ਗਾਇਕ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ, ਕਨੈਡਾ ਚ ਰਹਿ ਰਹੇ ਗੋਲਡੀ ਬਰਾੜ ਨੇ ਲਈ ਜ਼ਿੰਮੇਦਾਰੀ

ਗਾਇਕ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ, ਕਨੈਡਾ ਚ ਰਹਿ ਰਹੇ ਗੋਲਡੀ ਬਰਾੜ ਨੇ ਲਈ ਜ਼ਿੰਮੇਦਾਰੀ

ਮਾਨਸਾ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਗਾਇਕ ਸਿੱਧੂ ਮੂਸੇਵਾਲਾ ਦੀ ਗੱਡੀ ਤੇ ਕਰੀਬ 20 ਤੋਂ 30 ਰਾਊਂਡ ਫਾਇਰ ਹੋਏ। 3 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਇਹ ਘਟਨਾ ਪਿੰਡ ਜਵਾਹਰ ਕੇ ਵਿਖੇ ਗੋਲੀਆਂ ਚੱਲੀਆਂ ਹਨ। ਉਨ੍ਹਾਂ ਨੂੰ ਮਾਨਸਾ ਦੇ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ, ਜਿਥੇ ਪਹਿਲਾਂ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਸੀ ਪਰ ਹੁਣ ਜ਼ਖਮਾਂ ਦੀ ਤਾਬ ਨਾ ਸਹਿੰਦਿਆਂ ਸਿੱਧੂ ਮੂਸੇਵਾਲਾ ਨੇ ਦਮ ਤੋੜ ਦਿੱਤਾ। 

ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲਾ ‘ਤੇ ਲਗਭਗ 20 ਰਾਊਂਡ ਫਾਇਰ ਵੀ ਕੀਤੇ ਗਏ ਸਨ ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਏ ਸਨ ਤੇ ਥੋੜ੍ਹੀ ਦੇਰ ਬਾਅਦ ਹੀ ਡਾਕਟਰਾਂ ਵੱਲੋਂ ਗਾਇਕ ਸਿੱਧੂ ਮੂਸੇਵਾਲਾ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। 

ਮੂਸੇਵਾਲਾ ਕੋਲ ਪਹਿਲਾਂ 8 ਤੋਂ 10 ਗੰਨਮੈਨ ਸਨ ਪਰ ਮਾਨ ਸਰਕਾਰ ਨੇ ਉਨ੍ਹਾਂ ਕੋਲ ਸਿਰਫ 2 ਹੀ ਗੰਨਮੈਨ ਛੱਡੇ ਸਨ। ਸ਼ੁਰੂਆਤੀ ਸੂਚਨਾ ਮੁਤਾਬਕ ਸਿੱਧੂ ਮੂਸੇਵਾਲਾ ਸਾਥੀਆਂ ਨਾਲ ਗੱਡੀ ਵਿਚ ਜਾ ਰਹੇ ਸਨ। ਇਸੇ ਦੌਰਾਨ ਕਾਲੇ ਰੰਗ ਦੀ ਗੱਡੀ ਵਿਚ ਸਵਾਰ ਹਮਲਾਵਰਾਂ ਨੇ ਉਨ੍ਹਾਂ ‘ਤੇ ਫਾਇਰਿੰਗ ਕੀਤੀ ਹੈ। ਘਰ ਤੋਂ ਲਗਭਗ 5 ਕਿਲੋਮੀਟਰ ਦੂਰ ਜਾਣ ‘ਤੇ ਹੀ ਮੂਸੇਵਾਲਾ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ। ਉਸ ਸਮੇਂ ਮੂਸੇਵਾਲਾ ਖੁਦ ਥਾਰ ਗੱਡੀ ਡਰਾਈਵ ਕਰ ਰਹੇ ਸਨ।

