁਛਿਆ ਗਿਆ ਸੀ ਕਿ, ਕੀ ਕਿਸਾਨਾਂ ਦੀ ਮੰਗ ਨੂੰ ਵੇਖਦੇ ਹੋਏ ਮਹਾਰਾਸ਼ਟਰ ਸਰਕਾਰ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਮਤਾ ਲਿਆਵੇਗੀ ? ਤਾਂ ਉਨ੍ਹਾਂ ਜਵਾਬ ‘ਚ ਕਿਹਾ ਕਿ ਵਿਵਾਦਪੂਰਨ ਖੇਤੀਬਾੜੀ ਕਾਨੂੰਨਾ ਨੂੰ ਰੱਦ ਕਰਨ ਦੀ ਬਜਾਏ ਇਸ ਦੇ ਉਸ ਹਿੱਸੇ ਵਿਚ ਸੋਧ ਕੀਤੀ ਜਾਣੀ ਚਾਹੀਦੀ ਹੈ, ਜਿਸ ਕਾਰਨ ਕਿਸਾਨਾਂ ਨੂੰ ਪਰੇਸ਼ਾਨੀ ਆ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮਹਾਰਾਸ਼ਟਰ ਸਰਕਾਰ ਦੇ ਮੰਤਰੀਆਂ ਦਾ ਇਕ ਸਮੂਹ ਕੇਂਦਰ ਦੁਆਰਾ ਪਾਸ ਕੀਤੇ ਖੇਤੀਬਾੜੀ ਕਾਨੂੰਨਾ ਦੇ ਵੱਖ-ਵੱਖ ਪਹਿਲੂਆਂ ਦਾ ਅਧਿਐਨ ਕਰ ਰਿਹਾ ਹੈ। ਉਨ੍ਹਾਂ ਨਾਲ ਕਿਹਾ ਕਿ ਇਸ ਕਾਨੂੰਨ ਨਾਲ ਜੁੜੀਆਂ ਸਾਰੀਆਂ ਧਿਰਾਂ ’ਤੇ ਵਿਚਾਰ ਚਰਚਾ ਕਰਨ ਤੋਂ ਬਾਅਦ ਹੀ ਇਸ ਨੂੰ ਵਿਧਾਨ ਸਭਾ ‘ਚ ਲਿਆਂਦਾ ਜਾਵੇਗਾ। ਸਾਬਕਾ ਖੇਤੀਬਾੜੀ ਮੰਤਰੀ ਸ਼ਰਦ ਪਵਾਰ ਨੇ ਕਿਹਾ ਕਿ ਇਸ ਕਾਨੂੰਨ ਨੂੰ ਪਾਸ ਕਰਨ ਤੋਂ ਪਹਿਲਾਂ ਸੂਬਿਆਂ ਨੂੰ ਇਸ ਦੇ ਵਿਵਾਦਪੂਰਨ ਪਹਿਲੂਆਂ ’ਤੇ ਵਿਚਾਰ ਕਰਕੇ ਹੀ ਕੋਈ ਫੈਸਲਾ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਹ ਨਹੀਂ ਸੋਚਦੇ ਕਿ ਇਹ ਮਹਾਰਾਸ਼ਟਰ ਦੇ 2 ਦਿੰਨੀ ਸੈਸ਼ਨ ਵਿਚ ਆਵੇਗਾ। ਸ਼ਰਦ ਪਵਾਰ ਨੇ ਇਕ ਵਾਰ ਫਿਰ ਕਿਹਾ ਕਿ ਕਿਸਾਨ ਪਿਛਲੇ 6 ਮਹੀਨਿਆਂ ਤੋਂ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਅਤੇ ਕੇਂਦਰ ਵਿਚਾਲੇ ਡੈੱਡਲਾਕ ਦੀ ਸਥਿਤੀ ਬਣੀ ਹੋਈ ਹੈ। ਕੇਂਦਰ ਨੂੰ ਖੁਦ ਇਸ ਮਾਮਲੇ ‘ਚ ਪਹਿਲ ਕਰਨੀ ਚਾਹੀਦੀ ਹੈ।

Leave a Reply

Your email address will not be published.