ਖੇਤੀਬਾੜੀ ਨੂੰ ਆਧੁਨਿਕ ਰਾਹਾਂ ‘ਤੇ ਤੋਰਨਾ ਸਮੇਂ ਦੀ ਲੋੜ-ਮੋਦੀ

Home » Blog » ਖੇਤੀਬਾੜੀ ਨੂੰ ਆਧੁਨਿਕ ਰਾਹਾਂ ‘ਤੇ ਤੋਰਨਾ ਸਮੇਂ ਦੀ ਲੋੜ-ਮੋਦੀ
ਖੇਤੀਬਾੜੀ ਨੂੰ ਆਧੁਨਿਕ ਰਾਹਾਂ ‘ਤੇ ਤੋਰਨਾ ਸਮੇਂ ਦੀ ਲੋੜ-ਮੋਦੀ

ਨਵੀਂ ਦਿੱਲੀ / ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਮਹੀਨਾਵਾਰ ਰੇਡੀਉਂ ਸੰਵਾਦ ਪ੍ਰੋਗਰਾਮ ‘ਮਨ ਕੀ ਬਾਤ’ ‘ਚ ਕਿਹਾ ਕਿ ਸਮਾਂ ਆ ਗਿਆ ਹੈ ਕਿ ਖੇਤੀਬਾੜੀ ਖੇਤਰ ਨੂੰ ਆਧੁਨਿਕ ਰਾਹਾਂ ‘ਤੇ ਤੋਰਿਆ ਜਾਵੇ ਕਿਉਂਕਿ ਦੇਸ਼ ਨੇ ਅਜਿਹਾ ਕਰਨ ‘ਚ ਪਹਿਲਾਂ ਹੀ ਬਹੁਤ ਦੇਰ ਕਰ ਦਿੱਤੀ ਹੈ ।