ਦੂਜੇ ਪਾਸੇ, ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਸਾਥੀ ਤੇ ਕੈਨੇਡਾ ਵਿਚ ਬੈਠੇ ਗੋਲਡੀ ਬਰਾੜ ਨੇ ਸਿੱਧੂ ਮੂਸੇਵਾਲਾ ਦੀ ਹੱਤਿਆ ਦੀ ਜ਼ਿੰਮੇਵਾਰੀ ਲਈ ਹੈ। ਉਨ੍ਹਾਂ ਨੇ ਇਹ ਜਾਣਕਾਰੀ ਆਪਣੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਹੈ। ਮੂਸੇਵਾਲਾ ਦੀ ਹੱਤਿਆ ਵਿੱਕੀ ਮਿਡੂਖੇੜਾ ਦੇ ਕਤਲ ਦਾ ਬਦਲਾ ਲੈਣ ਲਈ ਕੀਤੀ ਗਈ ਹੈ। ਗੈਂਗਸਟਰ ਬਿਸ਼ਨੋਈ ਦੇ ਸਾਥੀ ਰਹੇ ਮਿਡੂਖੇੜਾ ਦਾ ਮੋਹਾਲੀ ਵਿਚ ਕਤਲ ਕਰ ਦਿੱਤਾ ਗਿਆ ਸੀ। ਇਸ ਵਿਚ ਸਿੱਧੂ ਮੂਸੇਵਾਲਾ ਦੇ ਮੈਨੇਜਰ ਦਾ ਨਾਂ ਸਾਹਮਣੇ ਆਇਆ ਸੀ ਤੇ ਬਾਅਦ ਵਿਚ ਉਹ ਆਸਟ੍ਰੇਲੀਆ ਭੱਜ ਗਿਆ ਸੀ। ਉਹ ਦਿੱਲੀ ਪੁਲਿਸ ਦਾ ਵਾਂਟੇਡ ਹੈ। ਇਸ ਵਿਚ ਲਾਰੈਂਸ ਬਿਸ਼ਨੋਈ ਤੇ ਲੱਕੀ ਪਟਿਆਲ ਦਾ ਨਾਂ ਸਾਹਮਣੇ ਆ ਰਿਹਾ ਹੈ।

ਦੂਜੇ ਪਾਸੇ ਮਾਨਸਾ ਦੇ ਐੱਸਐੱਸਪੀ ਨੇ ਇਸ ਵਾਰਦਾਤ ਨੂੰ ਗੈਂਗਵਾਰ ਦੱਸਿਆ ਹੈ। ਉੁਨ੍ਹਾਂ ਮੁਤਾਬਕ ਸਿੱਧੂ ਮੂਸੇਵਾਲਾ ਸਕਿਓਰਿਟੀ ਵਿਚ ਤਾਇਨਾਤ ਗੰਨਮੈਨ ਲੈ ਕੇ ਨਹੀਂ ਗਿਆ ਸੀ। ਬਲੈਰੋ ਸਣੇ ਦੋ ਗੱਡੀਆਂ ਪਿੱਛਾ ਕਰ ਰਹੀਆਂ ਸਨ। ਪਿੰਡ ਵਿਚ ਪਹੁੰਚਦੇ ਹੀ ਤਾਬੜਤੋੜ ਫਾਇਰਿੰਗ ਹੋਈ। ਇੰਝ ਲੱਗ ਰਿਹਾ ਹੈ ਕਿ ਏਕੀ-47 ਦਾ ਇਸਤੇਮਾਲ ਹੋਇਆ ਹੈ। ਮੌਕੇ ‘ਤੇ 9ਐੱਮਐੱਮ ਪਿਸਤੌਲ ਦੇ ਖੋਲ ਮਿਲੇ ਹਨ। ਐੱਸਐੱਸਪੀ ਮਾਨਸਾ ਗੌਰਵ ਨੇ ਕਿਹਾ ਕਿ ਮੂਸੇਵਾਲ ਆਪਣੇ ਦੋਸਤ ਤੇ ਕਜ਼ਨ ਨਾਲ ਕਿਤੇ ਜਾ ਰਹੇ ਸਨ। ਜਵਾਹਰਕੇ ਵਿਚ ਬਲੈਰੋ ਤੇ ਸਕਾਰਪੀਓ ਸਵਾਰ ਗੈਂਗਸਟਰਾਂ ਨੇ ਸਾਹਮਣੇ ਤੋਂ ਆ ਕੇ ਉਨ੍ਹਾਂ ਦੀ ਥਾਰ ਜੀਪ ਨੂੰ ਰੋਕਿਆ ਤੇ ਮੂਸੇਵਾਲਾ ‘ਤੇ ਤਾਬੜਤੋੜ ਫਾਇਰਿੰਗ ਕਰ ਦਿੱਤੀ ਗਈ।

Leave a Reply

Your email address will not be published.