ਗੁਰਮੀਤ ਰਾਮ ਰਹੀਮ ਦੀਆਂ ਮੁਸ਼ਕਲਾਂ, 2 ਹੋਰ ਮਾਮਲਿਆਂ ‘ਚ ਕੀਤਾ ਨਾਮਜ਼ਦ

ਰੋਹਤਕ: ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਗੁਰਮੀਤ ਰਾਮ ਰਹੀਮ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ।

ਰਾਮ ਰਹੀਮ ਨੂੰ 2 ਹੋਰ ਮਾਮਲਿਆਂ ‘ਚ ਮੁੱਖ ਦੋਸ਼ੀ ਨਾਮਜ਼ਦ ਕੀਤਾ ਗਿਆ ਹੈ। ਪਹਿਲੇ ਵਿੱਚ ਵਿਵਾਦਤ ਪੋਸਟਰ ਲਗਾਉਣ ਦਾ ਮਾਮਲਾ ਅਤੇ ਦੂਜਾ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਅੰਗਾਂ ਨੂੰ ਪ੍ਰਾਪਤ ਕਰਨ ਦਾ ਮਾਮਲਾ ਸ਼ਾਮਲ ਹੈ। ਇਸ ਦੇ ਲਈ ਫਰੀਦਕੋਟ ਅਦਾਲਤ ਨੇ ਰਾਮ ਰਹੀਮ ਨੂੰ 4 ਮਈ ਨੂੰ ਅਦਾਲਤ ‘ਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। 4 ਮਈ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਇਸ ਪੇਸ਼ੀ ਹੋਵੇਗੀ। ਦੱਸ ਦੇਈਏ ਕਿ ਰਾਮ ਰਹੀਮ ਇਸ ਸਮੇਂ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ।

ਦਰਅਸਲ, ਬਰਗਾੜੀ ਬੇਅਦਬੀ ਮਾਮਲੇ ਵਿੱਚ ਕੁੱਲ ਤਿੰਨ ਘਟਨਾਵਾਂ ਸਾਹਮਣੇ ਆਈਆਂ ਸਨ। ਇਸ ਤਹਿਤ ਸਭ ਤੋਂ ਪਹਿਲਾਂ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੋਂ ਪਵਿੱਤਰ ਸਰੂਪ ਚੋਰੀ ਹੋ ਗਿਆ ਸੀ। ਇਹ ਘਟਨਾ 1 ਜੂਨ 2015 ਦੀ ਹੈ। ਇਸ ਤੋਂ ਬਾਅਦ 24 ਸਤੰਬਰ 2015 ਨੂੰ ਇਸੇ ਗੁਰਦੁਆਰਾ ਸਾਹਿਬ ਦੇ ਬਾਹਰ ਵਿਵਾਦਤ ਪੋਸਟਰ ਲਾ ਕੇ ਬੇਅਦਬੀ ਦੀ ਧਮਕੀ ਦਿੱਤੀ ਗਈ ਸੀ। ਇਸ ਤੋਂ ਬਾਅਦ 12 ਅਕਤੂਬਰ 2015 ਨੂੰ ਬਰਗਾੜੀ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਪਾਵਨ ਸਰੂਪ ਦੀ ਬੇਅਦਬੀ ਕੀਤੀ ਗਈ। ਇਨ੍ਹਾਂ ਸਾਰੀਆਂ ਘਟਨਾਵਾਂ ਦੇ ਸਬੰਧ ਵਿੱਚ ਕ੍ਰਮਵਾਰ ਐਫਆਈਆਰ ਨੰਬਰ 63, 117 ਅਤੇ 128 ਦਰਜ ਕੀਤੀ ਗਈ ਸੀ। ਇਸ ਦੇ ਨਾਲ ਹੀ ਪੰਜਾਬ ਪੁਲਿਸ ਨੇ ਡੇਰਾ ਸੱਚਾ ਸੌਦਾ ਸਿਰਸਾ ਦੇ ਪੈਰੋਕਾਰਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਸੀ। ਇਸ ਸਬੰਧੀ ਸੁਨਾਰੀਆ ਜੇਲ੍ਹ ਵਿੱਚ ਰਾਮ ਰਹੀਮ ਤੋਂ ਵੀ ਪੁੱਛਗਿੱਛ ਕੀਤੀ ਗਈ। ਹੁਣ ਐਸਆਈਟੀ ਨੇ ਬਾਕੀ ਦੋ ਘਟਨਾਵਾਂ (ਐਫਆਈਆਰ ਨੰਬਰ 117 ਅਤੇ 128) ਵਿੱਚ ਵੀ ਡੇਰਾ ਮੁਖੀ ਦਾ ਨਾਮ ਲਿਆ ਹੈ ਅਤੇ ਅਦਾਲਤ ਵਿੱਚ ਚਾਰਜਸ਼ੀਟ ਵੀ ਦਾਖ਼ਲ ਕਰ ਦਿੱਤੀ ਹੈ।

Leave a Reply

Your email address will not be published. Required fields are marked *