ਇਸ ਮੌਕੇ ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਆਮਦਨ ਵਧਾਉਣ ਤੇ ਰੁਜ਼ਗਾਰ ਦੇ ਹੋਰ ਮੌਕੇ ਪੈਦਾ ਕਰਨ ਲਈ ਰਵਾਇਤੀ ਖੇਤੀ ਦੇ ਨਾਲ-ਨਾਲ ਨਵੀਆਂ ਤਕਨੀਕਾਂ ਤੇ ਨੀਤੀਆਂ ਨੂੰ ਵੀ ਅਪਨਾਉਣਾ ਚਾਹੀਦਾ ਹੈ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਆਪਣੇ 75ਵੇਂ ਰੇਡੀE ਸੰਵਾਦ ਪ੍ਰੋਗਰਾਮ ‘ਮਨ ਕੀ ਬਾਤ’ ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੋਰੋਨਾ ਵਾਇਰਸ ਤੋਂ ਲੈ ਕੇ ਹੋਲੀ ਦੇ ਤਿਉਹਾਰ ਬਾਰੇ ਵੀ ਗੱਲਬਾਤ ਕੀਤੀ । ਪ੍ਰਧਾਨ ਮੰਤਰੀ ਨੇ ਕਿਸਾਨਾਂ ਨੂੰ ਵਿਸ਼ੇਸ਼ ਸੰਦੇਸ਼ ਦਿੰਦਿਆਂ ਕਿਹਾ ਕਿ ਖੇਤੀਬਾੜੀ ‘ਚ ਆਧੁਨਿਕਤਾ ਸਮੇਂ ਦੀ ਲੋੜ ਹੈ ਕਿਉਂਕਿ ਅਸੀਂ ਪਹਿਲਾਂ ਹੀ ਬਹੁਤ ਸਮਾਂ ਗੁਆ ਚੁੱਕੇ ਹਾਂ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਵੱਧ ਤੋਂ ਵੱਧ ਕਿਸਾਨਾਂ ਨੂੰ ਖੇਤੀ ਦੇ ਨਾਲ-ਨਾਲ ਸਹਾਇਕ ਧੰਦੇ ਅਪਨਾਉਣੇ ਚਾਹੀਦੇ ਹਨ ਤਾਂ ਜੋ ਉਨ੍ਹਾਂ ਦੀ ਆਮਦਨ ਵਧ ਸਕੇ । ਆਮਦਨ ਵਧਾਉਣ ਤੇ ਰੁਜ਼ਗਾਰ ਦੇ ਵਧੇਰੇ ਮੌਕੇ ਪੈਦਾ ਕਰਨ ਲਈ ਕਿਸਾਨਾਂ ਨੂੰ ਰਵਾਇਤੀ ਖੇਤੀ ਕਰਦਿਆਂ ਨਵੇਂ ਬਦਲ ਅਪਨਾਉਣੇ ਚਾਹੀਦੇ ਹਨ । ਪ੍ਰਧਾਨ ਮੰਤਰੀ ਨੇ ਖੇਤੀਬਾੜੀ ‘ਚ ਆਧੁਨਿਕ ਤਰੀਕਿਆਂ ਨੂੰ ਅਪਨਾਉਣ ਦਾ ਸੱਦਾ ਅਜਿਹੇ ਸਮੇਂ ‘ਚ ਦਿੱਤਾ ਹੈ ਜਦੋਂ ਦੇਸ਼ ਭਰ ਦੇ ਕਿਸਾਨ ਨਵੇਂ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਦਿੱਲੀ ਦੀਆਂ ਸਰਹੱਦਾਂ ਸਮੇਤ ਦੇਸ਼ ਭਰ ‘ਚ ਅੰਦੋਲਨ ਕਰ ਰਹੇ ਹਨ । ਇਸ ਮੌਕੇ ਪ੍ਰਧਾਨ ਮੰਤਰੀ ਨੇ ਭਾਰਤ ‘ਚ ਚਲਾਈ ਜਾ ਰਹੀ ਦੁਨੀਆ ਦੀ ਸਭ ਤੋਂ ਵੱਡੀ ਕੋਰੋਨਾ ਵਾਇਰਸ ਰੋਕੂ ਟੀਕਾਕਰਨ ਮੁਹਿੰਮ ਦੀ ਸ਼ਲਾਘਾ ਕੀਤੀ ਤੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਦਵਾਈ ਦੇ ਨਾਲ-ਨਾਲ ਸਖ਼ਤਾਈ ਵੀ ਜ਼ਰੂਰੀ ਹੈ । ਹਾਲ ਹੀ ‘ਚ ਮਿਤਾਲੀ ਰਾਜ ਤੇ ਪੀ.ਵੀ. ਸਿੰਧੂ ਨੇ ਆਪੋ-ਆਪਣੀ ਖੇਡ ‘ਚ ਦੇਸ਼ ਦਾ ਨਾਂਅ ਰੋਸ਼ਨ ਕੀਤਾ ਹੈ । ਇਸ ਮੌਕੇ ਉਨ੍ਹਾਂ ‘ਮਨ ਕੀ ਬਾਤ’ ਦੇ 75 ਲੜੀਵਾਰ ਪੂਰੇ ਹੋਣ ‘ਤੇ ਕਿਹਾ ਕਿ ਲਗਦਾ ਹੈ ਕਿ ਇਹ ਕੱਲ੍ਹ ਦੀ ਗੱਲ ਹੈ ਜਦੋਂ 2014 ‘ਚ ਇਸ ਸਫਰ ਦੀ ਸ਼ੁਰੂਆਤ ਕੀਤੀ ਗਈ ਸੀ । ਇਸ ਮੌਕੇ ਉਨ੍ਹਾਂ ਮਨ ਕੀ ਬਾਤ ਦੇ ਸਾਰੇ ਸਰੋਤਿਆਂ ਦਾ ਧੰਨਵਾਦ ਕੀਤਾ ।

Leave a Reply

Your email address will not be published.