ਗ੍ਰਿਫਤਾਰੀ ਤੋਂ ਬਚਣ ਲਈ ਯੂਨੀਵਰਸਟੀ ਚ ਛੁਪੀ ਹੋਈ ਸੀ ਡਰੱਗ ਇਸੰਪੈਕਟਰ, ਕਾਬੂ

ਗ੍ਰਿਫਤਾਰੀ ਤੋਂ ਬਚਣ ਲਈ ਯੂਨੀਵਰਸਟੀ ਚ ਛੁਪੀ ਹੋਈ ਸੀ ਡਰੱਗ ਇਸੰਪੈਕਟਰ, ਕਾਬੂ

ਅੰਮ੍ਰਿਤਸਰ : ਗੁਰਦਾਸਪੁਰ ਤੇ ਪਠਾਨਕੋਟ ਜ਼ਿਲ੍ਹਿਆਂ ਦੀ ਡਰੱਗ ਇੰਸਪੈਕਟਰ ਬਬਲੀਨ ਕੌਰ ਨੂੰ ਪੁਲਿਸ ਨੇ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਹੈ। ਉਸ ‘ਤੇ ਰਿਸ਼ਵਤ ਲੈਣ ਦੇ ਦੋਸ਼ ਲਗਾਏ ਗਏ ਹਨ। ਇਸ ਮਾਮਲੇ ਵਿੱਚ ਮੁੱਖ ਮੰਤਰੀ ਦੇ ਐਂਟੀ-ਕਰਪਸ਼ਨ ਹੈਲਪਲਾਈਨ ‘ਤੇ ਮਿਲੀ ਸ਼ਿਕਾਇਤ ਤੋਂ ਬਾਅਦ ਕਾਰਵਾਈ ਕੀਤੀ ਗਈ ਹੈ। ਅੰਮ੍ਰਿਤਸਰ ਦੇ ਨਿਊ ਅੰਮ੍ਰਿਤਸਰ ਇਲਾਕੇ ਦੀ ਰਹਿਣ ਵਾਲੀ ਬਬਲੀਨ ਕੌਰ ਦੇ ਘਰ ਛਾਪੇਮਾਰੀ ਕਰਨ ਪਹੁੰਚੀ ਸੀ। ਪੁਲਿਸ ਨੇ ਉਸ ਦੇ ਘਰ ਦੀ ਤਲਾਸ਼ੀ ਲਈ ਪਰ ਉਹ ਉਥੇ ਨਹੀਂ ਮਿਲੀ । ਦੱਸਿਆ ਗਿਆ ਕਿ ਡਰੱਗ ਇੰਸਪੈਕਟਰ ਘਰ ਛੱਡ ਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਲੁਕੀ ਹੋਈ ਹੈ। ਜਿਸ ਤੋਂ ਬਾਅਦ ਪੁਲਿਸ ਨੇ ਯੂਨੀਵਰਸਿਟੀ ਪਹੁੰਚ ਕੇ ਬਬਲੀਨ ਨੂੰ ਗ੍ਰਿਫ਼ਤਾਰ ਕਰ ਲਿਆ।ਦੱਸ ਦੇਈਏ ਕਿ ਬਬਲੀਨ ਕੌਰ ‘ਤੇ ਉਸ ਦੇ ਅਧੀਨ ਕੰਮ ਕਰਦੇ ਦਰਜਾ ਚਾਰ ਮੁਲਾਜ਼ਮਾਂ ਵੱਲੋਂ ਮੈਡੀਕਲ ਸਟੋਰ ਸੰਚਾਲਕ ਨੂੰ ਲਾਇਸੈਂਸ ਜਾਰੀ ਕਰਨ ਦੇ ਬਦਲੇ ਰਿਸ਼ਵਤ ਮੰਗਣ ਦਾ ਦੋਸ਼ ਹੈ। ਦੱਸਿਆ ਜਾ ਰਿਹਾ ਹੈ ਕਿ ਜਦੋਂ ਪੁਲਿਸ ਨੇ ਦਰਜਾ ਚਾਰ ਕਰਮਚਾਰੀ ਤੋਂ ਪੁੱਛਗਿੱਛ ਕੀਤੀ ਤਾਂ ਉਸ ਨੇ ਬਬਲੀਨ ਦਾ ਨਾਂ ਲਿਆ ਹੈ । ਇਸ ਤੋਂ ਬਾਅਦ ਪੁਲਿਸ ਨੇ ਸਖ਼ਤ ਕਾਰਵਾਈ ਕਰਦੇ ਹੋਏ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮਾਮਲੇ ਵਿੱਚ ਗੁਰਦਾਸਪੁਰ ਦੇ ਕੈਮਿਸਟ ਨੇ ਮੁੱਖ ਮੰਤਰੀ ਦੇ ਐਂਟੀ-ਕਰਪਸ਼ਨ ਹੈਲਪਲਾਈਨ ਨੰਬਰ ‘ਤੇ ਸ਼ਿਕਾਇਤ ਭੇਜੀ ਸੀ। ਇਸ ਤੋਂ ਬਾਅਦ ਇਸ ਮਾਮਲੇ ਦੀ ਜਾਂਚ ਕੀਤੀ ਗਈ। ਕੈਮਿਸਟ ਦਾ ਕਹਿਣਾ ਸੀ ਕਿ ਸਿਵਲ ਸਰਜਨ ਗੁਰਦਾਸਪੁਰ ਦੇ ਦਰਜ ਚਾਰ ਕਰਮਚਾਰੀ ਨੇ ਗੁਰਦਾਸਪੁਰ ਦੇ ਹੀ ਇੱਕ ਕੈਮਿਸਟ ਦਾ ਲਾਈਸੈਂਸ ਜਾਰੀ ਕਰਵਾਉਣ ਲਈ ਪੈਸਿਆਂ ਦੀ ਮੰਗ ਕੀਤੀ ਸੀ। ਇਸ ਸ਼ਿਕਾਇਤ ਦੇ ਆਧਾਰ ‘ਤੇ ਹੀ ਪੁਲਿਸ ਨੇ ਦਰਜ ਚਾਰ ਦੇ ਕਰਮਚਾਰੀ ਨੂੰ ਗ੍ਰਿਫ਼ਤਾਰ ਕੀਤਾ। ਇਸ ਸਤੋਂ ਬਾਅਦ ਇਸ ਕਰਮਚਾਰੀ ਨੇ ਡਰੱਗ ਇੰਸਪੈਕਟਰ ਬਬਲੀਨ ਕੌਰ ਦਾ ਨਾਮ ਲਿਆ। ਉਸਨੇ ਕਿਹਾ ਕਿ ਇਹ ਰਿਸ਼ਵਤ ਉਸ ਤੋਂ ਡਰੱਗ ਇੰਸਪੈਕਟਰ ਬਬਲੀਨ ਨੇ ਮੰਗੀ ਸੀ।

Leave a Reply

Your email address will not be published.