ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਹੁੰਚਿਆ ਸਿੱਖ ਸ਼ਰਧਾਲੂਆਂ ਦਾ ਜਥਾ

Home » Blog » ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਹੁੰਚਿਆ ਸਿੱਖ ਸ਼ਰਧਾਲੂਆਂ ਦਾ ਜਥਾ
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਹੁੰਚਿਆ ਸਿੱਖ ਸ਼ਰਧਾਲੂਆਂ ਦਾ ਜਥਾ

ਕਰਤਾਰਪੁਰ ਸਾਹਿਬ / ਪਾਕਿ ਪਹੁੰਚੇ ਭਾਰਤੀ ਸਿੱਖ ਸ਼ਰਧਾਲੂਆਂ ਦਾ ਜਥਾ ਡੇਰਾ ਸਾਹਿਬ ਲਾਹੌਰ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਹੁੰਚਿਆ ।

ਸਖ਼ਤ ਪ੍ਰਬੰਧਾਂ ਹੇਠ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਸੰਗਤਾਂ ਪਹੁੰਚੀਆਂ । ਸੰਗਤਾਂ ਦਾ ਦਰਸ਼ਨੀ ਡਿਉੜੀ ਪਹੁੰਚਣ ‘ਤੇ ਹਾਰ ਪਾ ਕੇ ਤੇ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ । ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਹੁੰਚ ਕੇ ਸੰਗਤਾਂ ਬਾਗੋ-ਬਾਗ ਹੋ ਗਈਆਂ । ਗੁਰਦੁਆਰਾ ਸਾਹਿਬ ਨੂੰ ਸੁੰਦਰ ਫੁੱਲਾਂ ਨਾਲ ਸਜਾਇਆ ਹੋਇਆ ਹੈ ਤੇ ਸੰਗਤਾਂ ਦੇ ਰਹਿਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ । ਦੇਰ ਰਾਤ ਤੱਕ ਸੰਗਤਾਂ ਨੇ ਕੀਰਤਨ ਦਾ ਆਨੰਦ ਮਾਣਿਆ । ਸ੍ਰੀ ਰਹਿਰਾਸ ਦਾ ਪਾਠ ਸੁਣਿਆ ਤੇ ਸਰਬੱਤ ਦੇ ਭਲੇ ਲਈ ਅਰਦਾਸ ‘ਚ ਸ਼ਾਮਿਲ ਹੋਏ । ਗੁਰਦੁਆਰਾ ਸਾਹਿਬ ‘ਚ ਬਣਾਈ ਸਰਾਂ ਦੇ ਹਾਲ ‘ਚ ਸੰਗਤਾਂ ਨੇ ਆਰਾਮ ਕੀਤਾ । ਜਥਾ ਅੱਜ ਗੁਰਦੁਆਰਾ ਰੋੜੀ ਸਾਹਿਬ ਏਮਨਾਬਾਦ ਨਤਮਸਤਕ ਹੋਣ ਪਹੁੰਚੇਗਾ ਤੇ ਉਸ ਤੋਂ ਬਾਅਦ ਮੁੜ ਲਾਹੌਰ ਰਵਾਨਾ ਹੋਵੇਗਾ, ਜਿਥੋਂ 26 ਨਵੰਬਰ ਨੂੰ ਵਾਪਸ ਭਾਰਤ ਪਰਤੇਗਾ । ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਵਿਖੇ ਭਾਈ ਬਲਵਿੰਦਰ ਸਿੰਘ ਤੇ ਭਾਈ ਤਜਿੰਦਰ ਸਿੰਘ ਹਜ਼ੂਰੀ ਰਾਗੀ ਜਥਾ ਸ੍ਰੀ ਦਰਬਾਰ ਸਾਹਿਬ ਅੰਮ੍ਤਿਸਰ ਵਲੋਂ ਸੰਗਤ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ ।

ਉਪਰੰਤ ਕਥਾ ਵਾਚਕ ਗਿਆਨੀ ਹਰਿੰਦਰ ਸਿੰਘ ਅਲਵਰ ਵਾਲਿਆਂ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ । ਇਸ ਮੌਕੇ ਪੀ.ਐਸ.ਜੀ.ਪੀ.ਸੀ. ਦੇ ਮੈਂਬਰ ਭਾਈ ਇੰਦਰਜੀਤ ਸਿੰਘ ਅਰੋੜਾ ਨੇ ਦੱਸਿਆ ਕਿ 25 ਨਵੰਬਰ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੋਂ ਅਲੌਕਿਕ ਨਗਰ ਕੀਰਤਨ ਸਜਾਇਆ ਜਾਣਾ ਸੀ, ਪਰ ਅੱਜ ਸੰਗਤ ਦੇਰੀ ਨਾਲ ਇਸ ਅਸਥਾਨ ‘ਤੇ ਪੁੱਜੀਆਂ ਹਨ, ਜਿਸ ਕਰਕੇ ਨਗਰ ਕੀਰਤਨ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ ਹੈ । ਸਮਾਗਮ ‘ਚ ਪੀ.ਐਸ.ਜੀ.ਪੀ.ਸੀ. ਦੇ ਪ੍ਰਧਾਨ ਅਮੀਰ ਸਿੰਘ, ਜਰਨਲ ਸਕੱਤਰ ਵਿਕਾਸ ਸਿੰਘ, ਪਾਕਿ ਅਸੈਂਬਲੀ ਦੇ ਮੈਂਬਰ ਰਮੇਸ਼ ਸਿੰਘ ਅਰੋੜਾ, ਹੈਡ ਗ੍ਰੰਥੀ ਗਿਆਨੀ ਗੋਬਿੰਦ ਸਿੰਘ, ਸੀ.ਈ. ਉ . ਮੁਹੰਮਦ ਲਤੀਫ, ਵਧੀਕ ਸਕੱਤਰ ਰਾਣਾ ਸਾਜੀਦ, ਡਿਪਟੀ ਸੈਕਟਰੀ ਇਮਰਾਨ ਖਾਨ ਗੋਦੰਲ, ਰਾਮ ਪਾਲ ਸਿੰਘ, ਬਲਵਿੰਦਰ ਸਿੰਘ ਤੋਂ ਇਲਾਵਾ ਸੰਗਤਾਂ ਹਾਜ਼ਰ ਸਨ ।

Leave a Reply

Your email address will not be published.